ETV Bharat / bharat

ਬੱਗਾ ਗ੍ਰਿਫਤਾਰੀ ਮਾਮਲਾ: ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ

author img

By

Published : May 6, 2022, 2:36 PM IST

Updated : May 6, 2022, 7:12 PM IST

ਭਾਜਪਾ ਆਗੂ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਦਿੱਲੀ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਪਰ ਇਸ ਸਬ ਦੇ ਵਿੱਚ ਹਰਿਆਣਾ ਪੁਲਿਸ ਅਤੇ ਦਿੱਲੀ ਪੁਲਿਸ ਪੰਜਾਬ ਪੁਲਿਸ ਦੇ ਰਾਹ 'ਚ ਖੜੀ ਹੋ ਗਈ ਹੈ

ਬੱਗਾ ਗ੍ਰਿਫਤਾਰੀ ਮਾਮਲਾ: ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ
ਬੱਗਾ ਗ੍ਰਿਫਤਾਰੀ ਮਾਮਲਾ: ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ

ਚੰਡੀਗੜ੍ਹ: ਅੱਜ ਸਾਰੀਆਂ ਧਿਰਾਂ ਨੂੰ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕਰਨਾ ਹੈ ਅਤੇ ਕੱਲ੍ਹ ਸਵੇਰੇ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਇਸ ਮਾਮਲੇ 'ਤੇ ਐਡੀਸ਼ਨਲ ਸੋਲਿਸਿਟਰ ਜਨਰਲ ਸੱਤਿਆਪਾਲ ਜੈਨ ਨੇ ਕਿਹਾ ਕਿ ਜਨਕਪੁਰੀ ਥਾਨਾ ਦਿੱਲੀ 'ਚ ਤਜਿੰਦਰ ਸਿੰਘ ਬੱਗਾ ਦੇ ਪਿਤਾ ਨੇ ਇਕ FIR ਐਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਐਫਆਈਆਰ 'ਚ ਤਜਿੰਦਰ ਸਿੰਘ ਬੱਗਾ ਨੂੰ ਅਗਵਾਹ ਕਰਨ ਦੇ ਦੋਸ਼ ਲਗਾਏ ਹਨ। ਸੱਤਿਆਪਾਲ ਜੈਨ ਨੇ ਕਿਹਾ ਮੈਂ ਦਿੱਲੀ ਪੁਲਿਸ ਵੱਲੋਂ ਪੇਸ਼ ਹੋਇਆ ਹਾਂ ਜੋ ਦਵਾਰਕਾ ਕੋਟ ਨੇ ਰਿਸਰਚ ਵਾਂਰਨਟ ਜਾਰੀ ਕੀਤਾ ਸੀ ਉਹ ਕੋਰਟ 'ਚ ਪੇਸ਼ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਇਸ ਮਾਮਲੇ 'ਚ ਹਾਈਕੋਰਟ ਪਟੀਸ਼ਨ ਪਾਈ ਗਈ, ਜਿਸ ਸਬੰਧੀ ਭਲਕੇ ਮੁੜ ਸੁਣਵਾਈ ਹੋਵੇਗੀ।

ਇਸ ਸਬੰਧੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰਾਹ 'ਚ ਹੀ ਰੋਕ ਲਿਆ। ਇਸ ਲਈ ਪੰਜਾਬ ਕੋਲ ਹਾਈ ਕੋਰਟ 'ਚ ਜਾਣ ਤੋਂ ਬਿਨ੍ਹਾਂ ਹੋਰ ਕੋਈ ਚਾਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਅਫਸਰਾਂ ਨੂੰ ਦਿੱਲੀ ਅਤੇ ਹਰਿਆਣਾ ਪੁਲਿਸ ਵੱਲੋ ਨਜ਼ਰਬੰਦ ਕਰਕੇ ਰੱਖਣਾ ਬਹੁਤ ਹੀ ਮੰਦਭਾਗਾ ਹੈ।

