ETV Bharat / bharat

ਬਾਲਾਕੋਟ ਵਿੱਚ 500 ਅੱਤਵਾਦੀ ਮੁੜ ਸਰਗਰਮ, ਗੋਲੀਬੰਦੀ ਦੀ ਉਲੰਘਣਾ ਤੋਂ ਨਜਿੱਠ ਲਵਾਂਗੇ : ਫੌਜ ਮੁਖੀ

author img

By

Published : Sep 23, 2019, 1:20 PM IST

ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਚੇਨੱਈ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਭਾਰਤੀ ਹਵਾਈ ਫੌਜ ਵਲੋਂ ਹਮਲੇ ਦੌਰਾਨ ਖ਼ਤਮ ਕੀਤੇ ਗਏ ਬਾਲਾਕੋਟ ਅੱਤਵਾਦੀ ਲਾਂਚ ਪੈਡ ਮੁੜ ਸਰਗਰਮ ਹੋ ਗਏ ਹਨ। ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ 500 ਅੱਤਵਾਦੀ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਫ਼ੋਟੋੋ

ਚੇਨੱਈ: ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਲਗਾਤਾਰ ਸੀਜ਼ਫਾਇਰ ਦੀ ਉਲੰਘਣਾ ਕਰ ਰਹੇ ਹਨ, ਪਰ ਉਹ ਜਾਣਦੇ ਹਨ ਕਿ ਸੀਜ਼ਫਾਇਰ ਦੀ ਉਲੰਘਣਾ ਕਰਨ ਵਾਲੇ ਨਾਲ ਕਿਵੇਂ ਨਜਿੱਠਣਾ ਹੈ।

ਚੇਨੱਈ ਵਿੱਚ, ਬਿਪਿਨ ਰਾਵਤ ਨੇ ਕਿਹਾ ਕਿ, 'ਬਾਲਾਕੋਟ ਨੂੰ ਹਾਲ ਹੀ ਵਿੱਚ ਪਾਕਿਸਤਾਨ ਵਲੋਂ ਸਰਗਰਮ ਕੀਤਾ ਗਿਆ ਹੈ। ਇਹ ਦਰਸਾਉਂਦਾ ਹੈ ਕਿ ਪੁਲਵਾਮਾ ਹਮਲੇ ਦੀ ਭਾਰਤੀ ਫੌਜ ਵਲੋਂ ਜਵਾਬੀ ਕਾਰਵਾਈ ਤੋਂ ਬਾਲਾਕੋਟ ਪ੍ਰਭਾਵਿਤ ਹੋਇਆ ਸੀ, ਉਸ ਸਮੇਂ ਬਾਲਾਕੋਟ ਅੱਤਵਾਦੀ ਲਾਂਚ ਪੈਡ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਹੁਣ ਅੱਤਵਾਦੀਆਂ ਨੂੰ ਉੱਥੇ ਵਾਪਸ ਭੇਜ ਦਿੱਤਾ ਗਿਆ ਹੈ।'

ਵੇਖੋ ਵੀਡੀਓ

ਫੌਜ ਮੁਖੀ ਨੇ ਕਿਹਾ ਕਿ, 'ਭਾਰਤੀ ਫੌਜ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੱਧ ਤੋਂ ਵੱਧ ਘੁਸਪੈਠੀਆਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਨਾਕਾਮ ਕੀਤਾ ਜਾਵੇਗਾ।'

ਇਹ ਵੀ ਪੜ੍ਹੋ: ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਨੇ ਤਿਹਾੜ ਜੇਲ੍ਹ 'ਚ ਕੀਤੀ ਚਿਦੰਬਰਮ ਨਾਲ ਮੁਲਾਕਾਤ

ਚੇਨੱਈ ਵਿੱਚ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ, 'ਕਸ਼ਮੀਰ ਘਾਟੀ ਵਿੱਚ ਪਾਕਿਸਤਾਨੀ ਅੱਤਵਾਦੀਆਂ ਦਾ ਉਨ੍ਹਾਂ ਦੇ ਕਾਰਕੁੰਨਾਂ ਵਿਚਾਲੇ ਸੰਚਾਰ ਟੁੱਟ ਰਿਹਾ ਹੈ, ਪਾਕਿਸਤਾਨੀ ਅੱਤਵਾਦੀ ਪਰੇਸ਼ਾਨ ਹਨ।'

Intro:Body:

rajwinder


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.