ETV Bharat / bharat

ਸਿੰਘੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

author img

By

Published : Feb 26, 2021, 6:09 PM IST

Updated : Feb 26, 2021, 8:37 PM IST

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਆਏ ਦਿਨੀਂ ਕਿਸੇ ਨਾ ਕਿਸੇ ਕਿਸਾਨ ਦੀ ਇਸ ਸੰਘਰਸ਼ ਦੌਰਾਨ ਮੌਤ ਹੋ ਜਾਂਦੀ ਹੈ। ਤਾਜ਼ਾ ਮਾਮਲਾ ਸਿੰਘੂ ਬਾਰਡਰ ਹੈ ਜਿੱਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਨਵਜੋਤ ਸਿੰਘ ਵੱਜੋਂ ਹੋਈ ਹੈ

ਫਾਈਲ ਤਸਵੀਰ
ਫਾਈਲ ਤਸਵੀਰ

ਸੋਨੀਪਤ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਆਏ ਦਿਨੀਂ ਕਿਸੇ ਨਾ ਕਿਸੇ ਕਿਸਾਨ ਦੀ ਇਸ ਸੰਘਰਸ਼ ਦੌਰਾਨ ਮੌਤ ਹੋ ਜਾਂਦੀ ਹੈ। ਤਾਜ਼ਾ ਮਾਮਲਾ ਸਿੰਘੂ ਬਾਰਡਰ ਹੈ ਜਿੱਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਨਵਜੋਤ ਸਿੰਘ ਵੱਜੋਂ ਹੋਈ ਹੈ ਜੋ ਪਟਿਆਲਾ ਦਾ ਵਸਨੀਕ ਸੀ ਤੇ 22 ਫਰਵਰੀ ਨੂੰ ਹੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਪਹੁੰਚਿਆ ਸੀ।

18 ਸਾਲਾ ਨਵਜੋਤ ਦੀ ਮੌਤ

ਸਿੰਘੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਨਵਜੋਤ ਸਿੰਘ 18 ਸਾਲਾਂ ਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸਿੰਘੂ ਸਰਹੱਦ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਹੁਣ ਤਕ ਨਵਜੋਤ ਸਮੇਤ 18 ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ। ਦੱਸਦੇਈਏ ਕਿ ਨਵਜੋਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਨਵਜੋਤ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਹਾਲਤ ਹੈ। ਇਸ ਦੇ ਨਾਲ ਹੀ ਕਿਸਾਨ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕਰ ਰਹੇ ਹਨ।

ਇਹ ਵੀ ਪੜੋ: ਬੇਜਮੀਨੇ ਕਿਸਾਨ ਨੂੰ ਲੱਗਾ ਵੱਡਾ ਝਟਕਾ, ਸ਼ਾਟ ਸਰਕਟ ਕਾਰਨ ਹੋਇਆ ਨੁਕਸਾਨ

ਇਸ ਮਾਮਲੇ ਸਬੰਧੀ ਕੁੰਡਾਲੀ ਥਾਣੇ ਵਿੱਚ ਤਾਇਨਾਤ ਮੁਲਾਜ਼ਮ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਿੰਘੂ ਸਰਹੱਦ ‘ਤੇ ਇੱਕ ਹੋਰ ਕਿਸਾਨ ਦੀ ਮੌਤ ਹੋਈ ਹੈ, ਜਿਸਦਾ ਨਾਮ ਨਵਜੋਤ ਹੈ ਅਤੇ ਉਹ ਪਟਿਆਲਾ ਦਾ ਵਸਨੀਕ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

Last Updated :Feb 26, 2021, 8:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.