ਦਿੱਲੀ ਪੁਲਿਸ ਤੇਜਿੰਦਰ ਬੱਗਾ ਨੂੰ ਦਿੱਲੀ ਲੈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਅਸੀਂ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਉਸ ਨੂੰ ਅਦਾਲਤ 'ਚ ਪੇਸ਼ ਕਰਨਾ ਸੀ ਇਸ ਮਾਮਲੇ 'ਚ ਤਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਾ ਮਿਲਣ 'ਤੇ ਦਿੱਲੀ ਪੁਲਿਸ ਤੇਜਿੰਦਰ ਨੂੰ ਦਿੱਲੀ ਲੈ ਕੇ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ। ਪਰ ਇਸ ਸਭ ਵਿੱਚ ਹਰਿਆਣਾ ਪੁਲਿਸ ਅਤੇ ਦਿੱਲੀ ਪੁਲਿਸ ਪੰਜਾਬ ਪੁਲਿਸ ਦੇ ਰਾਹ 'ਚ ਖੜੀ ਹੋ ਗਈ। ਜਿਸ ਨਾਲ ਸਥਿਤੀ ਕਾਫੀ ਤਣਾਅਪੂਰਨ ਪੈਦਾ ਹੋ ਗਈ।

ਬੱਗਾ ਗ੍ਰਿਫਤਾਰੀ ਮਾਮਲਾ: ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ
ਬੱਗਾ ਗ੍ਰਿਫਤਾਰੀ ਮਾਮਲਾ: ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ


ਪੰਜਾਬ ਪੁਲਿਸ ਦੀ ਕਾਰਵਾਈ : ਫਿਲਮ ਕਸ਼ਮੀਰ ਫਾਈਲ 'ਚ ਦਿੱਤੇ ਆਪਣੇ ਬਿਆਨ 'ਚ ਤਜਿੰਦਰ ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਬੋਲਿਆ। ਉਨ੍ਹਾਂ ਇਸ ਬਾਰੇ ਟਵੀਟ ਕੀਤਾ ਸੀ ਇਸਤੋਂ ਬਾਅਦ ਪੰਜਾਬ ਦੇ ਮੁਹਾਲੀ 'ਚ ਬੱਗਾ ਖਿਲਾਫ FIR ਦਰਜ ਕੀਤੀ ਗਈ ਅਤੇ ਬੱਗਾ ਨੂੰ ਪੇਸ਼ ਹੋਣ ਲੇਈ ਕਿਹਾ ਗਿਆ, ਪਰ ਬੱਗਾ ਹਾਜਿਰ ਨਹੀਂ ਹੋਏ। ਇਸਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਦਿਲੀ ਜਾ ਕੇ ਬੱਗਾ ਦੇ ਘਰ ਉਸਨੂੰ ਗਿਰਫ਼ਤਾਰ ਕੀਤਾ ਇਸ ਦੌਰਾਨ ਬੱਗਾ ਦੇ ਪਿਤਾ ਨੇ ਆਰੋਪ ਲਗਾਇਆ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਹੈ।

ਬੱਗਾ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਿਸ ਲੈ ਜਾਂਦੀ ਹੈ ਅਤੇ ਬੱਗਾ ਦੇ ਪਿਤਾ ਨੇ ਇਸਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਦੇ ਦਿੱਤੀ, ਪਰ ਇਹ ਨਹੀਂ ਦਸਿਆ ਕਿ ਬੱਗਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਨਤੀਜੇ ਵਜੋਂ ਹਰਿਆਣਾਂ ਪੁਲਿਸ ਨੇ ਅਗਵਾ ਦਾ ਕੇਸ ਦਰਜ ਕਰ ਲਿਆ।

