ETV Bharat / bharat

ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦਾ ਨਿਸ਼ਾਨਾ, 'ਮੰਦੀ' ਸ਼ਬਦ ਮੰਨ ਨਹੀਂ ਰਹੀ ਸਰਕਾਰ'

author img

By

Published : Feb 20, 2020, 8:28 AM IST

ਅਰਥ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਦਿਆ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ‘ਮੰਦੀ’ ਸ਼ਬਦ ਨੂੰ ਸਵੀਕਾਰ ਨਹੀਂ ਕਰਦੀ।

former pm manmohan singh, slowdown in india,modi vs manmohan singh
ਫ਼ੋਟੋੋ

ਨਵੀਂ ਦਿੱਲੀ: ਅਰਥ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਸਵਾਲ ਚੁੱਕਦਿਆ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ‘ਮੰਦੀ’ ਸ਼ਬਦ ਨੂੰ ਸਵੀਕਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅਸਲ ਖ਼ਤਰਾ ਇਹ ਹੈ ਕਿ ਜੇ ਸਮੱਸਿਆਵਾਂ ਦੀ ਪਛਾਣ ਨਹੀਂ ਕੀਤੀ ਜਾਂਦੀ ਤਾਂ ਸੁਧਾਰਵਾਦੀ ਕਾਰਵਾਈ ਲਈ ਕੋਈ ਭਰੋਸੇਮੰਦ ਹੱਲ ਲੱਭਣ ਦੀ ਸੰਭਾਵਨਾ ਵੀ ਨਹੀਂ ਹੈ।

ਮੌਂਟੇਕ ਸਿੰਘ ਆਹਲੂਵਾਲੀਆ ਦੀ ਕਿਤਾਬ 'ਬੈਕ ਸਟੇਜ' ਦੇ ਰਿਲੀਜ਼ ਦੇ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਚੇਅਰਮੈਨ ਨੇ ਯੂਪੀਏ ਸਰਕਾਰ ਦੇ ਚੰਗੇ ਨੁਕਤਿਆਂ ਅਤੇ ਇਸ ਦੀਆਂ ਕਮਜ਼ੋਰੀਆਂ ਬਾਰੇ ਲਿਖਿਆ ਹੈ।

ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ, 'ਉਨ੍ਹਾਂ ਨੂੰ ਲੱਗਦਾ ਹੈ ਕਿ ਇਨ੍ਹਾਂ ਮੁੱਦਿਆਂ' ਤੇ ਬਹਿਸ ਹੋਵੇਗੀ ਅਤੇ ਇਸ 'ਤੇ ਵਿਚਾਰ ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਅੱਜ ਅਜਿਹੀ ਸਰਕਾਰ ਹੈ ਜੋ ਮੰਦੀ ਵਰਗੇ ਕਿਸੇ ਵੀ ਸ਼ਬਦ ਨੂੰ ਸਵੀਕਾਰ ਨਹੀਂ ਕਰ ਰਹੀ ਹੈ, ਜੋ ਕਿ ਦੇਸ਼ ਦੇ ਹਿੱਤ ਵਾਲੀ ਗੱਲ ਨਹੀਂ ਹੈ।

ਮਨਮੋਹਨ ਸਿੰਘ ਨੇ ਕਿਹਾ ਕਿ ਇਹ ਕਿਤਾਬ 'ਬੈਕ ਸਟੇਜ' ਦੇਸ਼ ਦੇ ਵਿਕਾਸ ਲਈ ਬਹੁਤ ਮਦਦਗਾਰ ਹੋਵੇਗੀ। ਮਨਮੋਹਨ ਸਿੰਘ ਨੇ 1990 ਦੇ ਦਹਾਕੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ, ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਵਲੋਂ ਨਿਭਾਈ ਗੱ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਖੇਤਰਾਂ ਦੇ ਵਿਰੋਧ ਦੇ ਬਾਵਜੂਦ ਸੁਧਾਰਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋ ਸਕੇ।

ਇਹ ਵੀ ਪੜ੍ਹੋ: ਵਿਧਾਇਕ ਪਰਗਟ ਸਿੰਘ ਨੇ ਦੱਸਿਆ, ਮੁਲਾਕਾਤ ਦੌਰਾਨ ਕੀ-ਕੀ ਬੋਲੇ ਕੈਪਟਨ

ETV Bharat Logo

Copyright © 2024 Ushodaya Enterprises Pvt. Ltd., All Rights Reserved.