ETV Bharat / bharat

ਦਿੱਲੀ ਦੰਗੇ ਮਾਮਲਾ: JNU ਦਾ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ UAPA ਤਹਿਤ ਗ੍ਰਿਫ਼ਤਾਰ

author img

By

Published : Sep 14, 2020, 7:19 AM IST

ਦਿੱਲੀ ਵਿੱਚ ਦੰਗਿਆਂ ਦੀ ਸਾਜਿਸ਼ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਨੂੰ ਗ੍ਰਿਫ਼ਤਾਰ ਕੀਤਾ ਹੈ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਰਾਜਧਾਨੀ ਵਿੱਚ ਦੰਗਿਆਂ ਦੀ ਸਾਜਿਸ਼ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਦੇ ਤਹਿਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਨੇ ਉਮਰ ਖ਼ਾਲਿਦ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਤਕਰੀਬਨ 11 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਮਰ ਖ਼ਾਲਿਦ ਤੋਂ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਵੀ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਉਸ ਦਾ ਮੋਬਾਈਲ ਵੀ ਕੁਝ ਦਿਨ ਪਹਿਲਾਂ ਜ਼ਬਤ ਕਰ ਲਿਆ ਗਿਆ ਸੀ।

ਖ਼ਾਲਿਦ ਦਾ ਨਾਂਅ ਦਿੱਲੀ ਦੰਗਿਆਂ ਦੇ ਲਗਭਗ ਸਾਰੇ ਦੋਸ਼ ਪੱਤਰਾਂ ਵਿੱਚ ਸ਼ਾਮਲ ਹੈ। ਡੋਨਾਲਡ ਟਰੰਪ ਦੇ ਭਾਰਤ ਆਉਣ ਤੋਂ ਪਹਿਲਾਂ ਉਸ ਦੇ ਭਾਸ਼ਣ, ਮੁਲਜ਼ਮਾਂ ਨਾਲ ਦਿੱਲੀ ਵਿੱਚ ਹੋਈ ਗੱਲਬਾਤ ਦੀ ਕਾਲ ਰਿਕਾਰਡ, ਮੁਲਜ਼ਮਾਂ ਨਾਲ ਮੁਲਾਕਾਤਾਂ ਅਤੇ ਬਿਆਨ ਵਿੱਚ ਉਸ ਨੂੰ ਸਾਜ਼ਿਸ਼ਕਰਤਾ ਦੱਸਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਪੂਰੇ ਮਾਮਲੇ ਨੂੰ ਲੈ ਕੇ ਸਪੈਸ਼ਲ ਸੈਲ ਹੁਣ 17 ਸਤੰਬਰ ਨੂੰ ਚਾਰਜਸ਼ੀਟ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ ਉਮਰ ਖ਼ਾਲਿਦ ਦੀ ਪੂਰੀ ਭੂਮਿਕਾ ਬਾਰੇ ਦੱਸਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਉੱਤੇ ਜੇਐਨਯੂ ਵਿੱਚ ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਵੀ ਮਾਮਲਾ ਦਰਜ ਹੈ ਅਤੇ ਇਸ ਕੇਸ ਵਿੱਚ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੁਣ ਸਪੈਸ਼ਲ ਸੈੱਲ ਨੇ ਉਸ ਨੂੰ ਉੱਤਰ ਪੂਰਬੀ ਦਿੱਲੀ ਵਿੱਚ ਦੰਗਿਆਂ ਨੂੰ ਭੜਕਾਉਣ ਅਤੇ ਇਸ ਪੂਰੇ ਦੰਗਿਆਂ ਦੀ ਸਾਜਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਉਮਰ ਖ਼ਾਲਿਦ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਯੂਨਾਈਟਿਡ ਅਗੇਨ ਹੇਟ ਨੇ ਆਪਣਾ ਬਿਆਨ ਜਾਰੀ ਕੀਤਾ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਮਰ ਖਾਲਿਦ ਨੂੰ ਇੱਕ ਸਾਜਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਸਥਾ ਵੱਲੋਂ ਜਾਰੀ ਬਿਆਨ ਵਿੱਚ ਉਮਰ ਖ਼ਾਲਿਦ ਲਈ ਦਿੱਲੀ ਪੁਲਿਸ ਤੋਂ ਸੁਰੱਖਿਆ ਦੀ ਵੀ ਮੰਗ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.