ETV Bharat / bharat

ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਪਾਸ, ਟਿਕੈਤ ਬੋਲੇ, ਇੱਕ ਬਿਮਾਰੀ ਸੀ, ਕੱਟ ਗਈ

author img

By

Published : Nov 29, 2021, 5:26 PM IST

Updated : Nov 29, 2021, 8:20 PM IST

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ (Peasant movement) ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ 'ਚ ਪਾਸ ਹੋਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਇੱਕ ਬਿਮਾਰੀ ਸੀ, ਕੱਟ ਗਈ।

ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ 'ਚ ਪਾਸ
ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ 'ਚ ਪਾਸ

ਨਵੀਂ ਦਿੱਲੀ/ਗਾਜ਼ੀਆਬਾਦ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ(Union Agriculture Minister Narinder Singh Tomar) ਨੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਕਰਨ ਲਈ ਇੱਕ ਬਿੱਲ ਪੇਸ਼ ਕੀਤਾ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਦਰਮਿਆਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪਾਸ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ (Peasant movement) ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਇੱਕ ਬਿਮਾਰੀ ਸੀ, ਕੱਟ ਗਈ।

ਰਾਕੇਸ਼ ਟਿਕੈਤ (Rakesh Tiket ) ਅੰਦੋਲਨ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਕਹਿ ਰਹੇ ਸਨ ਕਿ ਬਿੱਲ ਦੀ ਵਾਪਸੀ 'ਤੇ ਹੀ ਘਰ ਵਾਪਸੀ ਹੋਵੇਗੀ, ਪਰ ਜਦੋਂ ਉਨ੍ਹਾਂ ਨੂੰ ਘਰ ਵਾਪਸੀ 'ਤੇ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਹੋਰ ਵੀ ਬਹੁਤ ਸਾਰੇ ਮਾਮਲੇ ਹਨ। ਜਿਨ੍ਹਾਂ ਦਾ ਹੱਲ ਹੋਣਾ ਬਾਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋਣ ਤੋਂ ਬਾਅਦ ਹੀ ਕਿਸਾਨ ਪਿੰਡ ਪਰਤਣਗੇ।

ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਲੋਕਸਭਾ 'ਚ ਪਾਸ

ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਮਕਸਦ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਤੋਂ ਕਰਵਾਉਣਾ ਹੈ। MSP ਇੱਕ ਵੱਡਾ ਮੁੱਦਾ ਹੈ। ਟਿਕੈਤ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਹੋਈ ਹੈ, ਉਸੇ ਤਰ੍ਹਾਂ ਹੁਣ ਵੀ ਗੱਲਬਾਤ ਦਾ ਦੌਰ ਸ਼ੁਰੂ ਹੋਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਹੱਲ ਹੋ ਸਕੇ ਅਤੇ ਕਿਸਾਨ ਆਪਣੇ ਘਰ ਵਾਪਸ ਆ ਸਕਣ।

19 ਨਵੰਬਰ ਨੂੰ ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਰਕਾਰ ਸਰਦ ਰੁੱਤ ਸੈਸ਼ਨ (Winter session of Lok Sabha) ਵਿੱਚ ਕਾਨੂੰਨ ਵਾਪਸ ਲੈ ਲਵੇਗੀ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਅਤੇ ਕਾਰਤਿਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।

ਉਨ੍ਹਾਂ ਨੇ ਦੇਸ਼ ਵਾਸੀਆਂ ਤੋਂ ਮੁਆਫੀ ਵੀ ਮੰਗੀ, ਪੀਐਮ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ(Constitutional process for repeal of three agricultural laws) ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ: ਖੇਤੀ ਕਾਨੂੰਨ ਵਾਪਿਸ ਹੋਣ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

Last Updated :Nov 29, 2021, 8:20 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.