ETV Bharat / bharat

ਰਾਘਵ ਚੱਢਾ ਨੇ ਸਦਨ ਵਿੱਚ ਚੁੱਕਿਆ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ

author img

By

Published : Dec 19, 2022, 5:57 PM IST

Updated : Dec 19, 2022, 10:02 PM IST

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (AAP MP Raghav Chadha) ਨੇ ਸਰਦ ਰੁੱਤ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨ੍ਹਾਂ ਅੰਮ੍ਰਿਤਸਰ ਤੇ ਮੋਹਾਲੀ ਤੋਂ ਵੱਡੇ ਮੁਲਕਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਉਠਾਈ।

AAP MP Raghav Chadha raised the issue of starting direct international flights from Punjab in the House
AAP MP Raghav Chadha raised the issue of starting direct international flights from Punjab in the House

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (AAP MP Raghav Chadha) ਨੇ ਸੋਮਵਾਰ ਨੂੰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿੱਚ ਪੰਜਾਬ ਨਾਲ ਸਬੰਧਤ ਮੁੱਦਾ ਉਠਾਉਂਦਿਆਂ ਸਦਨ ਵਿੱਚ ਪੰਜਾਬ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ (Raghav Chadha latest news about international flights) ਸ਼ੁਰੂ ਕਰਨ ਦੀ ਮੰਗ ਉਠਾਈ। ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ ਕਰਦਿਆਂ ਚੱਢਾ ਨੇ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੀ ਵੱਡੀ ਸਮੱਸਿਆ ਹੈ। ਅਤੇ ਸੂਬੇ ਦੇ ਵਿਕਾਸ ਨੂੰ ਦੇਖਦੇ ਹੋਏ ਇਸ ਵੱਲ ਤੁਰੰਤ ਧਿਆਨ ਦੇਣ ਅਤੇ ਹੱਲ ਦੀ ਲੋੜ ਹੈ।

  • AAP MP @raghav_chadha ने Parliament में उठाया Punjab से सीधी International Flights शुरू करने का मुद्दा ✈️

    ▪️Amritsar और Mohali से नहीं जाती बड़े देशों को सीधी फ्लाइट

    ▪️उठाई विदेशों की Flights बढ़ाने की माँग

    ▪️बंद पड़े आदमपुर, लुधियाना Airport को भी शुरू करने की उठाई माँग pic.twitter.com/nov1ZoYtFD

    — AAP (@AamAadmiParty) December 19, 2022 " class="align-text-top noRightClick twitterSection" data=" ">

'ਪੰਜਾਬ ਦਾ ਅੰਤਰਰਾਸ਼ਟਰੀ ਸੰਪਰਕ ਬਹੁਤ ਮਾੜਾ': 'ਆਪ' ਆਗੂ ਨੇ ਕਿਹਾ, "ਪੰਜਾਬੀ ਦੁਨੀਆਂ ਦੇ ਵੱਡੇ ਮੁਲਕਾਂ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ, ਆਸਟ੍ਰੇਲੀਆ ਵਿੱਚ ਰਹਿੰਦੇ ਹਨ ਪਰ ਇਨ੍ਹਾਂ ਸਾਰੇ ਦੇਸ਼ਾਂ ਨਾਲ ਪੰਜਾਬ ਦਾ ਅੰਤਰਰਾਸ਼ਟਰੀ ਸੰਪਰਕ ਬਹੁਤ ਮਾੜਾ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਮੋਹਾਲੀ ਹਨ। ਪਰ ਦੋਵੇਂ ਸਿਰਫ ਨਾਮ ਵਿੱਚ ਹੀ ਅੰਤਰਰਾਸ਼ਟਰੀ ਹਨ ਕਿਉਂਕਿ ਇੱਥੇ ਕੋਈ ਵੀ ਵੱਡੀ ਅੰਤਰਰਾਸ਼ਟਰੀ ਏਅਰਲਾਈਨਜ਼ ਨਹੀਂ ਉਤਰਦੀ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਬਹੁਤ ਘੱਟ ਹੈ।

ਇਸੇ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਇੱਥੋਂ ਉਡਾਣ ਭਰਨ ਵਾਲੀਆਂ ਅੰਤਰਰਾਸ਼ਟਰੀ ਏਅਰਲਾਈਨਾਂ ਦੀ ਗਿਣਤੀ ਅਤੇ ਬਾਰੰਬਾਰਤਾ ਇੰਨੀ ਘੱਟ ਹੈ ਕਿ ਲੋਕਾਂ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਵੱਡੇ ਦੇਸ਼ਾਂ ਦੀ ਆਰਥਿਕਤਾ ਨੂੰ ਚਲਾ ਰਹੇ ਹਨ ਅਤੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦਾ ਨਾ ਮਿਲਣਾ ਉਨ੍ਹਾਂ ਲਈ ਵੱਡੀ ਸਮੱਸਿਆ ਹੈ। ਇਸ ਸਮੇਂ ਪੰਜਾਬ ਤੋਂ ਅੰਮ੍ਰਿਤਸਰ ਤੋਂ ਕਤਰ, ਯੂ.ਏ.ਈ., ਮਲੇਸ਼ੀਆ, ਸਿੰਗਾਪੁਰ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਅਤੇ ਯੂ.ਕੇ ਆਦਿ ਲਈ ਸਿੱਧੀਆਂ ਉਡਾਣਾਂ ਹਨ ਪਰ ਵਿਦੇਸ਼ਾਂ ਤੋਂ ਲੋਕਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਪੰਜਾਬ ਤੋਂ ਇਨ੍ਹਾਂ ਉਡਾਣਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ: ਪੁਲਿਸ ਨੇ 4 ਚੋਰਾਂ ਨੂੰ 95 ਮੋਬਾਇਲ ਫੋਨਾਂ ਸਮੇਤ ਕੀਤਾ ਕਾਬੂ, 1 ਚੋਰ ਦੀ ਆਪਣੀ ਵੀ ਹੈ ਮੋਬਾਇਲਾਂ ਦੀ ਦੁਕਾਨ

Last Updated : Dec 19, 2022, 10:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.