ETV Bharat / bharat

AMARNATH YATRA 2023: ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਮੁਲਤਵੀ

author img

By

Published : Jul 7, 2023, 1:12 PM IST

ਅਮਰਨਾਥ ਯਾਤਰਾ 2023 ਦੇ ਪਹਿਲੇ 5 ਦਿਨਾਂ 'ਚ ਸ਼ਰਧਾਲੂਆਂ ਦੀ ਗਿਣਤੀ 67 ਹਜ਼ਾਰ ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ, ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸਭ ਦੇ ਦਰਮਿਆਨ ਖਰਾਬ ਮੌਸਮ ਦੇ ਚੱਲਦਿਆਂ ਅਮਰਨਾਥ ਯਾਤਰਾ ਮੁਲਤਵੀ ਵੀ ਕੀਤੀ ਗਈ ਹੈ।

AMARNATH YATRA 2023 POSTPONED DUE TO BAD WEATHER
AMARNATH YATRA 2023: ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਮੁਲਤਵੀ

ਜੰਮੂ: ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ 'ਤੇ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ, "ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅੱਜ ਸਵੇਰੇ ਕਿਸੇ ਵੀ ਸ਼ਰਧਾਲੂ ਨੂੰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਹੈ।" ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਸ਼ੁਰੂ ਹੋ ਗਿਆ, ਜਿਸ ਕਾਰਨ ਸ਼ਰਧਾਲੂਆਂ ਦੀ ਯਾਤਰਾ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।"


  • #WATCH आज सुबह जम्मू-कश्मीर में श्री अमरनाथ गुफा तीर्थस्थल पर आरती की गई।

    (वीडियो सौजन्य: श्री अमरनाथ जी श्राइन बोर्ड) pic.twitter.com/D1K9ZW2HFl

    — ANI_HindiNews (@AHindinews) July 7, 2023 " class="align-text-top noRightClick twitterSection" data=" ">

ਨੂਨਵਾਨ ਬੇਸ ਕੈਂਪਾਂ 'ਤੇ ਰੋਕਿਆ: ਅਧਿਕਾਰੀਆਂ ਮੁਤਾਬਿਕ ਸ਼ਰਧਾਲੂਆਂ ਨੂੰ ਬਾਲਟਾਲ ਅਤੇ ਨੂਨਵਾਨ ਬੇਸ ਕੈਂਪਾਂ 'ਤੇ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਸੁਧਾਰ ਹੁੰਦੇ ਹੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਵੇਰੇ 4.45 ਵਜੇ ਜੰਮੂ ਦੇ ਬੇਸ ਕੈਂਪ ਤੋਂ 7,000 ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ ਹੋਇਆ ਸੀ। ਸ਼ਰਧਾਲੂ ਇੱਥੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ 247 ਵਾਹਨਾਂ ਵਿੱਚ ਭਗਵਤੀ ਨਗਰ ਬੇਸ ਕੈਂਪ ਤੋਂ ਘਾਟੀ ਵੱਲ ਰਵਾਨਾ ਹੋਏ ਸਨ।

ਸ਼ਰਧਾਲੂ ਘਾਟੀ ਲਈ ਰਵਾਨਾ: ਅਧਿਕਾਰੀਆਂ ਮੁਤਾਬਕ 4,600 ਸ਼ਰਧਾਲੂਆਂ ਨੂੰ ਲੈ ਕੇ 153 ਵਾਹਨਾਂ ਦਾ ਕਾਫਲਾ ਪਹਿਲਗਾਮ ਜਾ ਰਿਹਾ ਸੀ, ਜਦਕਿ 2,410 ਸ਼ਰਧਾਲੂਆਂ ਨੂੰ ਲੈ ਕੇ 94 ਵਾਹਨਾਂ ਦਾ ਇਕ ਹੋਰ ਕਾਫਲਾ ਸਵੇਰੇ 4.45 ਵਜੇ ਬਾਲਟਾਲ ਬੇਸ ਕੈਂਪ ਲਈ ਰਵਾਨਾ ਹੋਇਆ। ਇਸ ਸਾਲ 30 ਜੂਨ ਨੂੰ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਜੰਮੂ ਬੇਸ ਕੈਂਪ ਤੋਂ ਕੁੱਲ 43,833 ਸ਼ਰਧਾਲੂ ਘਾਟੀ ਲਈ ਰਵਾਨਾ ਹੋਏ ਹਨ। ਅਧਿਕਾਰੀਆਂ ਮੁਤਾਬਕ ਸ਼ਰਧਾਲੂਆਂ ਦੀ ਗਿਣਤੀ 84,000 ਨੂੰ ਪਾਰ ਕਰ ਗਈ ਹੈ।


62 ਦਿਨਾਂ ਦੀ ਸਾਲਾਨਾ ਤੀਰਥ ਯਾਤਰਾ: ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,888 ਮੀਟਰ ਦੀ ਉਚਾਈ 'ਤੇ ਸਥਿਤ ਗੁਫਾ ਤੀਰਥ ਦੀ 62 ਦਿਨਾਂ ਦੀ ਸਾਲਾਨਾ ਤੀਰਥ ਯਾਤਰਾ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਦੋਵਾਂ ਰੂਟਾਂ ਤੋਂ ਸ਼ੁਰੂ ਹੋਈ। ਇਹ ਯਾਤਰਾ 31 ਅਗਸਤ ਨੂੰ ਸਮਾਪਤ ਹੋਣ ਜਾ ਰਹੀ ਹੈ। ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਤੋਂ ਪੂਰੀ ਯਾਤਰਾ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਾਰੇ ਵਿਭਾਗ ICCC ਤੋਂ ਨਿਗਰਾਨੀ ਕਰਦੇ ਹਨ ਅਤੇ ਸ਼ਰਧਾਲੂਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਆਪਣੇ ਸਟਾਫ ਨੂੰ ਜਾਣਕਾਰੀ ਭੇਜਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.