ETV Bharat / state

ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਅੰਗੀਠੀ ਬਣੀ ਕਾਲ

ਤਰਨਤਾਰਨ ਵਿੱਚ ਕਮਰੇ ਵਿੱਚ ਬਾਲੀ ਅੰਗੀਠੀ ਕਾਰਨ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।

3 MEMBERS DIE IN TARN TARAN
ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ (Etv Bharat)
author img

By ETV Bharat Punjabi Team

Published : January 11, 2026 at 8:23 PM IST

1 Min Read
Choose ETV Bharat

ਤਰਨ ਤਾਰਨ: ਤਰਨ ਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਅਲੀਪੁਰ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁਟਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ।

ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ (Etv Bharat)

ਮਰਨ ਵਾਲਿਆਂ ਵਿੱਚ ਦੋ ਮਹੀਨੇ ਦਾ ਬੱਚਾ ਵੀ ਸ਼ਾਮਿਲ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ। ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਡ ਤੋਂ ਬਚਾਅ ਲਈ ਘਰ ਵਿੱਚ ਅੰਗੀਠੀ ਜਲਾਈ ਗਈ ਸੀ। ਸੁੱਤੇ ਹੋਏ ਲੋਕਾਂ ਨੂੰ ਅੰਗੀਠੀ ਤੋਂ ਨਿਕਲ ਰਹੀ ਜ਼ਹਿਰੀਲੀ ਗੈਸ ਦਾ ਪਤਾ ਨਹੀਂ ਲੱਗ ਸਕਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਿੰਡ ਵਾਸੀ ਗੁਰਸਾਹਿਬ ਸਿੰਘ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ (21), ਨੂੰਹ ਜਸ਼ਨਦੀਪ ਕੌਰ (20) ਅਤੇ ਦੋ ਮਹੀਨੇ ਦੇ ਪੋਤੇ ਗੁਰਬਾਜ਼ ਸਿੰਘ ਦੀ ਮੌਤ ਹੋਈ ਹੈ।

ਇੱਕ 10 ਸਾਲ ਦੇ ਬੱਚਾ ਹਸਪਤਾਲ ਵਿੱਚ ਦਾਖਲ

ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਹਾਦਸੇ ਵਿੱਚ ਇਕ 10 ਸਾਲਾ ਬੱਚਾ ਵੀ ਬੇਹੋਸ਼ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ, ਉਸ ਦੀ ਵੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਉੱਥੇ ਹੀ ਇਸ ਮੌਕੇ ਮ੍ਰਿਤਕਾਂ ਦੇ ਘਰ ਪਹੁੰਚੇ ਥਾਣਾ ਮੁਖੀ ਬਲਵੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ "ਉਨ੍ਹਾਂ ਵੱਲੋਂ ਪਰਿਵਾਰ ਨਾਲ ਗੱਲਬਾਤ ਕਰਕੇ ਕਾਨੂੰਨੀ ਪ੍ਰਕਿਰਿਆ ਅਧੀਨ ਕਾਰਵਾਈ ਕਰਨ ਦੀ ਗੱਲ ਕਹੀ ਸੀ ਪਰ ਪਰਿਵਾਰ ਵੱਲੋਂ ਇਹ ਕਿਹਾ ਗਿਆ ਕਿ ਕੁਦਰਤੀ ਹੋਈ ਮੌਤ ਕਾਰਨ ਅਸੀਂ ਕੋਈ ਵੀ ਕਾਰਵਾਈ ਨਹੀਂ ਕਰਾਉਣਾ ਚਾਹੁੰਦੇ ਹਾਂ। ਇਸ ਲਈ ਪੁਲਿਸ ਕਾਰਵਾਈ ਨਹੀਂ ਕੀਤੀ ਗਈ ਹੈ।"