ETV Bharat / bharat

36 Headmasters Returned for Punjab: ਸਿੰਗਾਪੁਰ ਤੋਂ ਪਰਤੇ 36 ਮੁੱਖ ਅਧਿਆਪਕ, ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਹੋਈ ਸ਼ੁਰੂਆਤ

author img

By

Published : Feb 11, 2023, 5:59 PM IST

Updated : Feb 11, 2023, 10:59 PM IST

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਮੁੱਖ ਅਧਿਆਪਕ ਸਿੰਗਾਪੁਰ ਤੋਂ ਟਰੇਨਿੰਗ (36 Headmasters Returned for Punjab) ਲੈ ਵਾਪਸ ਪਰਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ।

36 Headmasters Returned for Punjab
36 Headmasters Returned for Punjab

ਨਵੀਂ ਦਿੱਲੀ:- ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ 36 ਮੁੱਖ ਅਧਿਆਪਕਾਂ (36 Headmasters Returned for Punjab) ਦੇ ਪਹਿਲੇ ਬੈਚ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਮੁੱਖ ਅਧਿਆਪਕਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ, ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।

ਮੁੱਖ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਸਿਖਲਾਈ ਤੋਂ ਪਰਤੇ ਇਨ੍ਹਾਂ ਮੁੱਖ ਅਧਿਆਪਕਾਂ ਨਾਲ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਖ ਅਧਿਆਪਕਾਂ ਦੇ ਤਜਰਬੇ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਭਵਿੱਖ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਹ ਮੁੱਖ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿੱਥੇ ਇਕ ਪਾਸੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੀ ਕਾਇਆ-ਕਲਪ ਕਰਨ ਦੇ ਉਦੇਸ਼ ਨਾਲ ਕੀਤੀ, ਉੱਥੇ ਦੂਜੇ ਪਾਸੇ ਇਸ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋਣਾ ਯਕੀਨੀ ਬਣੇਗਾ।

  • ਟਰੇਨਿੰਗ ਤੋਂ ਵਾਪਸ ਪਰਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਦਿੱਲੀ ਵਿਖੇ ਤਜ਼ਰਬਾ ਸਾਂਝਾ ਸੈਸ਼ਨ ਹੋਇਆ…ਦਿੱਲੀ ਤੇ ਪੰਜਾਬ ਦੇ ਅਧਿਆਪਕਾਂ ਨੇ ਤਜ਼ਰਬਾ ਸਾਂਝਾ ਕੀਤਾ…ਗਿਆਨ ਵੰਡਣ ਨਾਲ ਹੀ ਵੱਧਦਾ ਹੈ…@ArvindKejriwal ਜੀ ਦੀ ਸਿੱਖਿਆ ਕ੍ਰਾਂਤੀ ਨੂੰ ਹੁਣ ਪੂਰੇ ਦੇਸ਼ ‘ਚ ਲੈ ਕੇ ਜਾਵਾਂਗੇ….

    ਫੈਲੇ ਵਿੱਦਿਆ ਚਾਨਣ ਹੋਇ... pic.twitter.com/XdyWCVMBfv

    — Bhagwant Mann (@BhagwantMann) February 11, 2023 " class="align-text-top noRightClick twitterSection" data=" ">

ਅਧਿਆਪਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਵਿਦੇਸ਼ ਸਿਖਲਾਈ ਲਈ ਦਿੱਤੀ ਮਨਜ਼ੂਰੀ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਇਹ ਆਪਣੀ ਤਰ੍ਹਾਂ ਦੀ ਪਹਿਲੀ ਪਹਿਲਕਦਮੀ ਹੈ। ਇਸ ਨਿਵੇਕਲੇ ਉਪਰਾਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਨਵੀਂ ਨੀਤੀ ਪੇਸ਼ ਹੁੰਦੀ ਹੈ ਤਾਂ ਵਿਰੋਧ ਦੀ ਆਵਾਜ਼ ਉੱਠਦੀ ਹੈ ਪਰ ਉਹ ਸੂਬੇ ਦੇ ਹਿੱਤ ਵਿੱਚ ਕੋਈ ਵੀ ਫੈਸਲੇ ਲੈਣ ਵਿੱਚ ਕੋਈ ਗੁਰੇਜ਼ ਨਹੀਂ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ, ਕਿਉਂਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੀਆਂ ਸੇਵਾਵਾਂ ਅਧਿਆਪਨ ਤੋਂ ਇਲਾਵਾ ਹੋਰ ਕਿਸੇ ਕੰਮ ਲਈ ਨਹੀਂ ਲਵੇਗੀ।


ਅਸੀਂ ਹੋਰਾਂ ਦੇ ਤਜਰਬਿਆਂ ਤੋਂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪੱਤਰ ਮਿਲਿਆ ਕਿ ਅਧਿਆਪਕਾਂ ਦੀ ਡਿਊਟੀ ਜਨਗਣਨਾ ਲਈ ਲਗਾਈ ਜਾਵੇ। ਪਰ ਉਨ੍ਹਾਂ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਇਸ ਕੰਮ ਲਈ ਹੋਰ ਸਿੱਖਿਅਤ ਨੌਜਵਾਨ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ, ਉੱਥੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ। ‘ਤਜਰਬੇ ਉਮਰ ਨਾਲ ਆਉਣ’ ਦੀ ਅਖੌਤ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਹੋਰਾਂ ਦੇ ਤਜਰਬਿਆਂ ਤੋਂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਉਂਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਪਹਿਲਾਂ ਹੀ ਸਿੱਖਿਆ ਖੇਤਰ ਵਿੱਚ ਪਛੜਿਆ ਹੋਇਆ ਹੈ।

