ETV Bharat / bharat

SJF Threat to Assam CM: ਅਸਾਮ ਦੇ ਮੁੱਖ ਮੰਤਰੀ ਨੂੰ SJF ਵੱਲੋਂ ਧਮਕੀ; ਪੁਲਿਸ ਚੌਕਸ, ਸੀਐੱਮ ਦੀ ਵਧਾਈ ਸੁਰੱਖਿਆ

author img

By

Published : Apr 3, 2023, 12:27 PM IST

ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਐਤਵਾਰ ਨੂੰ ਇੱਕ ਆਡੀਓ ਸੰਦੇਸ਼ ਵਿੱਚ ਅਸਾਮ ਦੇ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਸੀਐਮ ਹਿਮੰਤ ਬਿਸਵਾ ਸਰਮਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਨੂ ਨੇ ਅਸਾਮੀ ਪੱਤਰਕਾਰਾਂ ਨੂੰ ਭੇਜੇ ਇੱਕ ਆਡੀਓ ਸੰਦੇਸ਼ ਵਿੱਚ ਸੀਐਮ ਸ਼ਰਮਾ ਨੂੰ ਧਮਕੀ ਦਿੱਤੀ ਹੈ।

Assam CM threatened by SJF, CM congratulates security
ਅਸਾਮ ਦੇ ਮੁੱਖ ਮੰਤਰੀ ਨੂੰ SJF ਵੱਲੋਂ ਧਮਕੀ; ਪੁਲਿਸ ਚੌਕਸ, ਸੀਐੱਮ ਦੀ ਵਧਾਈ ਸੁਰੱਖਿਆ

ਚੰਡੀਗੜ੍ਹ : ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਸੁਰੱਖਿਆ ਦਿੱਲੀ ਅਤੇ ਅਸਾਮ ਵਿੱਚ ਅਸਾਮੀ ਪੱਤਰਕਾਰਾਂ ਵੱਲੋਂ ਮਿਲੇ ਇੱਕ ਆਡੀਓ ਸੰਦੇਸ਼ ਤੋਂ ਬਾਅਦ ਵਧਾ ਦਿੱਤੀ ਗਈ ਹੈ। ਆਡੀਓ ਸੰਦੇਸ਼ ਵਿੱਚ, ਸਰਮਾ ਨੂੰ ਗੁਰਪਤਵੰਤ ਸਿੰਘ ਪੰਨੂ ਅੱਤਵਾਦੀ ਨੇ ਧਮਕੀ ਦਿੱਤੀ ਸੀ, ਜਿਸ ਨੇ ਆਪਣੀ ਪਛਾਣ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਦੇ ਮੈਂਬਰ ਵਜੋਂ ਦਿੱਤੀ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਸੰਦੇਸ਼ ਵਿੱਚ ਆਵਾਜ਼ ਪੰਨੂ ਦੀ ਸੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦ ਵਿਰੋਧੀ ਸਖ਼ਤ ਕਾਨੂੰਨ-ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ। ਉਹ ਇਸ ਸਮੇਂ ਅਮਰੀਕਾ ਵਿੱਚ ਹੈ। ਆਡੀਓ ਸੰਦੇਸ਼ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਅਸਾਮ ਦੀ ਜੇਲ੍ਹ ਵਿੱਚ ਸਿੱਖਾਂ ਨੂੰ ‘ਤਸੀਹੇ’ ਦਿੱਤੇ ਜਾ ਰਹੇ ਹਨ ਅਤੇ ਸਰਮਾ ਨੂੰ ਇਸ ਤੋਂ ਦੂਰ ਰਹਿਣ ਲਈ ਕਿਹਾ ਹੈ।




  • Reference audio clip threatening Hon CM Assam by a person called Gurpatwant Singh Pannu, a designated individual terrorist under Indian law and heading an unlawful association called Sikh for Justice -
    1. A case under appropriate sections of IPC and UAP Act has been registered…

    — GP Singh (@gpsinghips) April 2, 2023 " class="align-text-top noRightClick twitterSection" data=" ">

ਮੁੱਖ ਮੰਤਰੀ ਸਰਮਾ ਦੀ ਸੁਰੱਖਿਆ ਵਧਾਈ : ਖਾਲਿਸਤਾਨ ਪੱਖੀ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ 'ਤੇ 18 ਮਾਰਚ ਦੀ ਕਾਰਵਾਈ ਤੋਂ ਬਾਅਦ, ਪੰਜਾਬ ਸਰਕਾਰ ਨੇ ਉਸ ਦੇ ਸੱਤ ਨਜ਼ਦੀਕੀ ਸਾਥੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ। ਧਮਕੀ ਮਿਲਣ ਤੋਂ ਤੁਰੰਤ ਬਾਅਦ ਕਾਰਵਾਈ ਕਰਦੇ ਹੋਏ ਅਸਾਮ ਪੁਲਿਸ ਨੇ ਕਿਹਾ ਕਿ ਸਰਮਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਸਾਮ ਪੁਲਿਸ ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਨੇ ਟਵੀਟ ਕੀਤਾ, 'ਗੁਰਪਤਵੰਤ ਸਿੰਘ ਪੰਨੂ ਨਾਮ ਦੇ ਵਿਅਕਤੀ ਵੱਲੋਂ ਅਸਾਮ ਦੇ ਮੁੱਖ ਮੰਤਰੀ ਨੂੰ ਦਿੱਤੀ ਧਮਕੀ ਦੇ ਸਬੰਧ ਵਿੱਚ ਭਾਰਤੀ ਦੰਡਾਵਲੀ ਅਤੇ ਯੂਏਪੀਏ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਸਰਮਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : CM Mann on affected crops: ਖ਼ਰਾਬ ਹੋਈਆਂ ਫ਼ਸਲਾਂ ਸਬੰਧੀ ਮੁੱਖ ਮੰਤਰੀ ਦੇ ਐਲਾਨ ਦੀ ਕਿਸਾਨਾਂ ਵੱਲੋਂ ਸ਼ਲਾਘਾ

ਡੀਜੀਪੀ ਜੀਪੀ ਸਿੰਘ ਨੇ ਕੀਤਾ ਟਵੀਟ : ਡੀਜੀਪੀ ਨੇ ਟਵੀਟ ਕੀਤਾ, “ਭਾਰਤੀ ਦੰਡਾਵਲੀ (ਆਈਪੀਸੀ) ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਐਸਟੀਐਫ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਦਾ ਹੋ ਰਹੇ ਖਤਰਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਸਿੰਘ ਨੇ ਕਿਹਾ, 'ਇਸ ਧਮਕੀ ਨੂੰ ਅਸਾਮ ਪੁਲਿਸ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਕੇਂਦਰੀ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Bhagwant Mann in Assam: ਅਸਾਮ 'ਚ ਬੋਲੇ ਭਗਵੰਤ ਮਾਨ, ਕਿਹਾ- ਜਿਸ ਦੇਸ਼ ਦਾ ਰਾਜਾ ਵਪਾਰੀ ਹੋਵੇ, ਉਸ ਦੇਸ਼ ਦੇ ਲੋਕ ਭਿਖਾਰੀ ਹੁੰਦੇ ਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.