ਸੂਬੇ 'ਚ ਧੁੰਦ ਤੇ ਸ਼ੀਤ ਲਹਿਰ ਦਾ ਕਹਿਰ ਜਾਰੀ, ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਢਾ
ਪੰਜਾਬ 'ਚ ਅਗਲੇ ਕੁਝ ਦਿਨ ਬਹੁਤ ਜਿਆਦਾ ਸੰਘਣੀ ਧੁੰਦ ਤੇ ਸ਼ੀਤ ਲਹਿਰ ਦਾ ਅਲਰਟ ਹੈ। ਪੜ੍ਹੋ ਖ਼ਬਰ...


Published : January 11, 2026 at 9:24 AM IST
ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਸੂਬੇ 'ਚ ਠੰਢ ਵੱਧਦੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੇ ਅੰਦਰ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਪੈਣ ਵਾਲੀ ਹੈ। ਜਿਸ ਦੇ ਚੱਲਦਿਆਂ ਮੌਸਮ ਵਿਭਾਗ ਵੱਲੋਂ ਆਉਂਦੇ ਦਿਨਾਂ ਦੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਇਸ ਲੋਹੜੀ 'ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੀਂਹ ਦੀ ਨਹੀਂ ਕੋਈ ਸੰਭਾਵਨਾ
ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 15 ਜਾਂ 16 ਜਨਵਰੀ ਤੋਂ ਬਾਅਦ ਹੀ ਮੀਂਹ ਪੈਣ ਦੀ ਉਮੀਦ ਹੈ। ਪਿਛਲੇ ਕਈ ਸਾਲਾਂ ਤੋਂ ਮੌਸਮ ਨੇ ਲੋਹੜੀ ਦੌਰਾਨ ਪਤੰਗ ਉਡਾਉਣ ਅਤੇ ਜਨਤਕ ਸਮਾਗਮਾਂ ਵਿੱਚ ਰੁਕਾਵਟ ਪਾਈ ਹੈ। ਖਾਸ ਕਰਕੇ ਪਿਛਲੇ ਦੋ ਸਾਲਾਂ ਵਿੱਚ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਤਿਉਹਾਰ ਦੀ ਭਾਵਨਾ ਮੱਧਮ ਪੈ ਗਈ। ਇਸ ਵਾਰ ਸਾਫ਼ ਮੌਸਮ ਨੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਲਿਆਂਦਾ ਹੈ।
Observed #Maximum #Temperature over #Punjab, #Haryana & #Chandigarh dated 10-01-2026 pic.twitter.com/0FmFiz9Ula
— IMD Chandigarh (@IMD_Chandigarh) January 10, 2026
ਹੁਸ਼ਿਆਰਪੁਰ ਸਭ ਤੋਂ ਠੰਢਾ
ਹਾਲਾਂਕਿ ਮੌਸਮ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 13 ਅਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ। ਇਸ ਦੌਰਾਨ ਸ਼ਨੀਵਾਰ ਨੂੰ ਰਾਜ ਦੇ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, 5 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਅਤੇ 6 ਜ਼ਿਲ੍ਹਿਆਂ ਵਿੱਚ ਕੋਲਡ ਡੇਅ ਦੀ ਸਥਿਤੀ ਰਹੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ 'ਚ ਸਭ ਤੋਂ ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿੱਚ ਬਦਲਾਅ
ਸ਼ਨੀਵਾਰ ਨੂੰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਦਾ 20.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਹੁਸ਼ਿਆਰਪੁਰ ਦਾ 1.1 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਨੇੜਲੇ ਪੰਜਾਬ ਖੇਤਰ ਦੇ ਉੱਪਰ ਹਵਾ ਵਿੱਚ ਇੱਕ ਸਿਸਟਮ ਮੌਜੂਦ ਹੈ। ਇਹ ਲੱਗਭਗ 3 ਤੋਂ 4.5 ਕਿਲੋਮੀਟਰ ਦੀ ਉਚਾਈ 'ਤੇ ਸਥਿਤ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਰਹੇ ਹਨ। ਮੌਸਮ ਵਿਭਾਗ ਦੇ ਅਨੁਸਾਰ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਦੇ ਮੁਕਾਬਲੇ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਵਰਤਮਾਨ ਵਿੱਚ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਹੈ।
