ਭਾਰਤ ਬੰਦ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਾ ਵੱਡਾ ਬਿਆਨ

author img

By

Published : Sep 26, 2021, 8:57 PM IST

ਭਾਰਤ ਬੰਦ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਾ ਵੱਡਾ ਬਿਆਨ

ਸੰਯੁਕਤ ਕਿਸਾਨ ਮੋਰਚਾ (SKM ) ਨੇ 27 ਸਤੰਬਰ ਨੂੰ ਭਾਰਤ ਬੰਦ (BHARAT BANDH) ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਨੇ ਬੰਦ ਸਮਰਥਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ / ਗਾਜ਼ੀਆਬਾਦ: ਸਾਂਝਾ ਕਿਸਾਨ ਮੋਰਚਾ ਗਾਜ਼ੀਪੁਰ, ਬਾਰਡਰ ਦੇ ਆਗੂ ਜਗਤਾਰ ਸਿੰਘ ਬਾਜਵਾ (Jagtar Singh Bajwa) ਨੇ ਕਿਹਾ ਕਿ ਸੰਯੁਕਤ ਮੋਰਚਾ ਦੇ ਵੱਲੋਂ 27 ਤਰੀਕ ਨੂੰ ਭਾਰਤ ਬੰਦ (BHARAT BANDH) ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੇ ਲਈ ਤਿਆਰੀਆਂ ਚੱਲ ਰਹੀਆਂ ਹਨ। ਦੇਸ਼ ਭਰ ਦੀਆਂ ਵੱਖ -ਵੱਖ ਸੰਸਥਾਵਾਂ ਨੂੰ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਵੀ ਗੱਲਬਾਤ ਕਰਕੇ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਬੰਦ ਸ਼ਾਂਤੀਪੂਰਵਕ ਹੋਵੇਗਾ। ਉਨ੍ਹਾਂ ਕਿਹਾ ਕਿ ਹਿੰਸਾ ਜਾਂ ਗੜਬੜੀ ਭਾਰਤ ਬੰਦ ਦਾ ਹਿੱਸਾ ਨਹੀਂ ਹੋਵੇਗੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਐਸਕੇਐਮ ਦੇ ਅਨੁਸਾਰ, ਭਾਰਤ ਬੰਦ ਦੌਰਾਨ ਦੇਸ਼ ਵਿੱਚ ਹਰ ਜਨਤਕ ਗਤੀਵਿਧੀ ਬੰਦ ਰਹੇਗੀ, ਜਿਸ ਵਿੱਚ ਹੇਠ ਲਿਖੀਆਂ ਚੀਜ਼ਾਂ ਸ਼ਾਮਿਲ ਹਨ

  • ਸਾਰੇ ਕੇਂਦਰੀ ਅਤੇ ਰਾਜ ਸਰਕਾਰ ਦੇ ਦਫਤਰ ਅਤੇ ਸੰਸਥਾਵਾਂ, ਬਾਜ਼ਾਰ, ਦੁਕਾਨਾਂ ਅਤੇ ਉਦਯੋਗ
  • ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਸਾਰੀਆਂ ਵਿੱਦਿਅਕ ਸੰਸਥਾਵਾਂ
  • ਸਾਰੇ ਜਨਤਕ ਆਵਾਜਾਈ ਅਤੇ ਪ੍ਰਾਈਵੇਟ ਵਾਹਨ
  • ਹਰ ਤਰ੍ਹਾਂ ਦਾ ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ

ਬੰਦ ਦੌਰਾਨ ਦਿੱਤੀ ਗਈ ਰਾਹਤ

  • ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾ
  • ਕਿਸੇ ਵੀ ਕਿਸਮ ਦੀ ਜਨਤਕ (ਫਾਇਰ ਬ੍ਰਿਗੇਡ, ਆਫਤ ਰਾਹਤ ਆਦਿ) ਜਾਂ ਨਿੱਜੀ ਐਮਰਜੈਂਸੀ (ਮੌਤ, ਬਿਮਾਰੀ, ਵਿਆਹ ਆਦਿ)
  • ਸਥਾਨਕ ਸੰਸਥਾਵਾਂ ਦੁਆਰਾ ਦਿੱਤੀ ਗਈ ਹੋਰ ਕੋਈ ਹੋਰ ਛੂਟ
    ਭਾਰਤ ਬੰਦ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਾ ਵੱਡਾ ਬਿਆਨ

