ETV Bharat / bharat

CM Kejriwal Meeting:ਬੈਂਗਲੁਰੂ 'ਚ ਵਿਰੋਧੀ ਧਿਰ ਦੀ ਬੈਠਕ 'ਚ AAP ਸ਼ਾਮਲ ਹੋਵੇਗੀ ਜਾਂ ਨਹੀਂ ? ਫੈਸਲਾ ਅੱਜ

author img

By

Published : Jul 16, 2023, 3:32 PM IST

ਬੈਂਗਲੁਰੂ 'ਚ ਵਿਰੋਧੀ ਧਿਰ ਦੀ ਬੈਠਕ ਤੋਂ ਪਹਿਲਾਂ ਸੀਐਮ ਅਰਵਿੰਦ ਕੇਜਰੀਵਾਲ ਨੇ ਪੀਏਸੀ ਦੀ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਆਮ ਆਦਮੀ ਪਾਰਟੀ ਵਿਰੋਧੀ ਦੀ ਬੈਠਕ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

AAP CALLS PAC MEETING
AAP CALLS PAC MEETING

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਪਾਲਿਟੀਕਲ ਆਫੇਅਰਜ਼ ਕਮੇਟੀ (ਪੀਏਸੀ) ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵਿਰੋਧੀ ਧਿਰ ਦੀ ਬੈਠਕ ਤੋਂ ਪਹਿਲਾਂ ਬੁਲਾਈ ਹੈ। ਇਸ ਬੈਠਕ ਵਿੱਚ ਆਪ ਦੇ ਸੀਨੀਅਰ ਨੇਤਾਵਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵੀਡੀਓ ਕਾਨਫਰੰਸ ਜ਼ਰੀਏ ਜੁੜਨਗੇ। ਬੈਠਕ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਬੈਂਗਲੁਰੂ ਵਿੱਚ ਹੋਣ ਵਾਲੀ ਵਿਰੋਧੀ ਧਿਰ ਦੀ ਬੈਠਕ ਵਿੱਚ ਆਪ ਨੂੰ ਸ਼ਾਮਲ ਹੋਣਾ ਚਾਹੀਦਾ ਹੈ ਜਾਂ ਨਹੀਂ। ਆਪ ਦੀ ਪੀਐਸੀ ਮੀਟਿੰਗ ਵਿੱਚ ਸਾਰੇ ਨੇਤਾ ਅਪਣਾ ਪੱਖ ਰੱਖਣਗੇ। ਇਸ ਦੇ ਬਾਅਦ ਸਾਰਿਆਂ ਦੀ ਸਹਮਤੀ ਲਈ ਜਾਵੇਗੀ ਕਿ ਕੀ ਅਸੀਂ ਵਿਰੋਧੀ ਧਿਰ ਵਿੱਚ ਜਾਣਾ ਚਾਹੀਦਾ ਜਾਂ ਨਹੀਂ?

ਆਰਡੀਨੈਂਸ ਦੇ ਮੁੱਦੇ 'ਤੇ ਸਾਡਾ ਸਮਰਥਨ : ਕਾਂਗਰਸ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਪਿਛਲੇ ਦਿਨੀਂ ਮਿਲੇ ਇਸ ਸੱਦੇ 'ਤੇ ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਕਾਂਗਰਸ ਨੇ ਬੁਲਾਇਆ ਹੈ, ਹੁਣ ਦੇਖਦੇ ਹਾਂ ਅੱਗੇ ਕੀ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੇ ਕਿਹਾ ਸੀ ਕਿ ਉਹ ਆਰਡੀਨੈਂਸ ਦੇ ਮੁੱਦੇ 'ਤੇ ਸਾਡਾ ਸਮਰਥਨ ਕਰਨਗੇ, ਪਰ ਉਨ੍ਹਾਂ ਨੇ ਅਜੇ ਤੱਕ ਸਾਡਾ ਸਮਰਥਨ ਨਹੀਂ ਕੀਤਾ।

ਆਰਡੀਨੈਂਸ ਦਾ ਕਰੇਗੀ ਵਿਰੋਧ ਕਾਂਗਰਸ: ਕੇਜਰੀਵਾਲ ਅਤੇ ਪਾਰਟੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕਾਂਗਰਸ ਦਿੱਲੀ 'ਚ ਕੇਂਦਰ ਵੱਲੋਂ ਲਿਆਂਦੇ ਕਾਲੇ ਆਰਡੀਨੈਂਸ ਦੇ ਮੁੱਦੇ 'ਤੇ 'ਆਪ' ਦਾ ਸਮਰਥਨ ਨਹੀਂ ਕਰਦੀ ਤਾਂ ਉਹ ਵਿਰੋਧੀ ਧਿਰ ਦੀ ਕਿਸੇ ਵੀ ਬੈਠਕ 'ਚ ਸ਼ਾਮਲ ਨਹੀਂ ਹੋਣਗੇ, ਜਿਸ 'ਚ ਕਾਂਗਰਸ ਹਿੱਸਾ ਲਵੇਗੀ। ਹਾਲਾਂਕਿ, ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਕਾਂਗਰਸ ਨੇ ਸੰਸਦ 'ਚ ਦਿੱਲੀ ਆਰਡੀਨੈਂਸ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.