ETV Bharat / bharat

ਰਾਜਪਾਲ ਧਨਖੜ ਦਾ ਦੋਸ਼: ਬੰਗਾਲ ਦੀ ਮਮਤਾ ਸਰਕਾਰ ਰਾਜ ਭਵਨ 'ਤੇ ਕਰ ਰਹੀ ਜਾਸੂਸੀ

author img

By

Published : Aug 16, 2020, 3:23 PM IST

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ 'ਤੇ ਦੋਸ਼ ਲਾਏ ਹਨ। ਉਨ੍ਹਾਂ ਬੈਨਰਜੀ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਮਤਾ ਸਰਕਾਰ ਰਾਜ ਭਵਨ 'ਤੇ ਜਾਸੂਸੀ ਕਰ ਰਹੀ ਹੈ। ਪੜ੍ਹੋ ਪੂਰੀ ਖ਼ਬਰ ...

ਮਮਤਾ ਸਰਕਾਰ ਰਾਜ ਭਵਨ 'ਤੇ ਕਰ ਰਹੀ ਜਾਸੂਸੀ
ਮਮਤਾ ਸਰਕਾਰ ਰਾਜ ਭਵਨ 'ਤੇ ਕਰ ਰਹੀ ਜਾਸੂਸੀ

ਕੋਲਕਾਤਾ: ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਹੈ। ਧਨਖੜ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਰਾਜ ਭਵਨ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਭਵਨ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਹੋਵੇਗਾ।

ਰਾਜਪਾਲ ਨੇ ਮਮਤਾ ਸਰਕਾਰ ਉੱਤੇ ਰਾਜ ਭਵਨ ਦੀ ਜਾਸੂਸੀ ਕਰਨ ਦੇ ਦੋਸ਼ ਲਾਏ ਹਨ।

ਦੱਸਣਯੋਗ ਹੈ ਕਿ ਰਾਜਪਾਲ ਧਨਖੜ ਨੇ ਸੂਬੇ ਦੇ ਲੋਕਾਂ ਨੂੰ ਬਿਹਤਰ ਮਾਹੌਲ ਸਿਰਜਣ ਦੀ ਅਪੀਲ ਕੀਤੀ ਸੀ ਤਾਂ ਕਿ ਚੋਣਾਂ ਬਿਨਾਂ ਕਿਸੇ ਹਿੰਸਾ ਦੇ ਹੋ ਸਕਣ ਅਤੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਵੀ ਰਾਜਪਾਲ ਜਗਦੀਪ ਧਨਖੜ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਹਮਲਾ ਕਰ ਚੁੱਕੇ ਹਨ। ਦਰਅਸਲ, ਸੀ ਐਮ ਮਮਤਾ ਬੈਨਰਜੀ ਨੇ ਰਾਜਪਾਲ ਤੋਂ ਜਾਣਕਾਰੀ ਮੰਗਣ ਦੇ ਬਾਵਜੂਦ ਕੋਈ ਜਵਾਬ ਨਹੀਂ ਦਿੱਤਾ।

ਮਮਤਾ ਤੋਂ ਪੁੱਛਗਿੱਛ ਕਰਦਿਆਂ ਰਾਜਪਾਲ ਧਨਖੜ ਨੇ ਕਿਹਾ ਕਿ ਚੱਕਰਵਾਤ ਅਮਫਾਨ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਏ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ, ਅਤੇ ਸੱਤਾਧਾਰੀ ਪਾਰਟੀ ਪੱਖ ਤੋਂ ਇਹ ਕਿਹਾ ਗਿਆ ਸੀ ਕਿ ਰਾਜਪਾਲ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹੈ। ਕੀ ਇਹ ਕਾਨੂੰਨ ਦਾ ਨਿਯਮ ਹੈ, ਕੀ ਇੱਥੇ ਲੋਕਤੰਤਰ ਰਾਜ ਹੈ?

ਧਨਖੜ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਪਾਰਦਰਸ਼ਤਾ ਲਿਆ ਕੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਹ ਦਫਨ ਪਏ ਮੁੱਦਿਆਂ ਨੂੰ ਮੁੜ ਚੁੱਕੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਜਾਣਕਾਰੀ ਦੇਣ ਵਿੱਚ ਨਾਕਾਮ ਰਹੀ ਮਮਤਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਚਨਾ ਅਧਿਕਾਰ (ਆਰਟੀਆਈ) ਦੀ ਚਿੰਤਾਜਨਕ ਸਥਿਤੀ ਸਾਹਮਣੇ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.