ETV Bharat / bharat

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਦਾ ਵਿਰੋਧ ਜਾਰੀ ਰਹੇਗਾ: ਭਗਵੰਤ ਮਾਨ

author img

By

Published : Dec 25, 2020, 7:57 PM IST

ਸੰਸਦ ਦੇ ਸੈਂਟਰਲ ਹਾਲ ਵਿੱਚ ਪੰਡਿਤ ਮਦਨ ਮੋਹਨ ਮਾਲਵੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮੌਕੇ ਸ਼ਰਧਾਂਜਲੀ ਦੇਣ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਚੁੱਕਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਇਸੇ ਤਰ੍ਹਾਂ ਹੀ ਜਾਰੀ ਰਹੇਗਾ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਦਾ ਵਿਰੋਧ ਜਾਰੀ ਰਹੇਗਾ: ਭਗਵੰਤ ਮਾਨ
ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਦਾ ਵਿਰੋਧ ਜਾਰੀ ਰਹੇਗਾ: ਭਗਵੰਤ ਮਾਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਹੇਗਾ। ਦੱਸ ਦਈਏ ਕਿ ਸੰਸਦ ਦੇ ਸੈਂਟਰਲ ਹਾਲ ਵਿੱਚ ਪੰਡਿਤ ਮੋਹਨ ਮਾਲਵੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਪੁੱਜੇ ਸਨ, ਜਿਥੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਸੀ।

ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਦਾ ਵਿਰੋਧ ਜਾਰੀ ਰਹੇਗਾ: ਭਗਵੰਤ ਮਾਨ

ਉਨ੍ਹਾਂ ਦਾ ਕਹਿਣਾ ਸੀ ਕਿ ਕਿਉਂਕਿ ਪ੍ਰਧਾਨ ਮੰਤਰੀ ਸਿਰਫ਼ 'ਵਨ ਵੇਅ ਕਮਿਊਨੀਕੇਸ਼ਨ' ਕਰਦੇ ਹਨ, ਉਨ੍ਹਾਂ ਕੋਲ ਸੈਂਟਰਲ ਹਾਲ ਦੇ ਪ੍ਰੋਗਰਾਮ ਵਿੱਚ ਆਵਾਜ਼ ਚੁੱਕਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਸੀ। ਉਹ ਕਿਸਾਨਾਂ ਦੀ ਆਵਾਜ਼ ਚੁੱਕਣ ਆਏ ਹਨ। ਹਾਲਾਂਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸੁਣਨਾ ਜ਼ਰੂਰੀ ਨਹੀਂ ਸਮਝਿਆ।

'ਚੁੱਕਦੇ ਰਹਾਂਗੇ ਕਿਸਾਨਾਂ ਦੀ ਆਵਾਜ਼'

ਇਸ ਮੌਕੇ ਪੱਤਰਕਾਰ ਵਾਰਤਾ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਜਿਹੜੇ ਇਲਾਕੇ ਤੋਂ ਆਏ ਹਨ, ਉਥੇ ਸਭ ਤੋਂ ਜ਼ਿਆਦਾ ਝੋਨੇ ਦੀ ਕਾਸ਼ਤ ਹੁੰਦੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਉਨ੍ਹਾਂ ਨੂੰ ਮਿਲੇ ਹਨ ਅਤੇ ਖੇਤੀ ਕਾਨੂੰਨਾਂ ਦਾ ਵਿਰੋਧ ਦਰਜ ਕਰਵਾ ਕੇ ਗਏ ਹਨ। ਉਹ ਇੱਕ ਚੁਣੇ ਹੋਏ ਨੁਮਾਹਿੰਦੇ ਹਨ, ਇਸ ਲਈ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਪਰ ਉਹ ਕਿਸਾਨਾਂ ਦੀ ਆਵਾਜ਼ ਚੁੱਕਣੀ ਬੰਦ ਨਹੀਂ ਕਰਨਗੇ।

ਮੌਜੂਦਾ ਸਥਿਤੀ 'ਤੇ ਪ੍ਰਸ਼ਨ ਚੁੱਕਦਿਆਂ ਭਗਵੰਤ ਮਾਨ ਨੇ ਕਹਿਾ ਕਿ ਸੰਸਦ ਦਾ ਸੈਸ਼ਨ ਨਹੀਂ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ ਹਨ। ਪੱਤਰਕਾਰ ਵਾਰਤਾ ਉਹ ਕਰਦੇ ਨਹੀਂ ਹਨ। ਪ੍ਰਧਾਨ ਮੰਤਰੀ ਦੇ ਘਰ ਨਜ਼ਦੀਕ, ਜਿਹੜੀ ਕਿਸਾਨ ਬੈਠੇ ਹਨ ਉਨ੍ਹਾਂ ਨਾਲ ਗੱਲਬਾਤ ਨਹੀਂ ਕਰ ਰਹੇ, ਜਦਕਿ ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਵਿੱਚ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਇਹ ਉਹੀ ਸੈਂਟਰਲ ਹਾਲ ਹੈ, ਜਿਥੇ ਭਗਤ ਸਿੰਘ, ਅੰਗਰੇਜ਼ਾਂ ਦੀ ਬੋਲੀ ਸਰਕਾਰ ਲਈ ਬੰਬ ਲੈ ਕੇ ਆਏ ਸਨ। ਅਸੀਂ ਉਨ੍ਹਾਂ ਦੇ ਵਾਰਸ ਹਾਂ। ਅਸੀਂ ਸ਼ਬਦਾਂ ਦੇ ਅਤੇ ਜ਼ੁਬਾਨ ਰਾਹੀਂ ਸਰਕਾਰ ਦੇ ਕੰਨਾਂ ਵਿੱਚ ਆਵਾਜ਼ ਪਹੁੰਚਾਈ ਹੈ ਅਤੇ ਇਹ ਜਾਰੀ ਰਹੇਗਾ।

ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਜਾਰੀ

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਿਹਾ ਵਿਰੋਧ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੇ ਸਿੰਘ ਅਤੇ ਭਗਵੰਤ ਮਾਨ ਨੇ ਸੰਸਦ ਦੇ ਸੈਂਟਰਲ ਹਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਰਵੀਂ ਨਾਅਰੇਬਾਜ਼ੀ ਕੀਤੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨਾਅਰੇਬਾਜ਼ੀ ਦਾ ਨਤੀਜਾ ਸੀ ਕਿ ਪ੍ਰਧਾਨ ਮੰਤਰੀ ਨੂੰ ਸੈਂਟਰਲ ਹਾਲ ਦੇ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣ ਜਾਣਾ ਸੀ, ਪਰ ਉਹ ਉਥੋਂ ਚਲੇ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.