ETV Bharat / bharat

ਮਹਾਰਾਸ਼ਟਰ ਦੇ ਰਾਜਪਾਲ : ਕੋਸ਼ਯਾਰੀ ਦੀ ਥਾਂ ਲੈ ਸਕਦੇ ਨੇ ਕਲਰਾਜ

author img

By

Published : Nov 27, 2019, 8:12 AM IST

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਅਕਸ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਹਿੱਸੇ ਵਜੋਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਤਬਾਦਲਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਥਾਂ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰ ਕੋਸ਼ਿਆਰੀ ਦੇ ਲੈਂਣ ਦੀ ਉਮੀਂਦ ਕੀਤੀ ਜਾ ਰਹੀ ਹੈ।

Kolahari can replace Klaraj
ਫੋਟੋ

ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਥੋਂ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਤਬਾਦਲਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਥਾਂ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰ ਕੋਸ਼ਿਆਰੀ ਦੇ ਲੈਂਣ ਦੀ ਉਮੀਂਦ ਪ੍ਰਗਟਾਈ ਜਾ ਰਹੀ ਹੈ।

ਸੂਤਰਾਂ ਮੁਤਾਬਕ ਕੋਸ਼ੀਅਰੀ ਦੀ ਥਾਂ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰ ਲੈ ਸਕਦੇ ਹਨ। ਕੇਂਦਰ ਸਰਕਾਰ ਦੇ ਸੂਤਰਾਂ ਮੁਤਾਬਕ ਮਿਸ਼ਰ ਨੇ ਹਿਮਾਚਲ ਪ੍ਰਦੇਸ਼ ਤੋਂ ਤਬਦੀਲ ਕੀਤੇ ਜਾਣ ਤੋਂ ਬਾਅਦ 9 ਸਤੰਬਰ ਨੂੰ ਰਾਜਸਥਾਨ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ। ਕਲਰਾਜ ਮਿਸ਼ਰ ਨੂੰ 22 ਜੁਲਾਈ ਨੂੰ ਹਿਮਾਚਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੇ ਸੀਨੀਅਰ ਨੇਤਾ ਕਲਰਾਜ ਮਿਸ਼ਰ ਰਾਜ ਅਤੇ ਕੇਂਦਰੀ ਮੰਤਰੀ ਰਹੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਮੁੱਖੀ ਵਜੋਂ ਵੀ ਸੇਵਾ ਨਿਭਾਈ ਹੈ ਅਤੇ ਰਾਸ਼ਟਰੀ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।

ਦੂਜੇ ਪਾਸੇ ਕੋਸ਼ਯਾਰੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾਈ ਹੈ।

ਕਾਂਗਰਸ ਨੇ ਰਾਜਪਾਲ ਕੋਸ਼ਯਾਰੀ ਦੇ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕੇ। ਪਾਰਟੀ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ, “ਸਵਾਲ ਇਹ ਨਹੀਂ ਕਿ ਸੱਚਾਈ ਜਿੱਤੀ ਹੈ ਜਾਂ ਨਹੀਂ, ਅੱਜ ਵੱਡਾ ਸਵਾਲ ਇਹ ਹੈ ਕਿ ਮਾਨਯੋਗ ਸੁਪਰੀਮ ਕੋਰਟ ਨੂੰ ਉਨ੍ਹਾਂ ਦੇ ਤਰੀਕੇ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਨ੍ਹਾਂ ਵਿੱਚ ਰਾਜਪਾਲ ਨੇ ਸਭ ਤੋਂ ਵੱਧ ਪੱਖਪਾਤੀ ਢੰਗ ਅਪਣਾਇਆ ਸੀ। ਉਨ੍ਹਾਂ ਨੇ ਸੰਵਿਧਾਨਕ ਨਿਯਮਾਂ ਅਤੇ ਕਾਨੂੰਨਾਂ ਦੀ ਵਰਤੋਂ ਕੀਤੀ ਅਤੇ ਰਵਾਇਤਾਂ ਦੀ ਬਿਲਕੁਲ ਪਰਵਾਹ ਨਹੀਂ ਕੀਤੀ। "

ਸ਼ਿਵ ਸੈਨਾ-ਐਨਸੀਪੀ-ਕਾਂਗਰਸ ਗੱਠਜੋੜ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਦਲੀਲ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਵਕੀਲ ਕਪਿਲ ਸਿੱਬਲ ਨੇ ਰਾਜਪਾਲ ‘ਤੇ ਪੱਖਪਾਤੀ ਅਤੇ ਦੁਰਾਚਾਰੀ ਢੰਗ ਨਾਲ ਕੰਮ ਕਰਨ ਦਾ ਦੋਸ਼ ਲਗਾਉਂਦੇ ਹੋਏ ਇਸ ਨੂੰ ਸੁਪਰੀਮ ਕੋਰਟ ਵੱਲੋਂ ਸਥਾਪਤ ਕਾਨੂੰਨ ਦੇ ਉਲਟ ਕਰਾਰ ਦਿੱਤਾ ਹੈ।

ਹੋਰ ਪੜ੍ਹੋ: ਉਧਵ ਠਾਕਰੇ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ, 28 ਨਵੰਬਰ ਨੂੰ ਚੁੱਕਣਗੇ ਸਹੁੰ

ਇੱਕ ਕਾਂਗਰਸੀ ਨੇਤਾ ਨੇ ਕਿਹਾ ਕਿ ਰਾਜਪਾਲ ਦੇ ਅਹੁਦੇ ਦੇ ਮੱਦੇਨਜ਼ਰ ਰਾਸ਼ਟਰਪਤੀ ਨੂੰ ਅਦਾਲਤ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਉਨ੍ਹਾਂ ਦਾ ਤਬਾਦਲਾ ਕਰ ਦੇਣਾ ਚਾਹੀਦਾ।

ਰਾਜਪਾਲ ਕੋਸ਼ਆਰੀ ਨੇ ਬੀਤੇ ਸ਼ਨੀਵਾਰ ਸਵੇਰੇ ਦੇਵੇਂਦਰ ਫੜਨਵੀਸ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਅਤੇ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਸੀ।

Intro:Body:

महाराष्ट्र के राज्यपाल : कोश्यारी की जगह ले सकते हैं कलराज


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.