SKM ਦੇ ਵਰਕਰਾਂ ਲਈ ਨਿਰਦੇਸ਼

1.ਬੰਦ ਤੋਂ ਪਹਿਲਾਂ ਮੀਡੀਆ ਰਾਹੀਂ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਸ ਦਿਨ ਜਨਤਾ ਨੂੰ ਤਕਲੀਫ਼ ਨਾ ਹੋਵੇ। ਟਰੇਡ ਯੂਨੀਅਨਾਂ ਅਤੇ ਵਪਾਰੀ ਸੰਗਠਨਾਂ ਆਦਿ ਨੂੰ ਸਮੇਂ ਸਿਰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

2. ਬੰਦ ਤੋਂ ਪਹਿਲਾਂ ਸਥਾਨਕ ਪੱਧਰ 'ਤੇ ਸਾਰੇ ਜਨ ਅੰਦੋਲਨਾਂ, ਜਨਤਕ ਸੰਗਠਨਾਂ ਅਤੇ ਗੈਰ-ਭਾਜਪਾ ਸਿਆਸੀ ਪਾਰਟੀਆਂ ਨੂੰ ਬੰਦ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

3. ਬੰਦ ਦੌਰਾਨ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਸਭ ਕੁੱਝ ਬੰਦ ਕਰਨ ਦੀ ਅਪੀਲ ਕੀਤੀ ਜਾਣੀ ਚਾਹੀਦੀ ਹੈ। ਕਿਸੇ ਕਿਸਮ ਦੀ ਜ਼ਬਰਦਸਤੀ ਨਹੀਂ ਹੋਣੀ ਚਾਹੀਦੀ। ਇਸ ਅੰਦੋਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਤੋੜਫੋੜ ਲਈ ਕੋਈ ਥਾਂ ਨਹੀਂ ਹੈ।

4. ਬੰਦ ਦੇ ਦਿਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੰਦ ਦੇ ਸਮਰਥਨ ਵਿੱਚ ਕਿਸੇ ਸਭਾ ਦਾ ਆਯੋਜਨ ਕੀਤਾ ਜਾ ਸਕਦਾ ਹੈ। ਕੋਈ ਵੀ ਸਿਆਸੀ ਆਗੂ ਮੰਚ ਤੋਂ ਭਾਸ਼ਣ ਨਹੀਂ ਦੇਵੇਗਾ। ਪਰ ਕੋਈ ਵੀ ਸੰਗਠਨ ਜਾਂ ਪਾਰਟੀ ਬੰਦ ਦੇ ਸਮਰਥਨ ਵਿੱਚ ਇੱਕ ਵੱਖਰਾ ਮੰਚ ਲਗਾ ਕੇ ਆਪਣੇ ਆਪ ਨੂੰ ਸੰਗਠਿਤ ਕਰ ਸਕਦੀ ਹੈ।

5. ਨਾਲ ਹੀ ਕਿਹਾ ਗਿਆ ਹੈ ਕਿ ਬੰਦ ਸਰਕਾਰ ਦੇ ਵਿਰੁੱਧ ਹੈ, ਜਨਤਾ ਦੇ ਵਿਰੁੱਧ ਨਹੀਂ। ਇਸ ਬੰਦ ਦੇ ਦੌਰਾਨ, ਸਾਨੂੰ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਜਨਤਾ ਨੂੰ ਘੱਟ ਤੋਂ ਘੱਟ ਸਮੱਸਿਆ ਦਾ ਸਾਹਮਣਾ ਕਰਨਾ ਪਵੇ।

ਇਹ ਵੀ ਪੜ੍ਹੋ:ਪੀਐਮ ਨੇ ਮਨ ਕੀ ਬਾਤ ਵਿੱਚ ਕਿਹਾ-ਦੇਸ਼ ਵਿੱਚ ਨਦੀਆਂ ਨੂੰ ਮਾਂ ਮੰਨਣ ਦੀ ਪ੍ਰੰਪਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.