Sacrilege Amendment Session: ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਵਿਧਾਨਸਭਾ ਵਿਸ਼ੇਸ਼ ਸੈਸ਼ਨ LIVE - PUNJAB VIDHAN SABHA LIVE
🎬 Watch Now: Feature Video

Published : April 13, 2026 at 11:04 AM IST
|Updated : April 13, 2026 at 2:24 PM IST
Sacrilege Amendment Punjab Vidhan Sabha Session Live: ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਵਿੱਚ ਸੋਧ ਕਰਨ ਲਈ ਅੱਜ (ਸੋਮਵਾਰ) 13 ਅਪ੍ਰੈਲ ਨੂੰ ਸਪੈਸ਼ਲ ਸੱਦਿਆ ਹੈ। ਸਦਨ ਦੀ ਕਾਰਵਾਈ ਜਾਰੀ ਹੈ। ਇਸ ਤੋਂ ਪਹਿਲਾਂ, ਪੰਜਾਬ ਵਿਧਾਨ ਸਭਾ ਵਿੱਚ ਯਮੁਨਾ ਨਦੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੀਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦੱਸ ਦੇਈਏ ਕਿ, ਸਰਕਾਰ ਦਾ ਤਰਕ ਹੈ ਕਿ ਚਿਰਾਂ ਤੋਂ ਲੋਕਾਂ ਦੀ ਮੰਗ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ। ਲੋਕਾਂ ਦੀ ਇਸ ਮੰਗ ਨੂੰ ਨੇਪਰੇ ਚਾੜ੍ਹਨ ਲਈ ਅੱਜ ਦਾ ਇਹ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿਸਾਖੀ ਅਤੇ ਖਾਲਸਾ ਸਾਜਨਾ ਦਿਹਾੜੇ ਮੌਕੇ ਚੰਡੀਗੜ੍ਹ ਵਿੱਚ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ, ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਬੀਤੇ ਸਮੇਂ ਦੌਰਾਨ ਬੇਅਦਬੀ ਕਾਨੂੰਨ ਵਿੱਚ ਮਿਸਾਲੀ ਸਜ਼ਾ ਦੀ ਰੜਕਦੀ ਘਾਟ ਕਾਰਣ ਵਿਸਾਖੀ ਮੌਕੇ ਅੱਜ ਦਾ ਇਹ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਉੱਚ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।'