ETV Bharat / bharat

ਜੰਮੂ ਕਸ਼ਮੀਰ: ਕੁਲਗਾਮ ਦੇ ਯਮਰਚ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

author img

By

Published : May 14, 2020, 8:20 AM IST

Updated : May 14, 2020, 9:56 AM IST

ਜੰਮੂ ਕਸ਼ਮੀਰ ਦੇ ਕੁਲਗਾਮ ਦੇ ਯਮਰਚ ਇਲਾਕੇ 'ਚ ਬੁੱਧਵਾਰ ਦੇਰ ਰਾਤ ਅੱਤਵਾਦੀਆਂ ਤੇ ਸੁਰੱਖਿਆ ਬਲ ਦੇ ਜਵਾਨਾਂ ਵਿਚਾਲੇ ਮੁਠਭੇੜ ਜਾਰੀ ਹੈ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਹੈ।

ਜੰਮੂ ਕਸ਼ਮੀਰ : ਕੁਲਗਾਮ ਦੇ ਯਮਰਚਾ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
Jammu and Kashmir : Encounter between security forces & terrorist at Yamrach area of Kulgam

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਬੁੱਧਵਾਰ ਦੇਰ ਰਾਤ ਅੱਤਵਾਦੀਆਂ ਤੇ ਸੁਰੱਖਿਆ ਬਲ ਦੇ ਜਵਾਨਾਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਕੁਸ਼ਮੀਰ ਜੋਨ ਦੇ ਪੁਲਿਸ ਅਧਿਕਾਰੀਆਂ ਵੱਲੋਂ ਮੁਠਭੇੜ ਦੀ ਸੂਚਨਾ ਦਿੱਤੀ ਗਈ ਹੈ।

ਜੰਮੂ ਕਸ਼ਮੀਰ: ਕੁਲਗਾਮ ਦੇ ਯਮਰਚ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਜਾਣਕਾਰੀ ਮੁਤਾਬਕ ਇਲਾਕੇ 'ਚ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਹੈ। ਸੂਚਨਾ ਮਿਲਣ 'ਤੇ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਸੀ ਤੇ ਇਸੇ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।

ਕਸ਼ਮੀਰ ਪੁਲਿਸ ਤੇ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਲਗਾਤਾਰ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਨੇੜਲੇ ਇਲਾਕਿਆਂ ਦੀ ਘੇਰਾਬੰਦੀ ਕਰ ਦਿੱਤੀ ਹੈ।

  • Encounter has started at Yamrach area of Kulgam. Police and security forces are on the job. Further details shall follow: Kashmir Zone Police #JammuAndKashmir

    — ANI (@ANI) May 13, 2020 " class="align-text-top noRightClick twitterSection" data=" ">

ਦੱਸਣਯੋਗ ਹੈ ਬੀਤੇ ਦਿਨੀਂ ਕਸ਼ਮੀਰ ਦਾ ਮੋਸਟ ਵਾਂਟੇਡ ਅੱਤਵਾਦੀ ਅਤੇ ਹਿਜ਼ਬੁਲ ਮੁਜਾਹਿਦੀਨ ਦਾ ਕਮਾਂਡਰ ਰਿਆਜ਼ ਨਾਇਕੂ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਠਭੇੜ ਵਿੱਚ ਮਾਰਿਆ ਗਿਆ ਸੀ।

Last Updated : May 14, 2020, 9:56 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.