ETV Bharat / bharat

ਸੋਲਨ 'ਚ ਕੇਜਰੀਵਾਲ ਦੇ ਰੋਡ ਸ਼ੋਅ 'ਚ ਲੱਗੇ ਮੁਰਦਾਬਾਦ ਦੇ ਨਾਅਰੇ, ਭਾਸ਼ਣ ਅੱਧ ਵਿਚਾਲੇ ਛੱਡ ਕੇ ਵਾਪਸ ਪਰਤੇ ਦਿੱਲੀ ਦੇ CM

author img

By

Published : Nov 3, 2022, 6:34 PM IST

ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN
ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਹਿਮਾਚਲ ਦੇ ਸੋਲਨ 'ਚ ਰੋਡ ਸ਼ੋਅ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕਾਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਪਾਰਟੀ ਵਰਕਰਾਂ ਦੀ ਨਾਅਰੇਬਾਜ਼ੀ ਕਰਨ ਵਾਲਿਆਂ ਨਾਲ ਝੜਪ ਹੁੰਦੀ ਨਜ਼ਰ ਆਈ। ਮਾਹੌਲ ਨੂੰ ਦੇਖਦੇ ਹੋਏ ਕੇਜਰੀਵਾਲ ਨੇ ਵੀ ਆਪਣਾ ਭਾਸ਼ਣ ਅੱਧ ਵਿਚਾਲੇ ਹੀ ਰੋਕ ਦਿੱਤਾ। ਕੇਜਰੀਵਾਲ ਲੋਕਾਂ ਨੂੰ ਸੋਲਨ ਵਿਧਾਨ ਸਭਾ ਸੀਟ ਤੋਂ 'ਆਪ' ਉਮੀਦਵਾਰ ਅੰਜੂ ਰਾਠੌਰ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਪਹੁੰਚੇ ਸਨ।

ਹਿਮਾਚਲ ਪ੍ਰਦੇਸ਼/ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ ਤਾਂ ਰੋਡ ਸ਼ੋਅ ਦੌਰਾਨ ਪੰਜਾਬ ਤੋਂ ਆਏ ETT ਅਧਿਆਪਕਾਂ ਨੇ ਅਰਵਿੰਦ ਕੇਜਰੀਵਾਲ ਨਾਲ ਗੱਲ ਕਰਨੀ ਚਾਹੀ ਪਰ ਜਦੋਂ ਉਨ੍ਹਾਂ ਨਾਲ ਗੱਲ ਨਹੀਂ ਹੋਈ। ਉਨ੍ਹਾਂ ਨੇ ਹੱਥਾਂ 'ਚ ਬੈਨਰ ਲੈ ਕੇ ਕੇਜਰੀਵਾਲ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅਜਿਹੇ 'ਚ ਉਥੇ ਖੜ੍ਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਨਾਲ ਬਹਿਸ ਕਰਨ ਤੋਂ ਬਾਅਦ ਪੋਸਟਰ ਪਾੜਨੇ ਸ਼ੁਰੂ ਕਰ ਦਿੱਤੇ। ਕੇਜਰੀਵਾਲ ਲੋਕਾਂ ਨੂੰ ਸੋਲਨ ਵਿਧਾਨ ਸਭਾ ਸੀਟ ਤੋਂ 'ਆਪ' ਉਮੀਦਵਾਰ ਅੰਜੂ ਰਾਠੌਰ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਪਹੁੰਚੇ ਸਨ।

ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN

ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਅਰਵਿੰਦ ਕੇਜਰੀਵਾਲ ਨੂੰ ਰੋਡ ਸ਼ੋਅ ਛੱਡ ਕੇ ਵਾਪਸ ਜਾਣਾ ਪਿਆ। ਇਸ ਮਾਹੌਲ ਨੂੰ ਦੇਖ ਕੇ ਅਰਵਿੰਦ ਕੇਜਰੀਵਾਲ ਵੀ ਇਹ ਕਹਿੰਦੇ ਨਜ਼ਰ ਆਏ ਕਿ ਇਹ ਲੋਕ ਭਾਜਪਾ ਕਾਂਗਰਸ ਦੇ ਗੁੰਡੇ ਹਨ ਜੋ ਮਾਹੌਲ ਖਰਾਬ ਕਰਨ ਆਏ ਹਨ। ਇਸ ਦੇ ਨਾਲ ਹੀ ਅਧਿਆਪਕ ਜੋ ਆਪਣੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ। ਉਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਧਿਆਪਕਾਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇ ਪਰ ਉਨ੍ਹਾਂ ਦੀ ਮੰਗ ਵੱਲ ਧਿਆਨ ਦਿੱਤਾ ਜਾਵੇ। (Kejriwal roadshow in Solan)

ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN
ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN

ਪੰਜਾਬ ਤੋਂ ਆਏ ਈਟੀਟੀ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ 6 ਸਾਲ ਦੀ ਸੇਵਾ ਖਤਮ ਕਰ ਦਿੱਤੀ ਗਈ ਹੈ ਅਤੇ ਦੇਸ਼ ਵਿੱਚ ਇਹ ਪਹਿਲੀ ਭਰਤੀ ਹੈ ਜਿਸ ’ਤੇ ਦੋਹਰੀ ਵਿਵਸਥਾ ਲਾਗੂ ਕੀਤੀ ਗਈ ਹੈ, ਜਿਸ ਕਾਰਨ ਉਹ ਹਿਮਾਚਲ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮਜ਼ਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 180 ਈ.ਟੀ.ਟੀ ਅਧਿਆਪਕਾਂ ਨਾਲ ਨਾਜਾਇਜ਼ ਧੱਕਾ ਕੀਤਾ ਜਾ ਰਿਹਾ ਹੈ ਜੋ ਕਿ ਗਲਤ ਹੈ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। (Himachal Assembly Elections 2022) (Arvind Kejriwal Roadshow In Solan)

ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN
ARVIND KEJRIWAL ROADSHOW IN SOLAN RUCKUS AT KEJRIWAL ROADSHOW IN SOLAN

ਦੱਸ ਦਈਏ ਕਿ ਇਸ ਸਾਲ ਫਰਵਰੀ 'ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Elections) 'ਚ ਰਿਕਾਰਡ ਤੋੜ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਿਸ ਉਤਸ਼ਾਹ ਨਾਲ ਹਿਮਾਚਲ ਦੀਆਂ ਪਹਾੜੀਆਂ 'ਤੇ ਚੜ੍ਹਨਾ ਸ਼ੁਰੂ ਕੀਤਾ ਸੀ, ਉਹੀ ਉਤਸ਼ਾਹ ਵਿਧਾਨ ਸਭਾ ਚੋਣਾਂ ਦੇ ਸਮੇਂ ਤੱਕ ਠੰਡਾ ਪੈ ਗਿਆ। ਕੀ ਕਿਸੇ ਸਮੇਂ ਹਿਮਾਚਲ ਦੇ ਲੋਕਾਂ ਨੂੰ ਤੀਜਾ ਵਿਕਲਪ ਦੇਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਹਿਮਾਚਲ ਵਿੱਚ ਕੁਝ ਕਰ ਸਕੇਗੀ? ਇਹ ਇੱਕ ਵੱਡਾ ਸਵਾਲ ਹੈ। ਹਿਮਾਚਲ ਵਿਚ ਵੀ ਅਰਵਿੰਦ ਕੇਜਰੀਵਾਲ ਦਾ ਝਾੜੂ ਉਤਰਾਖੰਡ ਵਾਂਗ ਉਖੜਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਧਮਕੀ ਤੋਂ ਬਾਅਦ ਸਰਾਫਾ ਵਪਾਰੀ 'ਤੇ ਫਾਇਰਿੰਗ, CCTV ਆਈ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.