ETV Bharat / bharat

PM Kisan Samman Nidhi Scheme: ਕਿਸਾਨ ਨਿਧੀ ਯੋਜਨਾ ਦੀ ਅੱਜ 10ਵੀਂ ਕਿਸ਼ਤ ਹੋਵੇਗੀ ਜਾਰੀ

author img

By

Published : Jan 1, 2022, 10:09 AM IST

ਪੀਐਮ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi ) ਤਹਿਤ ਲਾਭਪਾਤਰੀ ਕਿਸਾਨਾਂ ਲਈ 10ਵੀਂ ਕਿਸਤ ਜਾਰੀ ਕਰਨਗੇ। ਪੀਐਮ ਅੱਜ 12:30 ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰਨਗੇ।

ਕਿਸਾਨ ਨਿਧੀ ਯੋਜਨਾ ਦੀ ਅੱਜ 10ਵੀਂ ਕਿਸ਼ਤ ਹੋਵੇਗੀ ਜਾਰੀ
ਕਿਸਾਨ ਨਿਧੀ ਯੋਜਨਾ ਦੀ ਅੱਜ 10ਵੀਂ ਕਿਸ਼ਤ ਹੋਵੇਗੀ ਜਾਰੀ

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਕਿਸਾਨਾਂ ਦੇ ਖਾਤੇ ਵਿੱਚ ਦਸਵੀਂ ਕਿਸਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Samman Nidhi) ਦੇ ਤਹਿਤ ਪੀਐਮ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਪਾਉਣਗੇ। ਇਸ ਸਕੀਮ ਤਹਿਤ 10 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 20 ਕਰੋੜ ਤੋਂ ਵੱਧ ਦੀ ਰਾਸ਼ੀ ਸਹਾਇਤਾ ਦੇ ਤੌਰ ’ਤੇ ਦਿੱਤੀ ਜਾਵੇਗੀ।

ਪੀਐਮ ਮੋਦੀ ਅੱਜ 12:30 ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰਨਗੇ।

ਇਸ ਸਕੀਮ ਤਹਿਤ ਕਿਸਾਨਾਂ ਨੂੰ ਇੱਕ ਸਾਲ ਵਿੱਚ 3 ਕਿਸ਼ਤਾਂ ਵਿੱਚ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕਿਸਾਨਾਂ ਦੇ ਖਾਤੇ ਵਿੱਚ ਹਰ 4 ਮਹੀਨੇ ਬਾਅਦ 2,000 ਰੁਪਏ ਟਰਾਂਸਫਰ ਕੀਤੇ ਜਾਂਦੇ ਹਨ। ਹੁਣ ਤੱਕ ਕਿਸਾਨਾਂ ਦੇ ਖਾਤੇ ਵਿੱਚ 9 ਕਿਸ਼ਤਾਂ ਵਿੱਚ ਪੈਸੇ ਭੇਜੇ ਜਾ ਚੁੱਕੇ ਹਨ। ਹੁਣ ਦਸਵੀਂ ਕਿਸ਼ਤ ਦਾ ਪੈਸਾ ਅੱਜ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਨਵੇਂ ਸਾਲ 'ਚ ਰਾਹਤ, ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਹੋਇਆ ਸਸਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.