ETV Bharat / bharat

Massive Fire Broke Barakhamba Delhi: ਦਿੱਲੀ ਦੇ ਬਾਰਾਖੰਬਾ ਰੋਡ 'ਤੇ ਇਮਾਰਤ 'ਚ ਲੱਗੀ ਭਿਆਨਕ ਅੱਗ, ਦਰਜਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ

author img

By ETV Bharat Punjabi Team

Published : Dec 21, 2023, 2:07 PM IST

MASSIVE FIRE BROKE IN BARAKHAMBA : ਦਿੱਲੀ ਦੇ ਬਾਰਾਖੰਬਾ ਰੋਡ 'ਤੇ ਸਥਿਤ ਗੋਪਾਲ ਦਾਸ ਬਿਲਡਿੰਗ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਹੈ।

A terrible fire broke out in a building located on Barakhamba Road in Delhi
ਦਿੱਲੀ ਦੇ ਬਾਰਾਖੰਬਾ ਰੋਡ 'ਤੇ ਇਮਾਰਤ 'ਚ ਲੱਗੀ ਭਿਆਨਕ ਅੱਗ,ਦਰਜਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ

ਨਵੀਂ ਦਿੱਲੀ: ਦਿੱਲੀ ਦੇ ਬਾਰਾਖੰਬਾ ਰੋਡ 'ਤੇ ਸਥਿਤ ਗੋਪਾਲ ਦਾਸ ਬਿਲਡਿੰਗ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਹੈ। ਅੱਗ 11ਵੀਂ ਮੰਜ਼ਿਲ 'ਤੇ ਲੱਗੀ ਅਤੇ ਕੁਝ ਹੀ ਸਮੇਂ 'ਚ ਇਮਾਰਤ ਦੇ ਬਾਹਰ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਖੁਸ਼ਕਿਸਮਤੀ ਇਹ ਰਹੀ ਕਿ ਇਮਾਰਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ ਅਤੇ ਅਜੇ ਤੱਕ ਕਿਸੇ ਦੇ ਆਹਤ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ।

  • #WATCH दिल्ली: बाराखंभा रोड स्थित गोपाल दास बिल्डिंग में आग लग गई। दमकल की गाड़ियां मौके पर मौजूद हैं। pic.twitter.com/xFSeRGMYqB

    — ANI_HindiNews (@AHindinews) December 21, 2023 " class="align-text-top noRightClick twitterSection" data=" ">

ਅੱਗ ਲੱਗਣ ਦੇ ਕਾਰਨਾਂ ਦੀ ਕੀਤੀ ਜਾ ਰਹੀ ਜਾਂਚ : ਬਚਾਅ ਕਰਮੀਆਂ ਨੇ ਲੋਕਾਂ ਨੂੰ ਇਮਾਰਤ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਅੱਗ 'ਤੇ ਕਾਬੂ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਕਿਵੇਂ ਲੱਗੀ ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਊ ਦਸਤੇ ਤੋਂ ਇਲਾਵਾ ਹੋਰ ਕਰਮਚਾਰੀਆਂ ਨੂੰ ਵੀ ਮਦਦ ਲਈ ਬੁਲਾਇਆ ਗਿਆ। ਇਸ ਇਮਾਰਤ ਵਿੱਚ ਕਈ ਦਫ਼ਤਰ ਹਨ। ਫਾਇਰ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਕਰੀਬ 12:56 'ਤੇ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਅੱਗ ਬੁਝਾਉਣ 'ਚ ਜੁਟੀਆਂ ਹੋਈਆਂ ਹਨ। ਅੱਗ ਇਮਾਰਤ ਦੀ 11ਵੀਂ ਮੰਜ਼ਿਲ 'ਤੇ ਲੱਗੀ ਹੈ।

ਅਸਮਾਨ 'ਚ ਛਾਏ ਧੂਏਂ ਦੇ ਬੱਦਲ : ਅਜੇ ਤੱਕ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਇੱਥੇ ਬਰਾਂਟੋ ਸਕਾਈ ਲਿਫਟ, ਸਨੈਕ ਲੈਡਰ ਅਤੇ ਹੋਰ ਉੱਚੀਆਂ ਇਮਾਰਤਾਂ ਸਮੇਤ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਮਾਰਤ 'ਚੋਂ ਧੂੰਏਂ ਦਾ ਗੁਬਾਰ ਅਸਮਾਨ ਨੂੰ ਛੂਹ ਰਿਹਾ ਹੈ। ਚੀਫ਼ ਫਾਇਰ ਅਫ਼ਸਰ ਵਰਿੰਦਰ ਸਿੰਘ ਨੇ ਦੱਸਿਆ ਕਿ ਡਿਵੀਜ਼ਨਲ ਅਫ਼ਸਰ ਰਾਜਿੰਦਰ ਅਟਵਾਲ, ਏਡੀਓ ਰਵਿੰਦਰ, ਭੂਪੇਂਦਰ, ਐਸਟੀਓ ਪਰਵੀਨ, ਰਵਿੰਦਰ ਸਮੇਤ 70 ਤੋਂ ਵੱਧ ਫਾਇਰ ਕਰਮੀਆਂ ਦੀ ਟੀਮ ਮੌਕੇ ’ਤੇ ਅੱਗ ਬੁਝਾਉਣ ਵਿੱਚ ਲੱਗੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.