ਅਧਿਆਪਕ ਕੌਮ ਦੇ ਨਿਰਮਾਤਾ:- ਅਧਿਆਪਕਾਂ ਨੂੰ ਬੱਚਿਆਂ ਲਈ ਆਦਰਸ਼ ਬਣਨ ਲਈ ਆਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਕਿ ਉਹ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਦੇ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹਣਗੇ, ਜਿਸ ਨਾਲ ਉਹ ਕਾਨਵੈਂਟ ਸਕੂਲ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਅਤੇ ਜੀਵਨ ਵਿੱਚ ਸਫ਼ਲ ਹੋਣ ਦੇ ਯੋਗ ਹੋਣਗੇ। ਉਨ੍ਹਾਂ ਦੁਹਰਾਇਆ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਜਿਹੜੇ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਅਧਿਆਪਕਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।

ਮੁੱਖ ਅਧਿਆਪਕਾਂ ਨੇ ਪੇਸ਼ੇਵਰ ਅਧਿਆਪਕ ਸਿਖਲਾਈ ਵਿੱਚ ਭਾਗ ਲਿਆ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਗਰੰਟੀ ਤਹਿਤ 36 ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ 4 ਫਰਵਰੀ ਤੋਂ ਸਿੰਗਾਪੁਰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੀ ਠਹਿਰ ਦੌਰਾਨ ਇਨ੍ਹਾਂ ਮੁੱਖ ਅਧਿਆਪਕਾਂ ਨੇ 6 ਤੋਂ 10 ਫਰਵਰੀ ਤੱਕ ਪੇਸ਼ੇਵਰ ਅਧਿਆਪਕ ਸਿਖਲਾਈ ਵਿੱਚ ਭਾਗ ਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਬੈਚ ਆਪਣੀ ਸਿਖਲਾਈ ਮੁਕੰਮਲ ਹੋਣ ਤੋਂ ਬਾਅਦ ਅੱਜ ਵਾਪਸ ਭਾਰਤ ਪਰਤਿਆ ਹੈ।


ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣੇਗਾ:- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਅਧਿਆਪਕ ਆਧੁਨਿਕ ਅਧਿਆਪਨ ਤਕਨੀਕਾਂ ਦੇ ਨਾਲ-ਨਾਲ ਲੀਡਰਸ਼ਿਪ ਹੁਨਰ ਨਾਲ ਲੈਸ ਹੋਣਗੇ। ਇਸ ਤੋਂ ਇਲਾਵਾ ਉਹ ਕੋਰੋਨਾ ਮਹਾਂਮਾਰੀ ਤੋਂ ਬਾਅਦ ਦੀਆਂ ਸਿੱਖਿਆ ਜ਼ਰੂਰਤਾਂ ਨਾਲ ਕਦਮ ਮੇਚਣ ਦੇ ਨਾਲ ਆਡੀਓ-ਵੀਡੀਓ ਤਕਨਾਲੋਜੀ ਤੇ ਹੋਰ ਆਧੁਨਿਕ ਸਿੱਖਿਆ ਸਹੂਲਤਾਂ, ਰਣਨੀਤਕ ਪ੍ਰਬੰਧਨ ਤੇ ਹੋਰ ਲੋੜੀਂਦੀਆਂ ਸਹੂਲਤਾਂ ਤੋਂ ਜਾਣੂੰ ਹੋਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਮੀਲ ਦਾ ਪੱਥਰ ਸਾਬਤ ਹੋਣ ਵਾਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਕੋਸ਼ਿਸ਼ਾਂ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣੇਗਾ। ਉਨ੍ਹਾਂ ਕਿਹਾ ਕਿ ਇਹ ਅਹਿਮ ਪ੍ਰੋਗਰਾਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।


ਮੁੱਖ ਅਧਿਆਪਕਾਂ ਨੇ ਤਜਰਬੇ ਸਾਂਝੇ ਕੀਤੇ:- ਇਸ ਮੌਕੇ ਉਤੇ ਮੁੱਖ ਅਧਿਆਪਕਾਂ ਨੇ ਸਿੰਗਾਪੁਰ ਵਿੱਚ ਸਿਖਲਾਈ ਦੌਰਾਨ ਮਿਲੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਆਪਣੇ ਹੁਨਰ ਵਿੱਚ ਨਿਖਾਰ ਲਈ ਸੂਬਾ ਸਰਕਾਰ ਵੱਲੋਂ ਕੀਤੀ ਇਸ ਇਤਿਹਾਸਕ ਪਹਿਲਕਦਮੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਕਦਮ ਨਾਲ ਵਿਦਿਆਰਥੀਆਂ ਖ਼ਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਜੀਵਨ ਬਦਲੇਗਾ। ਇਸ ਸਮੇਂ ਹਾਜ਼ਰ ਅਹਿਮ ਸ਼ਖ਼ਸੀਅਤਾਂ ਵਿੱਚ ਹੋਰਨਾਂ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਹੋਰ ਹਾਜ਼ਰ ਸਨ।

ਇਹ ਵੀ ਪੜੋ:- Bandi Singh Rihai: ਸੰਘਰਸ਼ ਵਿੱਚ ਸ਼ਾਮਲ ਹੋਣਗੇ ਕਿਸਾਨ, ਮੰਗਾਂ ਨੂੰ ਲੈਕੇ 20 ਮਾਰਚ ਨੂੰ ਦਿੱਲੀ ਵਿੱਚ ਵੱਡਾ ਇਕੱਠ

Last Updated : Feb 11, 2023, 10:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.