ETV Bharat / bharat

ਦਵੇਂਦਰ ਫੜਨਵੀਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

author img

By

Published : Nov 4, 2019, 1:01 PM IST

ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਮੁੱਖ ਮੰਤਰੀ ਅਹੁਦੇ ਲਈ ਜੰਗ ਜਾਰੀ ਹੈ। ਇਸੇ ਵਿਚਾਲੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦਾ ਮੁੱਖ ਮੰਤਵ ਰਾਸ਼ਟਰੀ ਆਫ਼ਤ ਰਾਹਤ ਫੰਡ (ਐਨਡੀਆਰਐਫ) ਅਧੀਨ ਸਹਾਇਤਾ ਬਾਰੇ ਵਿਚਾਰ ਵਟਾਂਦਰੇ ਕਰਨਾ ਹੈ। ਦਵੇਂਦਰ ਫੜਨਵੀਸ ਜਲਦ ਹੀ ਨਵੀਂ ਸਰਕਾਰ ਬਣਨ ਦੀ ਗੱਲ ਆਖੀ।

ਫੋਟੋ

ਨਵੀਂ ਦਿੱਲੀ : ਮਹਾਂਰਾਸ਼ਟਰ 'ਚ ਸਰਕਾਰ ਬਣਾਉਣ ਲਈ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਸਿਆਸੀ ਜੰਗ ਜਾਰੀ ਹੈ। ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦਾ ਮੁੱਖ ਮੰਤਵ ਰਾਸ਼ਟਰੀ ਆਫ਼ਤ ਰਾਹਤ ਫੰਡ (ਐਨਡੀਆਰਐਫ) ਅਧੀਨ ਸਹਾਇਤਾ ਬਾਰੇ ਵਿਚਾਰ ਚਰਚਾ ਕਰਨਾ ਹੈ।

ਫੋਟੋ
ਫੋਟੋ

ਜਾਣਕਾਰੀ ਮੁਤਾਬਕ ਫੜਨਵੀਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਦੌਰਾਨ ਰਾਸ਼ਟਰੀ ਆਫ਼ਤ ਰਾਹਤ ਫੰਡ ਚੋਂ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਉੱਤੇ ਵਿਚਾਰ ਚਰਚਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਬੇਮੌਸਮ ਭਾਰੀ ਮੀਂਹ ਪੈਣ ਕਾਰਨ ਪ੍ਰਭਾਵਤ ਕਿਸਾਨਾਂ ਨੂੰ 10,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਗਿਆ ਹੈ।

ਫੋਟੋ
ਫੋਟੋ

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ " ਮੈਂ ਨਵੀਂ ਸਰਕਾਰ ਦੇ ਗਠਨ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਮੈਂ ਸਿਰਫ਼ ਇਹੀ ਕਹਿਣਾ ਚਾਹੁੰਦਾ ਹਾਂ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲਦ ਹੀ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣੇਗੀ।
ਦੂਜੇ ਪਾਸੇ ਕਾਂਗਰਸ ਅਤੇ ਐਨਸੀਪੀ ਨੇ ਭਾਜਪਾ ਦੀ ਭਾਈਵਾਲ ਸ਼ਿਵ ਸੈਨਾ ਨਾਲ ਮਿਲ ਕੇ ਇਸ ਪੈਕੇਜ ਨੂੰ ਨਾਕਾਫੀ ਦੱਸਿਆ ਹੈ।

ਇਹ ਵੀ ਪੜ੍ਹੋ :ਕਰਨਾਲ: ਬੋਰਵੈੱਲ 'ਚ ਡਿੱਗੀ 5 ਸਾਲਾ ਸ਼ਿਵਾਨੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨਿਆ

ਸੂਬਾ ਸਰਕਾਰ ਨੇ ਕਿਹਾ ਕਿ ਬੇਮੌਸਮ ਭਾਰੀ ਮੀਂਹ ਪੈਂਣ ਕਾਰਨ ਸੂਬੇ ਦੀ 52.44 ਲੱਖ ਹੈਕਟੇਅਰ ਰਕਬੇ ਨੂੰ ਨੁਕਸਾਨ ਪਹੁੰਚਿਆ ਹੈ। ਮਹਾਰਾਸ਼ਟਰ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋਵੇਗਾ।

Intro:Body:

pushap


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.