ETV Bharat / bharat

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ, 2 ਅੱਤਵਾਦੀ ਢੇਰ

author img

By

Published : Nov 10, 2020, 12:07 PM IST

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ, 2 ਅੱਤਵਾਦੀ ਢੇਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ, 2 ਅੱਤਵਾਦੀ ਢੇਰ

ਦੱਖਣੀ ਕਸਮੀਰ ਸ਼ੋਪੀਆਂ ਜ਼ਿਲ੍ਹੇ ਦੇ ਕੁਟਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ। ਜੰਮੂ ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਫੌਜ ਦੇ ਜਵਾਨ ਮਿਲ ਕੇ ਸਾਂਝਾ ਆਪਰੇਸ਼ਨ ਚਲਾ ਰਹੇ ਹਨ।

ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ 'ਚ ਮੁਠਭੇੜ ਦੀ ਖ਼ਬਰ ਹੈ। ਦੱਖਣੀ ਕਸਮੀਰ ਸ਼ੋਪੀਆਂ ਜ਼ਿਲ੍ਹੇ ਦੇ ਕੁਟਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਿਆ ਹੈ। ਦੋਵਾਂ ਪਾਸੋਂ ਹੋ ਰਹੀ ਗੋਲੀਬਾਰੀ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ ਹਨ।

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ, 2 ਅੱਤਵਾਦੀ ਢੇਰ

ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਸੀ, ਜਿਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ। ਜੰਮੂ ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਫੌਜ ਦੇ ਜਵਾਨ ਮਿਲ ਕੇ ਸਾਂਝਾ ਆਪਰੇਸ਼ਨ ਚਲਾ ਰਹੇ ਹਨ।

ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਪੰਪੋਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕੀਤਾ ਸੀ, ਜਦਕਿ ਇੱਕ ਨੇ ਸਰੈਂਡਰ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.