ETV Bharat / state

ਹੈਰੋਇਨ ਅਤੇ ICE ਡਰੱਗ ਸਣੇ ਤਿੰਨ ਮੁਲਜ਼ਮ ਕਾਬੂ, ਨਸ਼ਾ ਤਸਕਰੀ 'ਤੇ ਵੱਡਾ ਐਕਸ਼ਨ

ਡੀਜੀਪੀ ਨੇ ਕਿਹਾ ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਕਿਸਤਾਨੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਤੇ ਡਰੋਨ ਰਾਹੀਂ ਨਸ਼ੇ ਦੀ ਖੇਪ ਪ੍ਰਾਪਤ ਕਰ ਰਹੇ ਸਨ।

Smuggler arrested with drugs
ਨਸ਼ੇ ਸਮੇਤ ਤਸਕਰ ਕਾਬੂ (DPR PUNJAB)
author img

By ETV Bharat Punjabi Team

Published : February 23, 2026 at 8:30 PM IST

2 Min Read
Choose ETV Bharat

ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅੰਮ੍ਰਿਤਸਰ ਵਿੱਚ ਲਈ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਟੀਮ ਨੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਕਿਲੋਗ੍ਰਾਮ ਹੈਰੋਇਨ ਅਤੇ ਛੇ ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵਰਤੇ ਗਏ ਦੋ ਵਾਹਨ ਵੀ ਜ਼ਬਤ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ।

ਨਸ਼ੇ ਸਮੇਤ ਇਹ ਤਿੰਨ ਮੁਲਜ਼ਮ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ "ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਏ ਹਨ, ਜੋ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ।"

ਪਾਕਿਸਤਾਨੀ ਤਸਕਰ ਦੇ ਨਾਲ ਸੰਪਰਕ

ਉਨ੍ਹਾਂ ਨੇ ਕਿਹਾ ਕਿ "ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਪਾਕਿਸਤਾਨੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਵਾੜ ਵਾਲੇ ਖੇਤਰ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।"

ਡਰੋਨ ਰਾਹੀਂ ਆਉਂਦੀ ਸੀ ਖੇਪ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪੁਖ਼ਤਾ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਪਿੰਡ ਪਧਰੀ ਵਿਖੇ ਸ਼ਮਸ਼ਾਨ ਘਾਟ ਦੀ ਪਾਣੀ ਵਾਲੀ ਟੈਂਕੀ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਗ੍ਰਿਫ਼ਤਾਰ ਕੀਤਾ।

ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ

ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 10 ਮਿਤੀ 23.02.2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।