ETV Bharat / bharat

29 ਨਵੰਬਰ ਤੋਂ ਖੁੱਲ੍ਹਣਗੇ ਦਿੱਲੀ 'ਚ ਸਕੂਲ

author img

By

Published : Nov 27, 2021, 7:08 PM IST

29 ਨਵੰਬਰ ਤੋਂ ਖੁੱਲ੍ਹਣਗੇ ਦਿੱਲੀ 'ਚ ਸਕੂਲ, ਜਾਣੋ ਕਿਉਂ ਕੀਤੇ ਸਨ ਸਕੂਲ ਬੰਦ
29 ਨਵੰਬਰ ਤੋਂ ਖੁੱਲ੍ਹਣਗੇ ਦਿੱਲੀ 'ਚ ਸਕੂਲ, ਜਾਣੋ ਕਿਉਂ ਕੀਤੇ ਸਨ ਸਕੂਲ ਬੰਦ

ਦਿੱਲੀ ਦੇ ਸਾਰੇ ਸਕੂਲ 29 ਨਵੰਬਰ (Delhi schools reopen) ਤੋਂ ਖੁੱਲ੍ਹਣਗੇ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਕੂਲ 14 ਨਵੰਬਰ ਤੋਂ ਬੰਦ ਕਰ ਦਿੱਤੇ ਗਏ ਸਨ।

ਨਵੀਂ ਦਿੱਲੀ: ਦਿੱਲੀ ਦੇ ਸਾਰੇ ਸਕੂਲ 29 ਨਵੰਬਰ ਤੋਂ ਖੁੱਲ੍ਹਣਗੇ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Delhi Education Minister Manish Sisodia) ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ 13 ਨਵੰਬਰ ਨੂੰ 14 ਨਵੰਬਰ ਤੋਂ ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਸ ਤੋਂ ਪਹਿਲਾਂ 13 ਨਵੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਸ਼ਹਿਰ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਐਮਰਜੈਂਸੀ ਮੀਟਿੰਗ ਬੁਲਾਈ ਸੀ। ਮੀਟਿੰਗ ਵਿੱਚ ਕੇਜਰੀਵਾਲ ਸਰਕਾਰ ਨੇ ਫ਼ੈਸਲਾ ਕੀਤਾ ਕਿ 14 ਨਵੰਬਰ ਤੋਂ ਸਕੂਲ ਇੱਕ ਹਫ਼ਤੇ ਲਈ ਬੰਦ ਰਹਿਣਗੇ। ਸਾਰੇ ਸਰਕਾਰੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਨਿੱਜੀ ਦਫ਼ਤਰਾਂ ਨੂੰ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ। ਕੇਜਰੀਵਾਲ ਨੇ ਉਦੋਂ ਕਿਹਾ ਸੀ ਕਿ ਉਹ ਦਿੱਲੀ 'ਚ ਲਾਕਡਾਊਨ ਲਗਾਉਣ 'ਤੇ ਵੀ ਵਿਚਾਰ ਕਰ ਰਹੇ ਹਨ।

ਦੀਵਾਲੀ ਤੋਂ ਬਾਅਦ ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ (Delhi Pollution Level) ਲਗਾਤਾਰ ਵਿਗੜਦੀ ਜਾ ਰਹੀ ਹੈ। ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ (pollution control) ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਆਫ ਐਜੂਕੇਸ਼ਨ (Delhi Directorate of Education) ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਨਾਲ ਹੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੀ ਆਨਲਾਈਨ ਸਿੱਖਿਆ ਅਤੇ ਬੋਰਡ ਪ੍ਰੀਖਿਆ ਪਹਿਲਾਂ ਵਾਂਗ ਹੀ ਜਾਰੀ ਰਹੇਗੀ।

ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਦਿੱਲੀ ਵੱਲੋਂ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਉਹ ਸਕੂਲ ਬੰਦ ਹੋਣ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰਨ।

ਹੁਣ ਦਿੱਲੀ ਸਰਕਾਰ ਨੇ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ ਕਿ ਦਿੱਲੀ ਦੇ ਸਾਰੇ ਸਕੂਲ 29 ਨਵੰਬਰ ਤੋਂ ਖੁੱਲ੍ਹਣਗੇ।

ਇਹ ਵੀ ਪੜ੍ਹੋ: ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਕੀਤਾ ਚੈਲੰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.