ਟਿੱਕਰੀ ਬਾਰਡਰ 'ਤੇ ਕਿਸਾਨਾਂ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ “ਸਰਕਾਰ ਵਾਰ-ਵਾਰ ਨਵੀਆਂ ਤਰੀਕਾਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਆਖ਼ਰੀ ਵਾਰ ਗੱਲਬਾਤ ਕਰਾਂਗੇ।
LIVE: ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ PM ਮੋਦੀ ਦੇ ਘਰ ਹੋ ਰਹੀ ਹਾਈ ਲੈਵਲ ਦੀ ਬੈਠਕ
10:49 December 05
ਅੱਜ ਗੱਲਬਾਤ ਦਾ ਆਖ਼ਰੀ ਦਿਨ : ਕਿਸਾਨ
10:37 December 05
ਅੱਜ ਆਰ ਜਾਂ ਪਾਰ ਲੜਾਈ ਕਰਕੇ ਆਵਾਂਗੇ, ਰੋਜ ਬੈਠਕ ਨਹੀਂ ਹੋਵੇਗੀ: ਕਿਸਾਨ
ਅੱਜ ਕੇਂਦਰ ਸਰਕਾਰ ਨਾਲ ਖੇਤੀਬਾੜੀ ਕਾਨੂੰਨਾਂ ਉਤੇ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਿਸਾਨ ਯੂਨਾਈਟਿਡ ਫਰੰਟ ਦੇ ਪ੍ਰਧਾਨ ਰਾਮਪਾਲ ਸਿੰਘ ਨੇ ਕਿਹਾ ਕਿ ਅੱਜ ਆਰ ਜਾਂ ਪਾਰ ਲੜਾਈ ਕਰਕੇ ਆਵਾਂਗੇ, ਰੋਜ ਬੈਠਕ ਨਹੀਂ ਹੋਵੇਗੀ। ਅੱਜ ਮੀਟਿੰਗ ਵਿੱਚ ਕੁਝ ਹੋਰ ਗੱਲ ਨਹੀਂ ਹੋਵੇਗੀ, ਸਿਰਫ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਹੋਵੇਗੀ।
10:26 December 05
ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪੀਐਮ ਮੋਦੀ ਦੇ ਘਰ ਪਹੁੰਚੇ ਤੋਮਰ
-
Union Minister Piyush Goyal also reaches the Prime Minister's residence in New Delhi. https://t.co/fFwmhLFqft
— ANI (@ANI) December 5, 2020 " class="align-text-top noRightClick twitterSection" data="
">Union Minister Piyush Goyal also reaches the Prime Minister's residence in New Delhi. https://t.co/fFwmhLFqft
— ANI (@ANI) December 5, 2020Union Minister Piyush Goyal also reaches the Prime Minister's residence in New Delhi. https://t.co/fFwmhLFqft
— ANI (@ANI) December 5, 2020
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਬੈਠਕ ਲਈ ਪਹੁੰਚੇ ਹਨ। ਇਸ ਬੈਠਕ ਵਿੱਚ ਸੁਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਵੀ ਕਈ ਮੰਤਰੀ ਪਹੁੰਚੇ ਹਨ।
10:19 December 05
ਜੇ ਅੱਜ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਸਾਹਮਣੇ ਨਹੀਂ ਆਇਆ ਤਾਂ ਰਾਜਸਥਾਨ ਦੇ ਕਿਸਾਨ ਜੰਤਰ-ਮੰਤਰ ਵਿਖੇ ਲਗਾਉਣਗੇ ਕੈਂਪ
ਮਹਾਂ ਪੰਚਾਇਤ ਦੇ ਪ੍ਰਧਾਨ ਰਾਮਪਾਲ ਜਾਟ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਲਿਖਤੀ ਰੂਪ ਵਿੱਚ ਇਹ ਐਲਾਨ ਕਰਨ ਕਿ ਐਮਐਸਪੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੀ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਸਾਹਮਣੇ ਨਹੀਂ ਆਇਆ ਤਾਂ ਰਾਜਸਥਾਨ ਦੇ ਕਿਸਾਨ ਐਨਐਚ-8 ਦੇ ਨਾਲ ਮਾਰਚ ਕਰਕੇ ਜੰਤਰ ਮੰਤਰ ਵਿਖੇ ਕੈਂਪ ਲਗਾਉਣਗੇ।
10:15 December 05
ਕੇਂਦਰੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਦੁਪਹਿਰ 2 ਵਜੇ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਕਿਸਾਨਾਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਉਮੀਦ ਹੈ ਕਿ ਕਿਸਾਨ ਸਕਾਰਾਤਮਕ ਸੋਚਣਗੇ ਅਤੇ ਆਪਣਾ ਅੰਦੋਲਨ ਖ਼ਤਮ ਕਰਨਗੇ।
10:06 December 05
ਕੇਂਦਰੀ ਮੰਤਰੀ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ
ਨਵੀਂ ਦਿੱਲੀ: ਖੇਤੀਬਾੜੀ ਕਾਨੂੰਨ ਵਿਰੁੱਧ ਅੱਜ ਦਿੱਲੀ ਸਰਹੱਦ ‘ਤੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ ਅਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸਭ ਦੇ ਵਿਚਕਾਰ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਪੰਜਵੇਂ ਦੌਰ ਦੀ ਬੈਠਕ ਵੀ ਹੋਣ ਜਾ ਰਹੀ ਹੈ। ਵੀਰਵਾਰ ਨੂੰ ਚੌਥੇ ਦੌਰ ਦੀ ਗੱਲਬਾਤ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਕਾਨੂੰਨ ਨੂੰ ਵਾਪਸ ਕਰਵਾਉਣ 'ਤੇ ਅੜੀਆਂ ਹੋਈਆਂ ਹਨ। ਇਸ ਦੇ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਵੀ ਸੱਦਣ ਦੀ ਮੰਗ ਕੀਤਾ ਜਾ ਰਹੀ ਹੈ।
ਅੱਜ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਸਿੰਘੂ ਸਰਹੱਦ 'ਤੇ ਜਥੇਬੰਦੀਆਂ ਦੀ ਬੈਠਕ ਤੋਂ ਐਲਾਨ ਕੀਤਾ ਕਿ 8 ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਇਸੇ ਨਾਲ ਹੀ ਚੇਤਾਵਨੀ ਦਿੱਤੀ ਕਿ ਜੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਪੂਰਾ ਭਾਰਤ ਕਿਸਾਨਾਂ ਦੇ ਹੱਕ ਵਿੱਚ ਬੰਦ ਕਰ ਦਿੱਤਾ ਜਾਵੇਗਾ।