ETV Bharat / bharat

Air Pollution: ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਆਦੇਸ਼ ਤੱਕ ਰਹਿਣਗੇ ਬੰਦ

author img

By

Published : Dec 2, 2021, 4:59 PM IST

ਦਿੱਲੀ 'ਚ ਪ੍ਰਦੂਸ਼ਣ (Delhi Pollution) ਦੀ ਸਮੱਸਿਆ ਕਾਰਨ ਕੇਜਰੀਵਾਲ ਸਰਕਾਰ ਨੇ ਸਕੂਲ ਫਿਰ ਤੋਂ ਬੰਦ ਕਰ ਦਿੱਤੇ ਹਨ। ਕੇਜਰੀਵਾਲ ਸਰਕਾਰ ਦਾ ਇਹ ਹੁਕਮ ਸ਼ੁੱਕਰਵਾਰ ਤੋਂ ਲਾਗੂ ਹੋਵੇਗਾ। ਦਿੱਲੀ-ਐਨਸੀਆਰ ਵਿੱਚ ਪਿਛਲੇ ਇੱਕ ਮਹੀਨੇ ਤੋਂ ਪ੍ਰਦੂਸ਼ਣ ਦੇ ਪੱਧਰ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ(Pollution levels in Delhi-NCR have been steadily rising for the past one month) ਰਿਹਾ ਹੈ। ਅੱਜ ਵੀ ਕਈ ਥਾਵਾਂ 'ਤੇ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਸੀ। ਦਿੱਲੀ-ਐੱਨਸੀਆਰ ਦੇ ਕੁਝ ਇਲਾਕਿਆਂ 'ਚ ਇਹ ਪੱਧਰ 600 ਨੂੰ ਪਾਰ ਕਰ ਗਿਆ ਹੈ।

ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ, ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਆਦੇਸ਼ ਤੱਕ ਰਹਿਣਗੇ ਬੰਦ
ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ, ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਆਦੇਸ਼ ਤੱਕ ਰਹਿਣਗੇ ਬੰਦ

ਨਵੀਂ ਦਿੱਲੀ: ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਵੱਡਿਆਂ ਲਈ ਵਰਕ ਫਾਰਮ ਹੋਮ ਅਤੇ ਬੱਚਿਆਂ ਦੇ ਲਈ ਸਕੂਲ ਖੁੱਲ੍ਹੇ ਹਨ।

ਇਸ ਦੇ ਨਾਲ ਹੀ ਅਦਾਲਤ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ(The Delhi government has decided to close schools in Delhi till further orders) ਹੈ। ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਦੂਜੇ ਪਾਸੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਪ੍ਰਦੂਸ਼ਣ ਕਾਰਨ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ, ਪਰ ਬੋਰਡ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਣਗੀਆਂ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ(Delhi Environment Minister Gopal Rai) ਨੇ ਕਿਹਾ ਕਿ ਦਿੱਲੀ 'ਚ ਸਕੂਲ ਲੰਬੇ ਸਮੇਂ ਤੋਂ ਬੰਦ ਸਨ, ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦਿਆਂ ਲੱਗਦਾ ਸੀ ਕਿ ਪ੍ਰਦੂਸ਼ਣ 'ਚ ਸੁਧਾਰ ਹੋਵੇਗਾ। ਇਸ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਪਰ ਹੁਣ ਜੋ ਸਥਿਤੀ ਦਿਖਾਈ ਦੇ ਰਹੀ ਹੈ, ਉਸ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪ੍ਰਦੂਸ਼ਣ 'ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ(The government is constantly working on pollution)।

ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਸਬੰਧੀ ਮੁਹਿੰਮ ਦੋ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਪਹਿਲਾਂ ਹੀ ਦਿੱਲੀ ਵਿੱਚ ਉਸਾਰੀ ਦੇ ਕੰਮ ਨੂੰ ਰੋਕਣ ਦਾ ਫੈਸਲਾ ਕਰ ਲਿਆ ਹੈ। ਬਾਹਰੋਂ ਆਉਣ ਵਾਲੇ ਟਰੱਕਾਂ ਦੀ ਆਵਾਜਾਈ 'ਤੇ ਪਹਿਲਾਂ ਹੀ ਪਾਬੰਦੀ ਹੈ। ਨਾਲ ਹੀ ਕਿਹਾ ਕਿ ਸਰਕਾਰ ਨੇ ਵਾਤਾਵਰਨ ਬੱਸ ਸੇਵਾ ਸ਼ੁਰੂ ਕੀਤੀ ਹੈ। ਮੈਟਰੋ ਦੀ ਸਮਰੱਥਾ ਵਧਾਈ ਗਈ ਹੈ।

ਇਸ ਦੌਰਾਨ ਉਨ੍ਹਾਂ ਨੇ ਸਮੂਹ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ। ਇਸ ਦੇ ਨਾਲ ਹੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਔਡ-ਈਵਨ ਨੂੰ ਲੈ ਕੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਦੱਸ ਦੇਈਏ ਕਿ ਇਸ ਸਮੇਂ ਦਿੱਲੀ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀ ਪਹਿਲੀ ਟਰਮ ਦੀ ਪ੍ਰੀਖਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਬੋਰਡ ਦੀ ਪ੍ਰੀਖਿਆ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੇ ਮੁਤਾਬਕ ਹੋਵੇਗੀ।

ਇਹ ਵੀ ਪੜ੍ਹੋ:Air pollution Delhi: SC ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਦਿੱਤਾ 24 ਘੰਟੇ ਦਾ ਸਮਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.