WEATHER WARNING AND RAINFALL MAP #PUNJAB #HARYANA DATED 10-01-2026 pic.twitter.com/jTGp5q08GF
— IMD Chandigarh (@IMD_Chandigarh) January 10, 2026
ਪਿਛਲੇ ਸਾਲਾਂ ਤੋਂ ਘੱਟ ਸਰਦੀ
ਮੌਸਮ ਵਿਭਾਗ ਦੇ ਅਨੁਸਾਰ ਪਿਛਲੇ ਦਸ ਸਾਲਾਂ ਦੇ ਮੌਸਮ ਦੇ ਆਧਾਰ 'ਤੇ ਇਸ ਸਾਲ ਕੋਈ ਸਰਦੀਆਂ ਨਹੀਂ ਪਈਆਂ। ਸਾਲ 2013 ਵਿੱਚ ਕੁਝ ਥਾਵਾਂ 'ਤੇ ਤਾਪਮਾਨ -3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ (ਸਭ ਤੋਂ ਘੱਟ)। ਹਾਲਾਂਕਿ 2014 ਤੋਂ 2017 ਦੇ ਸਾਲ ਆਮ ਨਾਲੋਂ ਥੋੜ੍ਹਾ ਠੰਢੇ ਸਨ। ਘੱਟੋ-ਘੱਟ ਤਾਪਮਾਨ ਜ਼ਿਆਦਾਤਰ 5-10 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ, ਪਰ ਕੋਈ ਵੱਡਾ ਰਿਕਾਰਡ ਨਹੀਂ ਸੀ। ਸਾਲ 2018 ਵਿੱਚ ਭਾਰੀ ਠੰਢ ਪਈ। ਇਸ ਸਮੇਂ ਦੌਰਾਨ ਅੰਮ੍ਰਿਤਸਰ ਵਿੱਚ 1.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 3.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਸ਼ਿਮਲਾ ਨਾਲੋਂ ਠੰਢਾ ਸੀ। ਜਦੋਂ ਕਿ 2019 ਅਤੇ 2020 ਔਸਤ ਨਾਲੋਂ ਘੱਟ ਠੰਢੇ ਸਨ, ਕੁਝ ਸਮੇਂ ਲਈ ਠੰਢੀਆਂ ਲਹਿਰਾਂ ਆਈਆਂ, ਪਰ ਉਹ ਹਲਕੀਆਂ ਸਨ। ਦੂਜੇ ਪਾਸੇ, 2021 ਆਮ ਨਾਲੋਂ ਘੱਟ ਠੰਢਾ ਸੀ।
Observed #Minimum #Temperature over #Punjab, #Haryana & #Chandigarh dated 10-01-2026 pic.twitter.com/uhtBfoxYyy
— IMD Chandigarh (@IMD_Chandigarh) January 10, 2026
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਇਸ ਦੇ ਨਾਲ ਹੀ ਪੰਜਾਬ ਦੇ ਅੱਜ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ ਬਹੁਤ ਜਿਆਦਾ ਧੁੰਦ ਪੈਣ ਦੀ ਉਮੀਦ ਹੈ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ 'ਚ 10 ਤੋਂ 5 ਡਿਗਰੀ ਤੱਕ ਤਾਪਮਾਨ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ 12 ਡਿਗਰੀ ਤੋਂ 7 ਡਿਗਰੀ ਤਾਪਮਾਨ ਰਹਿ ਸਕਦਾ ਹੈ। ਪਟਿਆਲਾ 'ਚ 15 ਤੋਂ 6 ਡਿਗਰੀ ਤਾਪਮਾਨ ਦਰਜ ਕੀਤਾ ਜਾ ਸਕਦਾ ਹੈ। ਲੁਧਿਆਣਾ 'ਚ 15 ਤੋਂ 5 ਡਿਗਰੀ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਅਤੇ ਮੋਹਾਲੀ 'ਚ ਤਾਪਮਾਨ 14 ਡਿਗਰੀ ਤੋਂ 6 ਡਿਗਰੀ ਤੱਕ ਰਹਿ ਸਕਦਾ ਹੈ।
ਦਿੱਲੀ ਐਨਸੀਆਰ 'ਚ ਮੌਸਮ
ਪਹਿਲਾਂ ਹੀ ਕੜਾਕੇ ਦੀ ਸਰਦੀ ਨਾਲ ਜੂਝ ਰਹੇ ਦਿੱਲੀ ਦੇ ਲੋਕ ਹੁਣ ਸ਼ੀਤ ਲਹਿਰ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਚਾਰ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਲੱਗਭਗ ਚਾਰ ਡਿਗਰੀ ਘੱਟ ਗਿਆ ਹੈ। ਇਸ ਦੌਰਾਨ ਪ੍ਰਦੂਸ਼ਣ ਦੇ ਮਾਮਲੇ ਵਿੱਚ ਰਾਜਧਾਨੀ ਦਿੱਲੀ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ ਸ਼ਨੀਵਾਰ ਸਵੇਰੇ 6:30 ਵਜੇ ਤੱਕ 298 'ਤੇ ਰਿਹਾ। ਦਿੱਲੀ ਵਿੱਚ ਸ਼ਨੀਵਾਰ ਸਵੇਰ ਸੀਜ਼ਨ ਦੀ ਸਭ ਤੋਂ ਠੰਢੀ ਸਵੇਰ ਸੀ। ਕੱਲ੍ਹ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਹੈ। ਇਹ ਇਸ ਸਰਦੀਆਂ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਹੈ। ਸਫਦਰਜੰਗ ਸੈਂਟਰਲ ਵਿੱਚ ਵੱਧ ਤੋਂ ਵੱਧ ਤਾਪਮਾਨ 20.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.2 ਡਿਗਰੀ ਵੱਧ ਹੈ। ਇੱਥੇ ਨਮੀ ਦਾ ਪੱਧਰ 44 ਤੋਂ 100 ਪ੍ਰਤੀਸ਼ਤ ਤੱਕ ਸੀ।

