ਆਂਗਣਵਾੜੀ ਮੁਲਾਜ਼ਮਾਂ ਨੇ ਕਾਲੇ ਕੱਪੜੇ ਪਾਕੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਰੱਖੀਆਂ ਮੰਗਾਂ - ਪੰਜਾਬ ਸਰਕਾਰ
🎬 Watch Now: Feature Video

Published : July 10, 2026 at 3:41 PM IST
ਮਾਨਸਾ: ਜ਼ਿਲ੍ਹਾ ਕਚਹਿਰੀ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੇ ਦੌਰਾਨ ਆਂਗਣਵਾੜੀ ਮੁਲਾਜ਼ਮ ਮਹਿਲਾ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਨੇ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ ਭੱਤਾ ਵਧਾਇਆ ਗਿਆ ਸੀ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਹੀ ਮਾਣ ਭੱਤਾ ਡਬਲ ਕੀਤਾ ਜਾਵੇਗਾ ਪਰ ਸਰਕਾਰ ਨੇ ਅੱਜ ਤੱਕ ਆਂਗਣਵਾੜੀ ਮੁਲਾਜ਼ਮਾਂ ਵੱਲ ਧਿਆਨ ਤੱਕ ਨਹੀਂ ਦਿੱਤਾ। ਪੰਜਾਬ ਸਰਕਾਰ ਵੱਲੋਂ ਚਾਲੂ ਕੀਤੀ ਗਈ ਐਫਆਰਐਸ ਸਕੀਮ ਨੂੰ ਬੰਦ ਕੀਤਾ ਜਾਵੇ ਕਿਉਂਕਿ ਆਂਗਣਵਾੜੀ ਸੈਂਟਰਾਂ ਉੱਤੇ ਬੱਚਿਆਂ ਨੂੰ ਖਾਣਾ ਦੇਣ ਦੇ ਸਮੇਂ ਅਧਾਰ ਕਾਰਡ ਲਿੰਕ ਨਾ ਹੋਣ ਕਾਰਨ ਸਮੱਸਿਆ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਲਈ ਆਂਗਨਵਾੜੀ ਹੈਲਪਰਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ।