ETV Bharat / bharat

ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਅੱਜ ਆ ਸਕਦੀ ਹੈ ਭਾਜਪਾ ਦੀ ਪਹਿਲੀ ਲਿਸਟ

author img

By

Published : Sep 30, 2019, 8:24 AM IST

ਫੋਟੋ

ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਬੇਹਦ ਸਰਗਰਮ ਨਜ਼ਰ ਆ ਰਹੀਆਂ ਹਨ। ਅੱਜ ਭਾਜਪਾ ਵਿਧਾਨ ਸਭਾ ਚੋਣਾਂ ਲਈ ਹਰਿਆਣਾ ਅਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਸਕਦੀ ਹੈ।

ਨਵੀਂ ਦਿੱਲੀ : ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਬੇਹਦ ਚੌਕਸ ਨਜ਼ਰ ਆ ਰਹੀਆਂ ਹਨ। ਭਾਜਪਾ ਵੱਲੋਂ ਅੱਜ ਹਰਿਆਣਾ ਅਤੇ ਮਹਾਰਾਸ਼ਟਰ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਜਾਣਕਾਰੀ ਮੁਤਾਬਕ ਐਤਵਾਰ ਨੂੰ ਦੇਰ ਰਾਤ ਤੱਕ ਦਿੱਲੀ ਦੇ ਭਾਜਪਾ ਦਫ਼ਤਰ ਵਿੱਚ ਭਾਜਪਾ ਕੇਂਦਰੀ ਚੋਣ ਸਮਿਤੀ ਦੀ ਬੈਠਕ ਹੋਈ। ਇਸ ਬੈਠਕ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ। ਇਸ ਬੈਠਕ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਚੋਣ ਉੱਤੇ ਵਿਚਾਰ ਚਰਚਾ ਹੋਈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਜਲਦ ਹੀ ਵਿਧਾਨ ਸਭਾ ਚੋਣਾਂ ਲਈ ਮਹਾਰਾਸ਼ਟਰ ਅਤੇ ਹਰਿਆਣਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਦੋਹਾਂ ਸੂਬਿਆਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 4 ਅਕਤੂਬਰ ਹੈ ਅਤੇ ਦੋਹਾਂ ਸੂਬਿਆਂ ਵਿੱਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ।

ਕੇਂਦਰੀ ਚੋਣ ਸਮਿਤੀ ਦੀ ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਅਤੇ ਭਾਜਪਾ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਬੈਠਕ ਕੀਤੀ। ਇਸ ਵਿੱਚ ਦੋਹਾਂ ਸੂਬਿਆਂ ਦੇ ਉਮੀਦਵਾਰਾਂ ਨੂੰ ਚੁਣੇ ਜਾਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰਾ ਵਿੱਚ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਸੀਟ ਸ਼ੇਅਰਿੰਗ ਫਾਰਮੂਲੇ ਉੱਤੇ ਸ਼ਿਵਸੈਨਾ ਨੂੰ 288 ਸੀਟਾਂ ਚੋਂ 124 ਸੀਟਾਂ ਦੇ ਦਿੱਤੀਆਂ ਗਈਆਂ ਹਨ। ਇਸ ਤੋ ਪਹਿਲਾਂ ਬੀਤੇ ਦਿਨ ਕਾਂਗਰਸ ਨੇ ਮਹਾਰਾਸ਼ਟਰ ਤੋਂ 51 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ।

Intro:Body:

PushapRaj


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.