ETV Bharat / bharat

Dibrugarh Central Jail: ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੂੰ ਭੇਜਿਆ ਡਿਬਰੂਗੜ੍ਹ ਕੇਂਦਰੀ ਜੇਲ੍ਹ

author img

By

Published : Mar 21, 2023, 11:39 AM IST

Updated : Mar 21, 2023, 11:45 AM IST

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਸੀ। ਉਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਸਮੇਤ ਸੱਤ ਜਣਿਆਂ ਨੂੰ ਅਸਾਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਭੇਜ ਦਿੱਤਾ।

Amritpal's uncle and driver sent to Dibrugarh Central Jail
Dibrugarh Central Jail: ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੂੰ ਭੇਜਿਆ ਡਿਬਰੂਗੜ੍ਹ ਕੇਂਦਰੀ ਜੇਲ੍ਹ

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਮੇਤ ਸੱਤ ਜਣਿਆਂ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਪੰਜਾਬ ਵਿੱਚ ਮੰਗਲਵਾਰ ਦੁਪਹਿਰ ਤੱਕ ਮੋਬਾਈਲ ਇੰਟਰਨੈਟ, ਐਸਐਮਐਸ ਅਤੇ ਡੋਂਗਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਦੱਸ ਦਈਏ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪਤਾ ਲੱਗਾ ਕਿ ਪੁਲਿਸ ਨੇ ਦੋਵਾਂ ਨੂੰ ਸੋਮਵਾਰ ਨੂੰ ਬਾਬਾ ਬਕਾਲਾ ਅਦਾਲਤ 'ਚ ਪੇਸ਼ ਕਰਨਾ ਸੀ ਪਰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬਾਬਾ ਬਕਾਲਾ ਅਦਾਲਤ ਪੁੱਜੇ।

ਪੰਜਾਬ ਤੋਂ ਬਾਹਰ ਦੀ ਅਦਾਲਤ: ਪਿਤਾ ਤਰਸੇਮ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਉਸ ਦੇ ਭਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਪਰ ਪੁਲਿਸ ਉਸ ਨੂੰ ਇੱਥੇ ਅਦਾਲਤ ਵਿੱਚ ਨਹੀਂ ਲੈ ਕੇ ਗਈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਉਸ ਦੇ ਭਰਾ ਹਰਜੀਤ ਸਿੰਘ ਨੂੰ ਪੰਜਾਬ ਤੋਂ ਬਾਹਰ ਦੀ ਅਦਾਲਤ 'ਚ ਪੇਸ਼ ਕਰੇਗੀ। ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਅੱਗੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਉਸ ਦੇ ਭਰਾ ਨੇ ਉਸ ਨੂੰ ਫੋਨ ’ਤੇ ਸੂਚਿਤ ਕੀਤਾ ਸੀ ਕਿ ਉਹ ਪੁਲਿਸ ਅੱਗੇ ਆਤਮ ਸਮਰਪਣ ਕਰਨ ਜਾ ਰਿਹਾ ਹੈ।

35 ਕਰੋੜ ਰੁਪਏ ਦੀ ਫੰਡਿੰਗ: ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਿੰਡ ਦੇ ਕੁੱਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਦੇ ਪਾਕਿਸਤਾਨ ਨਾਲ ਸੰਪਰਕ ਹੋਣ ਦੇ ਸਬੂਤ ਮਿਲੇ ਹਨ। ਕਲਸੀ ਦੇ ਖਾਤੇ 'ਚ 35 ਕਰੋੜ ਰੁਪਏ ਦੀ ਫੰਡਿੰਗ ਸਾਹਮਣੇ ਆਈ ਹੈ। ਤਰਸੇਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਫੰਡਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਕਈ ਗੱਲਾਂ ਨੂੰ ਗਲਤ ਤਰੀਕੇ ਨਾਲ ਪ੍ਰਚਾਰਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ 112 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦੂਜੇ ਪਾਸੇ ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ। ਆਈਜੀ ਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਪੁਲਿਸ ਵੱਲੋਂ ਲਗਾਤਾਰ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਗਿੱਲ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਲਈ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੱਥਾਂ ਦੀ ਜਾਂਚ ਕਰਕੇ ਅਫਵਾਹਾਂ ਤੋਂ ਬਚਣ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਤੋਂ ਪਹਿਲਾਂ ਵੀ ਵਿਚਾਰ ਕਰਨ।

ਇਹ ਵੀ ਪੜ੍ਹੋ: Amritpal marriage: ਅੰਮ੍ਰਿਤਪਾਲ ਸਿੰਘ ਦਾ ਗੁਪਤ ਤਰੀਕੇ ਨਾਲ ਹੋਏ ਵਿਆਹ ਦੀ ਜਾਂਚ ਸ਼ੁਰੂ

Last Updated :Mar 21, 2023, 11:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.