ETV Bharat / bharat

ਸੰਸਾਰ ਭਰ 'ਚ 42,000 ਤੋਂ ਟੱਪੀ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ

author img

By

Published : Apr 1, 2020, 11:37 AM IST

ਵਿਸ਼ਵ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ
ਵਿਸ਼ਵ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ

ਕੋਰੋਨਾ ਮਹਾਮਾਰੀ ਨੇ ਯੂਰਪ ਵਿੱਚ ਤਕਰੀਬਨ ਤਿੰਨ-ਚੌਥਾਈ ਮੌਤਾਂ ਨਾਲ ਵਿਸ਼ਵ ਭਰ ਵਿੱਚ 42,107 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਇਹ ਅੰਕੜਾ ਹਰ ਦਿਨ ਵਧਦਾ ਜਾ ਰਿਹਾ ਹੈ.

ਨਵੀਂ ਦਿੱਲੀ: ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਵਿਸ਼ਵ ਭਰ ਵਿੱਚ 42,107 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਵਿਸ਼ਵ ਭਰ ਵਿੱਚ ਕੁਲ 42,107 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਯੂਰਪ 'ਚ 30,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਦੇ ਦੇਸ਼ ਇਟਲੀ ਵਿੱਚ 12,428 ਮੌਤਾਂ, ਸਪੇਨ ਵਿੱਚ 8,464 ਅਤੇ ਚੀਨ ਵਿੱਚ 3,187 ਜਣੇ ਇਸ ਦੁਨੀਆਂ ਤੋਂ ਜਾ ਚੁੱਕੇ ਹਨ।

ਦਸੰਬਰ 2019 ਵਿੱਚ ਚੀਨ ਵਿੱਚ ਇਹ ਵਾਇਰਸ ਉਭਰਨ ਤੋਂ ਬਾਅਦ ਹੁਣ ਤੱਕ 8,59,796 ਗਲੋਬਲ ਇਨਫੈਕਸ਼ਨਾਂ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਯੂਰਪ ਵਿੱਚ ਹਨ। ਸੰਯੁਕਤ ਰਾਜ ਅਮਰੀਕਾ ਵਿੱਚ 189,445 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 4,075 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੈਨੇਡਾ ਵਿੱਚ 8,579 ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ।

ਇਹ ਵੀ ਪੜੋ: ਫੁੱਲ ਬਰਸਾ ਕੇ ਲੋਕਾਂ ਨੇ ਕੀਤਾ ਸਫ਼ਾਈ ਕਰਮੀਆਂ ਦਾ ਸਨਮਾਨ, ਕੈਪਟਨ ਨੇ ਵੀਡੀਓ ਕੀਤੀ ਸਾਂਝੀ

ਉੱਥੇ ਹੀ ਭਾਰਤ ਵਿੱਚ ਕੋਰੋਨਾ ਤੋਂ ਪੀੜਤ ਲੋਕਾਂ ਦੀ ਗਿਣਤੀ 1397 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ ਭਾਰਤ ਵਿੱਚ 35 ਮੌਤਾਂ ਹੋ ਚੁੱਕੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.