ETV Bharat / bharat

Arvind Kejriwal Met MK Stalin: CM ਕੇਜਰੀਵਾਲ ਤੇ ਭਗਵੰਤ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

author img

By

Published : Jun 1, 2023, 8:30 PM IST

ਅੱਜ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ MK ਸਟਾਲਿਨ ਨਾਲ ਚੇਨਈ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ।

Arvind Kejriwal Met MK Stalin
Arvind Kejriwal Met MK Stalin

ਹੈਦਰਾਬਾਦ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਦੇਸ਼ ਦੇ ਰਾਜਾਂ ਵਿੱਚ ਵਿਰੋਧੀਆਂ ਪਾਰਟੀਆਂ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਹਨ। ਇਸ ਤਹਿਤ ਹੀ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ MK ਸਟਾਲਿਨ ਨਾਲ ਚੇਨਈ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਘਵ ਚੱਢਾ, ਸੰਸਦ ਮੈਂਬਰ ਸੰਜੇ ਸਿੰਘ ਤੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਵੀ ਮੌਜੂਦ ਸਨ।

ਕੇਜਰੀਵਾਲ ਨੇ ਕੀਤੀ ਸੀ ਤੇਲੰਗਾਨਾ ਦੇ CM ਨਾਲ ਮੁਲਾਕਾਤ:- ਦੱਸ ਦਈਏ ਕਿ 27 ਮਈ 2023 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾ ਹੈਦਰਾਬਾਦ ਵਿੱਚ ਮੁਲਾਕਾਤ ਕੀਤੀ ਸੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੁਲਾਕਾਤ ਦੌਰਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਕੇਜਰੀਵਾਲ ਦਾ ਸਮਰਥਨ ਕੀਤਾ ਸੀ।

  • On behalf of the people of Delhi, I wholeheartedly thank Thiru @mkstalin for his support. The DMK will extend its full support to the people of Delhi in the Parliament. pic.twitter.com/YFliWNFqYp

    — Arvind Kejriwal (@ArvindKejriwal) June 1, 2023 " class="align-text-top noRightClick twitterSection" data=" ">

ਵਿਰੋਧੀ ਪਾਰਟੀਆਂ ਤੋਂ ਸਮਰਥਨ ਲੈਣ ਲਈ ਦੇਸ਼ ਵਿਆਪੀ ਦੌਰਾ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਮਈ ਨੂੰ ਆਰਡੀਨੈਂਸ ਵਿਰੁੱਧ ਵਿਰੋਧੀ ਪਾਰਟੀਆਂ ਤੋਂ ਸਮਰਥਨ ਲੈਣ ਲਈ ਦੇਸ਼ ਵਿਆਪੀ ਦੌਰਾ ਸ਼ੁਰੂ ਕੀਤਾ। ਇਸ ਤੋਂ ਪਹਿਲਾਂ, ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਸੁਪਰੀਮੋ ਸ਼ਰਦ ਪਵਾਰ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤੇਜਸਵੀ ਯਾਦਵ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਮੁਲਾਕਾਤ ਕੀਤੀ ਸੀ।

  • ਇਹ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ... ਅੱਜ ਤਾਮਿਲਨਾਡੂ ਦੇ CM M.K.Stalin ਜੀ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਜੀ ਨਾਲ ਪ੍ਰੈੱਸ ਕਾਨਫਰੰਸ...Live https://t.co/Z07lcAuNsm

    — Bhagwant Mann (@BhagwantMann) June 1, 2023 " class="align-text-top noRightClick twitterSection" data=" ">

ਕੀ ਹੈ ਪੂਰਾ ਮਾਮਲਾ ? ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦਿੱਲੀ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਮੁਲਾਜ਼ਮਾਂ ਦੇ ਤਬਾਦਲੇ ਤੇ ਤਾਇਨਾਤੀ ਕਰਨ ਦਾ ਅਧਿਕਾਰ ਹੈ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਪਲਟ ਦਿੱਤਾ ਤੇ ਕਿਹਾ ਕਿ ਦਿੱਲੀ ਭਾਰਤ ਦੀ ਰਾਜਧਾਨੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.