ETV Bharat / bharat

18ਵੇਂ ਦਿਨ ਪੈਟਰੋਲ ਨਾਲੋਂ ਮਹਿੰਗਾ ਹੋਇਆ ਡੀਜ਼ਲ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ

author img

By

Published : Jun 24, 2020, 9:40 AM IST

ਦੇਸ਼ 'ਚ 18ਵੇਂ ਦਿਨ ਪੈਟਰੋਲ ਨਾਲੋਂ ਡੀਜ਼ਲ ਹੋਰ ਮਹਿੰਗਾ ਹੋ ਗਿਆ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ।

ਪੈਟਰੋਲ ਨਾਲੋਂ ਮਹਿੰਗਾ ਹੋਇਆ ਡੀਜ਼ਲ
ਪੈਟਰੋਲ ਨਾਲੋਂ ਮਹਿੰਗਾ ਹੋਇਆ ਡੀਜ਼ਲ

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਵਿਚਾਲੇ ਘਰੇਲੂ ਬਾਜ਼ਾਰ ਵਿੱਚ ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਜਾਰੀ ਹੈ। ਦੇਸ਼ 'ਚ ਅੱਜ 18ਵੇਂ ਦਿਨ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ, ਪਰ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਰੂਰ ਵਾਧਾ ਹੋਇਆ ਹੈ। ਇਸ ਵਾਧੇ ਦੀ ਕੀਮਤ ਨੇ ਪੈਟਰੋਲ ਨਾਲੋਂ ਡੀਜ਼ਲ ਮਹਿੰਗਾ ਕਰ ਦਿੱਤਾ ਹੈ।

ਅਜਿਹਾ ਪਹਿਲੀ ਵਾਰ ਹੈ ਜਦੋਂ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ। ਪਿਛਲੇ 18 ਦਿਨਾਂ ਵਿੱਚ ਡੀਜ਼ਲ ਦੀ ਕੀਮਤ ਵਿੱਚ 10.48 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਦਕਿ ਪੈਟਰੋਲ ਵੀ 8.50 ਰੁਪਏ ਮਹਿੰਗਾ ਹੋਇਆ ਹੈ।

ਸ਼ਹਿਰਾਂ ਵਿੱਚ ਤੇਲ ਦੀ ਕੀਮਤ, ਜਾਣੋ

  • ਦਿੱਲੀ 'ਚ ਪੈਟਰੋਲ ਅੱਜ 79.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 79.40 ਰੁਪਏ ਤੋਂ ਵਧ ਕੇ 79.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕੱਲ ਨਾਲੋਂ 48 ਪੈਸੇ ਵਧੇਰੇ ਮਹਿੰਗੀ ਹੈ।
  • ਮੁੰਬਈ ਵਿੱਚ ਪੈਟਰੋਲ ਦੀ ਕੀਮਤ 86.54 ਰੁਪਏ ਪ੍ਰਤੀ ਲੀਟਰ ਸੀ, ਜਦੋਂਕਿ ਡੀਜ਼ਲ ਦੀਆਂ ਕੀਮਤਾਂ 46 ਪੈਸੇ ਚੜ੍ਹ ਕੇ 78.22 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
  • ਕੋਲਕਾਤਾ ਵਿੱਚ ਪੈਟਰੋਲ ਦੀਆਂ ਕੀਮਤਾਂ ਸਥਿਰ ਹਨ। ਪੈਟਰੋਲ 81.45 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 43 ਪੈਸੇ ਵਧ ਕੇ 77.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
  • ਚੇਨਈ ਵਿੱਚ ਪੈਟਰੋਲ ਦੀ ਕੀਮਤ 83.04 ਰੁਪਏ ਪ੍ਰਤੀ ਲੀਟਰ ਹੈ, ਜਦੋਂਕਿ ਡੀਜ਼ਲ ਦੀਆਂ ਕੀਮਤਾਂ 40 ਪੈਸੇ ਚੜ੍ਹ ਕੇ 77.17 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
  • ਬੰਗਲੌਰ 'ਚ ਪੈਟਰੋਲ 82.35 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 45 ਪੈਸੇ ਵਧ ਕੇ 75.96 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.