LIVE: SGPC ਦਾ ਸਾਲ 2026-27 ਲਈ ਸਾਲਾਨਾ ਬਜਟ ਪੇਸ਼, ਬਜਟ 'ਚ 7.28% ਵਾਧਾ - SGPC BUDGET

🎬 Watch Now: Feature Video

thumbnail
SGPC ਦਾ ਸਾਲ 2026-27 ਲਈ ਸਾਲਾਨਾ ਬਜਟ ਪੇਸ਼ (ETV Bharat)

By ETV Bharat Punjabi Team

Published : March 28, 2026 at 1:24 PM IST

|

Updated : March 28, 2026 at 2:56 PM IST

1 Min Read
Choose ETV Bharat

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਹੋਇਆ। ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਪੇਸ਼ ਕੀਤਾ।ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਨਾਲੋਂ 7.28% ਵਾਧੇ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ਟ ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਸ਼ਾਮਿਲ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਬਜਟ ਧਾਰਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੰਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਨਾਲ ਸਬੰਧਤ ਸਰਾਵਾਂ ਦੀ ਉਸਾਰੀ ਅਤੇ ਵਿਸਥਾਰ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਕੁੱਲ ਮਿਲਾ ਕੇ, ਇਸ ਬਜਟ ਨੂੰ ਧਰਮ, ਸਿੱਖਿਆ ਅਤੇ ਸੇਵਾ ਨੂੰ ਮਜ਼ਬੂਤ ​​ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Last Updated : March 28, 2026 at 2:56 PM IST

ABOUT THE AUTHOR

...view details