ETV Bharat / bharat

ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਅਹਿਮ ਬੈਠਕ

author img

By

Published : Feb 26, 2019, 12:17 PM IST

ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ 'ਤੇ ਕੈਬਿਨੇਟ ਕਮੇਟੀ ਆਨ ਸਿਕਿਓਰਿਟੀ ਦੀ ਮਹੱਤਵਪੂਰਣ ਬੈਠਕ। ਹਵਾਈ ਫ਼ੌਜ ਦੇ ਆਪ੍ਰੇਸ਼ਨ ਅਤੇ ਅੱਗੇ ਦੀ ਰਣਨੀਤੀ ਬਾਰੇ ਕੀਤੀ ਜਾ ਰਹੀ ਚਰਚਾ।

ਹਵਾਈ ਹਮਲੇ ਤੋਂ ਬਾਅਦ ਸੀਸੀਐੱਸ ਦੀ ਬੈਠਕ

ਨਵੀਂ ਦਿੱਲੀ: ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ 'ਤੇ ਕੈਬਿਨੇਟ ਕਮੇਟੀ ਆਨ ਸਿਕਿਓਰਿਟੀ (ਸੀਸੀਐੱਸ) ਦੀ ਮਹੱਤਵਪੂਰਣ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ, ਵਿੱਤ ਮੰਤਰੀ ਅਰੁਣ ਜੇਟਲੀ ਅਤੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਮੌਜੂਦ ਹਨ।

ਜਾਣਕਾਰੀ ਮੁਤਾਬਕ ਇਸ ਮੀਟਿੰਗ 'ਚ ਹਵਾਈ ਫ਼ੌਜ ਦੇ ਆਪ੍ਰੇਸ਼ਨ ਅਤੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ ਸਾਢੇ ਤਿੰਨ ਵਜੇ ਭਾਰਤੀ ਹਵਾਈ ਫ਼ੌਜ ਨੇ ਐੱਲਓਸੀ 'ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਤੇ ਉਨ੍ਹਾਂ ਦੇ ਕੈਂਪ ਤਬਾਹ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ, ਇਸ ਆਪ੍ਰੇਸ਼ਨ 'ਚ 12 ਮਿਰਾਜ-2000 ਫਾਈਟਰ ਜੈੱਟ ਦਾ ਇਸਤੇਮਾਲ ਕੀਤਾ ਗਿਆ ਹੈ। ਹਵਾਈ ਜਹਾਜ਼ਾਂ ਰਾਹੀਂ ਅੱਤਵਾਦੀਆਂ ਦੇ ਟਿਕਾਣਿਆਂ 'ਤੇ 1000 ਕਿਲੋਗ੍ਰਾਮ ਬੰਬ ਸੁੱਟੇ ਹਨ ਜਿਸ 'ਚ ਟੇਰਰ ਲਾਂਚ ਪੈਡ ਵੀ ਤਬਾਹ ਹੋ ਗਏ।

ਇਸ ਤੋਂ ਬਾਅਦ ਕੰਟਰੋਲ ਰੇਖਾ 'ਤੇ ਚੌਕਸੀ ਵਧਾ ਦਿੱਤੀ ਹੈ। ਹਵਾਈ ਫ਼ੌਜ ਅਤੇ ਏਅਰ ਡਿਫ਼ੈਂਸ ਸਿਸਟਮ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਇਹ ਅਲਰਟ ਪਾਕਿਸਤਾਨ ਵੱਲੋਂ ਜਵਾਬੀ ਕਾਰਵਾਈ ਦੇ ਖ਼ਦਸ਼ੇ ਦੇ ਮੱਦੇਨਜ਼ਰ ਕੀਤਾ ਗਿਆ ਹੈ।

Intro:Body:

news 


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.