ETV Bharat / state

ਸੁਖਬੀਰ ਬਾਦਲ ਵੱਲੋਂ ਪੀਐੱਮ ਮੋਦੀ ਨੂੰ ਅਪੀਲ, ਕਿਹਾ- ਫਸੇ ਭਾਰਤੀਆਂ ਨੂੰ ਅਰਬ ਦੇਸ਼ਾਂ 'ਚ ਲਿਆਓ ਵਾਪਿਸ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਰਬ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਨੂੰ ਲੈਕੇ ਪੀਐੱਮ ਮੋਦੀ ਨਾਲ ਮੁਲਾਕਾਤ ਕਰਨਗੇ।

SUKHBIR BADAL TO MEET PM MODI
ਸੁਖਬੀਰ ਬਾਦਲ ਵੱਲੋਂ ਪੀਐੱਮ ਮੋਦੀ ਨੂੰ ਅਪੀਲ (ETV BHARAT)
author img

By ETV Bharat Punjabi Team

Published : March 1, 2026 at 3:24 PM IST

2 Min Read
Choose ETV Bharat

ਖੰਨਾ (ਲੁਧਿਆਣਾ): ਹਲਕਾ ਸਮਰਾਲਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਰੈਲੀ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁਨਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦੀ ਹੈ।

ਸੁਖਬੀਰ ਸਿੰਘ ਬਾਦਲ,ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ETV BHARAT)

'ਵਿਸ਼ੇਸ਼ ਉਡਾਣਾਂ ਦਾ ਕਰੋ ਪ੍ਰਬੰਧ'

ਅੰਤਰਰਾਸ਼ਟਰੀ ਮਸਲਿਆਂ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ, 'ਅਮਰੀਕਾ-ਇਰਾਨ ਜੰਗ ਨੂੰ ਲੈ ਕੇ ਉਹ ਚਿੰਤਤ ਹਨ ਕਿਉਂਕਿ ਖਤਰੇ ਵਾਲੇ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰੋਜ਼ਗਾਰ ਲਈ ਗਏ ਹੋਏ ਹਨ। ਉੱਥੇ ਮੌਜੂਦ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰ ਵੀ ਫਿਕਰਮੰਦ ਹਨ। ਇਸ ਮਾਮਲੇ ‘ਚ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰਤ ਪੈਣ ‘ਤੇ ਵਿਸ਼ੇਸ਼ ਉਡਾਣਾਂ ਦਾ ਇੰਤਜ਼ਾਮ ਕਰਕੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।'

'ਪਿਛਲੇ 9 ਸਾਲਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ। ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਈ ਹੈ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਝੱਲਣਾ ਪਿਆ ਹੈ। ਹੁਣ ਲੋੜ ਹੈ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਂਦਾ ਜਾਵੇ।'- ਸੁਖਬੀਰ ਸਿੰਘ ਬਾਦਲ,ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ



'ਤਿੱਖੇ ਸਿਆਸੀ ਵਾਰ ਕੀਤੇ'

ਰੈਲੀ ਦੌਰਾਨ ਵੱਡਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, 'ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸਮਰਾਲਾ ਵਿੱਚ ਵਰਲਡ ਕਲਾਸ ਸਕਿਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਸਕਿਲ ਕਾਲਜ ਖੋਲ੍ਹ ਕੇ ਹਰ ਸਾਲ ਲਗਭਗ ਇੱਕ ਲੱਖ ਨੌਜਵਾਨਾਂ ਨੂੰ ਤਕਨੀਕੀ ਅਤੇ ਰੋਜ਼ਗਾਰਮੁਖੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਦੇਸ਼-ਵਿਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਮਿਲ ਸਕਣ। ਮੰਚ ਤੋਂ ਸੰਬੋਧਨ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਆਗੂਆਂ ‘ਤੇ ਵੀ ਤਿੱਖੇ ਸਿਆਸੀ ਨਿਸ਼ਾਨੇ ਸਾਧੇ।