ETV Bharat / bharat

11 ਸਾਲ ਦੀ ਬੱਚੀ ਨੂੰ ਸੋਸ਼ਲ ਮੀਡੀਆ 'ਤੇ ਝਾਂਸੇ 'ਚ ਫਸਾਇਆ, ਫਿਰ ਕੀਤਾ ਜਬਰ ਜਨਾਹ, ਇੰਝ ਹੋਇਆ ਖੁਲਾਸਾ

author img

By ETV Bharat Punjabi Team

Published : Dec 7, 2023, 10:47 AM IST

ਦਿੱਲੀ 'ਚ 11 ਸਾਲ ਦੀ ਬੱਚੀ ਨਾਲ ਰੇਪ ਕੀਤਾ ਗਿਆ, ਜਿਸ ਦੀ ਜਾਣਕਾਰੀ ਬੁੱਧਵਾਰ ਨੂੰ ਪੁਲਿਸ ਨੂੰ ਦਿੱਤੀ ਗਈ। ਇਲਜ਼ਾਮ ਹਨ ਕਿ 6ਵੀਂ ਜਮਾਤ ਦੀ ਪੀੜਤ ਵਿਦਿਆਰਥਣ ਨੂੰ ਮੁਲਜ਼ਮ ਨੇ ਇੰਸਟਾਗ੍ਰਾਮ ਉੱਤੇ ਫਸਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Girl Raped In Delhi
Girl Raped In Delhi

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਉੱਤਮ ਨਗਰ ਇਲਾਕੇ 'ਚ 11 ਸਾਲ ਦੀ ਬੱਚੀ ਨਾਲ ਰੇਪ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਨੇ ਪੀੜਤਾ ਨਾਲ ਇੰਸਟਾਗ੍ਰਾਮ 'ਤੇ ਦੋਸਤੀ ਕੀਤੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਉੱਤਮ ਨਗਰ ਥਾਣੇ ਦੀ ਪੁਲਿਸ ਨੇ ਪੋਕਸੋ ਅਤੇ ਰੇਪ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿਤਾ ਨੇ ਪੜ੍ਹੀ ਚੈਟ, ਤਾਂ ਮਾਮਲਾ ਖੁੱਲ੍ਹਿਆ: ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਪੀੜਤਾ ਨੂੰ ਇਸ ਬਾਰੇ ਕਿਸੇ ਨੂੰ ਦੱਸਣ ਤੋਂ ਮਨ੍ਹਾ ਕੀਤਾ ਸੀ ਅਤੇ ਕਿਹਾ ਸੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਨੂੰ ਮਾਰ ਦੇਵੇਗਾ। ਇਸ ਡਰ ਕਾਰਨ ਪੀੜਤਾ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਪਰ, ਜਦੋਂ ਪੀੜਤਾ ਦੇ ਪਿਤਾ ਨੇ ਚੈਟ ਪੜ੍ਹ ਕੇ ਬੇਟੀ ਤੋਂ ਪੁੱਛਗਿੱਛ ਕੀਤੀ, ਤਾਂ ਉਸ ਨੇ ਸਾਰੀ ਗੱਲ ਦੱਸ ਦਿੱਤੀ। ਇਸ ਤੋਂ ਬਾਅਦ ਮਾਪਿਆਂ ਨੇ ਮਾਮਲੇ ਦੀ ਸੂਚਨਾ ਉੱਤਮ ਨਗਰ ਪੁਲਿਸ ਨੂੰ ਦਿੱਤੀ।

ਮੁਲਜ਼ਮ ਫ਼ਰਾਰ, ਛੇਵੀਂ ਦੀ ਵਿਦਿਆਰਥਣ ਹੈ ਪੀੜਤਾ: ਪੀੜਤਾ ਦੀ ਕਾਊਂਸਲਿੰਗ ਕਰਨ ਤੋਂ ਬਾਅਦ ਪੁਲਿਸ ਨੇ ਹਰੀਨਗਰ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਉਸ ਦਾ ਮੈਡੀਕਲ ਕਰਵਾਇਆ। ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹੈ ਅਤੇ ਉੱਤਮ ਨਗਰ ਥਾਣੇ ਦੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਥਿਤ ਦੋਸ਼ੀ ਨਾਬਾਲਗ ਵੀ ਹੋ ਸਕਦਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਹ ਇੱਕ ਸਰਕਾਰੀ ਸਕੂਲ ਵਿੱਚ ਛੇਵੀਂ ਜਮਾਤ ਵਿੱਚ ਪੜ੍ਹਦੀ ਹੈ। ਕੁਝ ਦਿਨ ਪਹਿਲਾਂ ਉਸ ਦੀ ਦੋਸਤੀ ਇੰਸਟਾਗ੍ਰਾਮ ਦੇ ਜ਼ਰੀਏ ਇਕ ਲੜਕੇ ਨਾਲ ਹੋਈ, ਜੋ ਉਸ ਦੇ ਘਰ ਦੇ ਨੇੜੇ ਹੀ ਰਹਿਣ ਵਾਲਾ ਹੈ। ਦੋਵੇਂ ਇੰਸਟਾਗ੍ਰਾਮ 'ਤੇ ਚੈਟ ਕਰਦੇ ਸਨ ਜਿਸ ਦੌਰਾਨ ਮੁਲਜ਼ਮ ਨੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ, ਜਿਸ 'ਤੇ ਪੀੜਤਾ ਨੇ ਉਸ ਨੂੰ ਠੁਕਰਾ ਦਿੱਤਾ।

ਇੰਝ ਫਸਾਇਆ ਝਾਂਸੇ 'ਚ: ਬਾਅਦ ਵਿੱਚ ਉਸ ਦੇ ਦਬਾਅ ਤੋਂ ਬਾਅਦ ਪੀੜਤਾ ਨੇ ਉਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਤੇ ਐਡ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਪੀੜਤਾ 'ਤੇ ਉਸ ਨਾਲ ਮਿਲਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ, ਜਿਸ 'ਤੇ ਪੀੜਤਾ 27 ਨਵੰਬਰ ਨੂੰ ਘਰ ਕੋਈ ਬਹਾਨਾ ਬਣਾ ਕੇ ਮੁਲਜ਼ਮ ਦੇ ਕਮਰੇ 'ਚ ਪਹੁੰਚੀ। ਦੱਸਿਆ ਗਿਆ ਕਿ ਗੱਲਬਾਤ ਦੌਰਾਨ ਮੁਲਜ਼ਮ ਨੇ ਪੀੜਤ ਲੜਕੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਵਿਰੋਧ ਕਰਨ 'ਤੇ ਉਸ ਦੀ ਕੁੱਟਮਾਰ ਵੀ ਕੀਤੀ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਦੇ ਪਿਤਾ ਨੇ ਬੁੱਧਵਾਰ ਨੂੰ ਪੀਸੀਆਰ ਨੂੰ ਫੋਨ ਕੀਤਾ ਅਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.