ETV Bharat / bharat

ਕਿਸਾਨਾਂ ਵਲੋਂ 26 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਨੂੰ ਆਪ ਨੇ ਦਿੱਤਾ ਸਮਰਥਨ

author img

By

Published : May 24, 2021, 11:28 AM IST

ਆਪ ਪਾਰਟੀ ਵੱਲੋਂ ਪੰਜਾਬ ਦੇ ਨਵ ਨਿਯੁਕਤ ਕੀਤੇ ਗਏ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਪ੍ਰੈਸ ਕਾਨਫ਼ੰਰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ 26 ਮਈ ਨੂੰ ਕਿ ਆਮ ਆਦਮੀ ਪਾਰਟੀ ਕਿਸਾਨਾਂ ਵਲੋਂ ਦੇਸ਼ਭਰ ’ਚ ਮਨਾਏ ਜਾ ਰਹੇ ਕਾਲੇ ਦਿਨ ਨੂੰ ਸਮਰਥਨ ਦੇਵੇਗੀ, ਕਿਉਂਕਿ ਕਿਸਾਨਾਂ ਦੀ ਮੰਗਾਂ ਜਾਇਜ਼ ਹਨ।

ਆਪ ਪਾਰਟੀ ਨੇ ਕੀਤਾ ਕਿਸਾਨਾਂ ਦਾ ਸਮਰਥਨ
ਆਪ ਪਾਰਟੀ ਨੇ ਕੀਤਾ ਕਿਸਾਨਾਂ ਦਾ ਸਮਰਥਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ 26 ਮਈ ਨੂੰ ਮਨਾਏ ਜਾ ਰਹੇ ਕਾਲੇ ਦਿਨ ਨੂੰ ਹਿਮਾਇਤ ਕਰਦਿਆਂ ਕਿਹਾ ਕਿ 26 ਮਈ ਨੂੰ ਕਿਸਾਨਾਂ ਦੇ ਧਰਨੇ ਨੂੰ ਪੂਰੇ 6 ਮਹੀਨੇ ਪੂਰੇ ਹੋ ਜਾਣਗੇ ਲੇਕਿਨ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਵਲੋਂ ਦੇਸ਼ਭਰ ’ਚ ਮਨਾਏ ਜਾ ਰਹੇ ਕਾਲੇ ਦਿਨ ਨੂੰ ਸਮਰਥਨ ਦਵੇਗੀ, ਕਿਓਂਕਿ ਸੱਤਾ ਦੇ ਨਸ਼ੇ ਵਿੱਚ ਚੂਰ ਬੀਜੇਪੀ 3 ਨਵੇਂ ਖੇਤੀ ਕਾਨੂੰਨ ਵਪਿਸ ਨਹੀਂ ਲੈ ਰਹੀ। ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿੱਚ ਖੜੀ ਰਹੇਗੀ ਅਤੇ ਓਹਨਾ ਦੀਆਂ ਮੰਗਾਂ ਦਾ ਸਮਰਥਨ ਕਰਦੀ ਰਹੇਗੀ।

ਆਪ ਪਾਰਟੀ ਨੇ ਕੀਤਾ ਕਿਸਾਨਾਂ ਦਾ ਸਮਰਥਨ

ਉਨ੍ਹਾਂ ਦੱਸਿਆ ਕਿ ਜੋ ਦੱਸਿਆ ਕਿ 26 ਮਈ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ਭਰ ’ਚ 1 ਦਿਨ ਦਾ ਧਰਨਾ ਦਿੱਤਾ ਜਾਵੇਗਾ, ਜਿਸ ਲਈ ਆਪ ਪਾਰਟੀ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾਂਦੀ ਹੈ। ਉਨ੍ਹਾਂ ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਪਾਰਟੀ ਪੱਧਰ ’ਤੇ ਬੇਨਤੀ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਇਸ ਮੌਕੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੀ ਆਵਾਜ ਭਾਜਪਾ ਲੀਡਰਾਂ ਦੇ ਕੰਨਾ ਤੱਕ ਨਹੀਂ ਪਹੁੰਚ ਰਹੀ, ਕਿਉਂਕਿ ਭਾਜਪਾ ਕੁੰਭਕਰਣ ਦੀ ਨੀਂਦ ਸੁੱਤੀ ਹੋਈ ਹੈ।

ਇਹ ਵੀ ਪੜ੍ਹੋ: ASI ਭਗਵਾਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਮਦਦ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.