ETV Bharat / bharat

'ਐਲਜੀ ਸਾਹਿਬ ਦੇ ਹੁਕਮ ਨੇ ਦਿੱਲੀ ਵਾਸੀਆਂ ਲਈ ਪੈਦਾ ਕੀਤੀ ਵੱਡੀ ਸਮੱਸਿਆ'

author img

By

Published : Jun 9, 2020, 12:08 AM IST

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਕੇਜਰੀਵਾਲ ਸਰਕਾਰ ਦੇ ਉਸ ਫ਼ੈਸਲੇ ਨੂੰ ਇੱਕ ਦਿਨ ਬਾਅਦ ਹੀ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਦੇ ਵਸਨੀਕਾਂ ਦਾ ਹੀ ਇਲਾਜ ਹੋ ਸਕੇਗਾ। ਇਸ ਉੱਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ।

kejriwal reacts to LG overruling AAP govt's decision
'ਐਲਜੀ ਸਾਹਿਬ ਦੇ ਹੁਕਮ ਨੇ ਦਿੱਲੀ ਵਾਸੀਆਂ ਲਈ ਪੈਦਾ ਕੀਤੀ ਵੱਡੀ ਸਮੱਸਿਆ'

ਨਵੀਂ ਦਿੱਲੀ: ਦਿੱਲੀ ਵਿੱਚ ਹੁਣ ਸਭ ਦਾ ਇਲਾਜ ਹੋ ਸਕੇਗਾ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਕੇਜਰੀਵਾਲ ਸਰਕਾਰ ਦੇ ਉਸ ਫ਼ੈਸਲੇ ਨੂੰ ਇੱਕ ਦਿਨ ਬਾਅਦ ਹੀ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਦੇ ਵਸਨੀਕਾਂ ਦਾ ਹੀ ਇਲਾਜ ਹੋ ਸਕੇਗਾ।

ਦੱਸਣਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਕੈਬਿਨੇਟ ਨੇ ਐਤਵਾਰ ਨੂੰ ਫ਼ੈਸਲਾ ਲਿਆ ਸੀ ਕਿ ਦਿੱਲੀ ਸਰਕਾਰ ਦੇ ਸਾਰੇ ਹਸਪਤਾਲਾਂ ਵਿੱਚ ਸਿਰਫ਼ ਦਿੱਲੀ ਵਾਸੀਆਂ ਦਾ ਇਲਾਜ ਹੋਵੇਗਾ, ਜਦਕਿ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਸਾਰਿਆਂ ਦਾ ਇਲਾਜ ਹੋਵੇਗਾ।

ਇਸ ਦੇ ਨਾਲ ਹੀ ਐਲਜੀ ਨੇ ਸਰਕਾਰ ਦੇ ਉਸ ਫ਼ੈਸਲੇ ਨੂੰ ਵੀ ਨਕਾਰ ਦਿੱਤਾ ਹੈ, ਜਿਸ ਵਿੱਚ ਸਿਰਫ਼ ਲੱਛਣ ਵਾਲੇ ਮਰੀਜ਼ਾਂ ਲਈ ਹੀ ਕੋਰੋਨਾ ਵਾਇਰਸ ਜਾਂਚ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਮੁੜ ਤੋਂ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ।

ਦਿੱਲੀ ਵਾਸੀਆਂ ਲਈ ਖੜੀ ਕੀਤੀ ਸਮੱਸਿਆ

ਦੂਜੇ ਪਾਸੇ ਸਰਕਾਰ ਦੇ ਫ਼ੈਸਲੇ ਪਲਟੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਉਪ ਰਾਜਪਾਲ ਦੇ ਇਸ ਹੁਕਮ ਨੇ ਦਿੱਲੀ ਵਾਸੀਆਂ ਲਈ ਵੱਡੀ ਸਮੱਸਿਆ ਅਤੇ ਚੁਣੌਤੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਦੇਸ਼ ਭਰ ਤੋਂ ਆਉਣ ਵਾਲੇ ਲੋਕਾਂ ਲਈ ਇਲਾਜ ਦਾ ਇੰਤਜ਼ਾਮ ਕਰਨਾ ਵੱਡੀ ਚੁਣੌਤੀ ਹੈ।

  • LG साहिब के आदेश ने दिल्ली के लोगों के लिए बहुत बड़ी समस्या और चुनौती पैदा कर दी है

    देशभर से आने वाले लोगों के लिए करोना महामारी के दौरान इलाज का इंतज़ाम करना बड़ी चुनौती है।शायद भगवान की मर्ज़ी है कि हम पूरे देश के लोगों की सेवा करें।हम सबके इलाज का इंतज़ाम करने की कोशिश करेंगे

    — Arvind Kejriwal (@ArvindKejriwal) June 8, 2020 " class="align-text-top noRightClick twitterSection" data=" ">

ਕੇਜਰੀਵਾਲ ਨੇ ਅੱਗੇ ਕਿਹਾ, "ਸ਼ਾਇਦ ਰੱਬ ਦੀ ਮਰਜ਼ੀ ਹੈ ਕਿ ਅਸੀਂ ਪੂਰੇ ਦੇਸ਼ ਦੇ ਲੋਕਾਂ ਦੀ ਸੇਵਾ ਕਰੀਏ। ਅਸੀਂ ਸਭ ਦੇ ਇਲਾਜ ਦਾ ਇੰਤਜ਼ਾਮ ਕਰਨ ਦੀ ਕੋਸ਼ਿਸ਼ ਕਰਾਂਗੇ।"

ETV Bharat Logo

Copyright © 2024 Ushodaya Enterprises Pvt. Ltd., All Rights Reserved.