ETV Bharat / bharat

Child Marriages in Assam : ਆਸਾਮ 'ਚ ਬਾਲ ਵਿਆਹ ਖਿਲਾਫ਼ ਕਾਰਵਾਈ, ਦੂਜੇ ਪੜਾਅ 'ਚ 1039 ਲੋਕ ਗ੍ਰਿਫਤਾਰ

author img

By ETV Bharat Punjabi Team

Published : Oct 3, 2023, 7:47 PM IST

ਆਸਾਮ ਵਿੱਚ ਇੱਕ ਵਾਰ ਫਿਰ ਬਾਲ ਵਿਆਹ (Child Marriages in Assam) ਵਿਰੁੱਧ ਕਾਰਵਾਈ ਸ਼ੁਰੂ ਹੋ ਗਈ ਹੈ। ਦੂਜੇ ਪੜਾਅ 'ਚ ਕਰੀਬ 1039 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੀਐਮ ਹਿਮੰਤ ਬਿਸਵਾ ਸਰਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Child Marriages in Assam
Child Marriages in Assam

ਗੁਹਾਟੀ: ਅਸਾਮ ਵਿੱਚ ਬਾਲ ਵਿਆਹ ਖ਼ਿਲਾਫ਼ ਰਾਜ ਵਿਆਪੀ ਕਾਰਵਾਈ ਦੇ ਦੂਜੇ ਪੜਾਅ ਵਿੱਚ ਮੰਗਲਵਾਰ ਨੂੰ 1039 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ (crackdown against child marriages in Assam) ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ (CM Himanta Biswa Sarma) ਨੇ ਇਹ ਜਾਣਕਾਰੀ ਦਿੱਤੀ।

ਸੂਬੇ ਦੇ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ: ਇਸ ਸਾਲ ਦੇ ਸ਼ੁਰੂ ਵਿੱਚ ਆਪ੍ਰੇਸ਼ਨ ਦੇ ਪਹਿਲੇ ਪੜਾਅ ਵਿੱਚ ਸੂਬੇ ਭਰ ਵਿੱਚ ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, 'ਬਾਲ ਵਿਆਹ ਦੇ ਖਿਲਾਫ ਵੱਡੇ ਪੈਮਾਨੇ 'ਤੇ ਕਾਰਵਾਈ ਦੇ ਹਿੱਸੇ ਵਜੋਂ, ਅਸਮ ਪੁਲਿਸ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ 1039 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਇਹ ਕਾਰਵਾਈ ਸਵੇਰੇ ਤੜਕੇ ਸ਼ੁਰੂ ਹੋਈ।

ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ: ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਅਜੇ ਵੀ ਜਾਰੀ ਹੈ, ਜਿਸ ਦਾ ਮਤਲਬ ਹੈ ਕਿ ਇਸ ਸਮਾਜਿਕ ਬੁਰਾਈ ਨਾਲ ਸਬੰਧਤ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਸਰਮਾ ਨੇ 11 ਸਤੰਬਰ ਨੂੰ ਅਸਾਮ ਵਿਧਾਨ ਸਭਾ ਵਿੱਚ ਦੱਸਿਆ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਇਸ ਨਾਲ ਸਬੰਧਤ ਬਾਲ ਵਿਆਹਾਂ ਵਿੱਚ ਵਾਧਾ ਹੋਇਆ ਹੈ। ਕੁੱਲ 3,907 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 3,319 ਦੇ ਖਿਲਾਫ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸ (ਪੋਕਸੋ) ਐਕਟ, 2012 ਦੇ ਤਹਿਤ ਦੋਸ਼ ਲਗਾਏ ਗਏ ਹਨ।

ਆਸਾਮ 2026 ਤੱਕ ਬਾਲ ਵਿਆਹ ਮੁਕਤ ਸੂਬਾ: ਸਰਮਾ ਨੇ ਦਾਅਵਾ ਕੀਤਾ ਹੈ ਕਿ ਆਸਾਮ 2026 ਤੱਕ ਬਾਲ ਵਿਆਹ ਮੁਕਤ ਰਾਜ ਬਣ ਜਾਵੇਗਾ। ਉਨ੍ਹਾਂ ਕਿਹਾ, ‘ਛੇ ਮਹੀਨੇ ਪਹਿਲਾਂ ਅਸਾਮ ਵਿੱਚ ਬਾਲ ਵਿਆਹ ਦੇ ਦੋਸ਼ ਵਿੱਚ 5,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੈਂ ਜੀ-20 ਬੈਠਕ ਦੀ ਸਮਾਪਤੀ ਦਾ ਇੰਤਜ਼ਾਰ ਕਰ ਰਿਹਾ ਸੀ। ਅਸਾਮ ਵਿੱਚੋਂ ਬਾਲ ਵਿਆਹ ਨੂੰ ਖ਼ਤਮ ਕਰਨਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.