ਇਸਦੀ ਸ਼ਿਕਾਇਤ ਹਰਿਆਣਾ ਪੁਲਿਸ ਨੂੰ ਮਿਲੀ ਤਾਂ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ 'ਚ ਰੋਕ ਲਿਆ ਅਤੇ ਇਸਤੋਂ ਬਾਅਦ ਫਿਰ ਪੰਜਾਬ ਪੁਲਿਸ ਵਲੋਂ FIR ਦੇ ਨਾਲ ਚਿਠੀ ਭੇਜੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਦਿੱਲੀ ਅਤੇ ਹਰਿਆਣਾ ਪੁਲਿਸ ਬਿਨਾ ਵਜ੍ਹਾ ਉਨ੍ਹਾਂ ਦੇ ਕੰਮ 'ਚ ਅੜਿੱਕਾ ਪਾ ਰਹੀ ਹੈ।

ਦਿੱਲੀ ਪੁਲਿਸ ਨੇ ਅਗਵਾਹ ਕਰਨ ਦਾ ਕੀਤਾ ਮਾਮਲਾ ਦਰਜ: ਦਿੱਲੀ ਪੁਲਿਸ ਨੇ ਤੇਜ਼ਿੰਦਰਪਾਲ ਸਿੰਘ ਬੱਗਾ ਦਾ ਅਗਵਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਜਨਕਪੁਰੀ ਦੇ ਥਾਣੇ 'ਚ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤ ਕਰਤਾ ਪ੍ਰੀਤ ਪਾਲ ਨੇ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਕਿਹਾ ਕੁਝ ਲੋਕ ਘਰ ਦੇ ਅੰਦਰ ਵੜ ਗਏ ਅਤੇ ਉਨ੍ਹਾ ਕੁਟਮਾਰ ਕਰਨਾ ਸ਼ੁਰੂ ਕਰ ਦਿੱਤੀ। ਇਹ ਹੀ ਨਹੀਂ ਸ਼ਿਕਾਇਤ 'ਚ ਪ੍ਰੀਤ ਪਾਲ ਨੇ ਕਿਹਾ ਤੇਜ਼ਿੰਦਰਪਾਲ ਸਿੰਘ ਬੱਗਾ ਨੂੰ ਪੱਗ ਵੀ ਨਹੀਂ ਬੰਨ੍ਹਣ ਦਿੱਤੀ। ਮੇਰੇ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਧੱਕਾ ਮੁੱਕੀ ਵੀ ਕੀਤੀ ਗਈ।

ਪੰਜਾਬ ਪੁਲਿਸ ਦੀ ਟੀਮ ਨੂੰ ਕੁਰੂਕਸ਼ੇਤਰ 'ਚ ਰੋਕਿਆ: ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਵਿੱਚ ਭਾਜਪਾ ਨੇ ਪੰਜਾਬ ਪੁਲੀਸ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਤੋਂ ਬਾਅਦ ਹਰਿਆਣਾ ਪੁਲੀਸ ਨੇ ਤੇਜਿੰਦਰ ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲੀਸ ਦੀ ਟੀਮ ਨੂੰ ਰੋਕ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰੂਕਸ਼ੇਤਰ ਪੁਲਿਸ ਨੇ ਪੁੱਛਗਿੱਛ ਲਈ ਰੋਕ ਲਿਆ ਹੈ। ਪੰਜਾਬ ਪੁਲਿਸ ਦੀ ਗੱਡੀ ਕੁਰੂਕਸ਼ੇਤਰ ਵਿੱਚ ਰੱਖੀ ਗਈ ਹੈ। ਕੁਰੂਕਸ਼ੇਤਰ, ਕਰਨਾਲ, ਅੰਬਾਲਾ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ।

ਇਹ ਵੀ ਪੜ੍ਹੋ:- ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ :ਪੰਜਾਬ ਪੁਲਿਸ ਨੇ ਹਰਿਆਣਾ ਡੀਜੀਪੀ ਨੂੰ ਭੇਜੀ ਐਫਆਈਆਰ ਦੀ ਕਾਪੀ

Last Updated : May 6, 2022, 7:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.