ETV Bharat / bharat

ਜੰਮੂ-ਕਸ਼ਮੀਰ: ਪੁਲਵਾਮਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ

author img

By

Published : Sep 15, 2020, 8:35 AM IST

ਮੰਗਲਵਾਰ ਸਵੇਰੇ ਪੁਲਵਾਮਾ ਦੇ ਮਾਰਵਾਲ ਖੇਤਰ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਗਈ ਜੋ ਅਜੇ ਵੀ ਜਾਰੀ ਹੈ।

ਫ਼ੋਟੋ।
ਫ਼ੋਟੋ।

ਪੁਲਵਾਮਾ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮਾਰਵਾਲ ਵਿਖੇ ਮੰਗਲਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਉਦੋਂ ਹੋਈ ਜਦੋਂ ਪੁਲਿਸ ਅਤੇ ਫ਼ੌਜ ਦੀ ਸਾਂਝੀ ਟੀਮ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਦੇ ਅਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ।

ਜਿਵੇਂ ਹੀ ਸੁਰੱਖਿਆ ਬਲ ਉਸ ਥਾਂ ਉੱਤੇ ਪਹੁੰਚੇ ਜਿੱਥੇ ਅੱਤਵਾਦੀ ਲੁਕੇ ਹੋਏ ਸਨ, ਉਸੇ ਸਮੇਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਕਾਰਵਾਈ ਕੀਤੀ।

ਪੁਲਿਸ ਨੇ ਦੱਸਿਆ, "ਪੁਲਵਾਮਾ ਦੇ ਮਾਰਵਾਲ ਖੇਤਰ ਵਿੱਚ ਐਨਕਾਉਂਟਰ ਸ਼ੁਰੂ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਮੌਕੇ ਉੱਤੇ ਮੌਜੂਦ ਹਨ।"

ETV Bharat Logo

Copyright © 2024 Ushodaya Enterprises Pvt. Ltd., All Rights Reserved.