ETV Bharat / bharat

ਅਨਲੌਕ-4: ਦਿੱਲੀ-ਲਖਨਊ 'ਚ 7 ਸਤੰਬਰ ਤੋਂ ਬਹਾਲ ਹੋਣਗੀਆਂ ਮੈਟਰੋ ਸੇਵਾਵਾਂ

author img

By

Published : Aug 30, 2020, 8:16 AM IST

ਅਨਲੌਕ-4 ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹਦਾਇਤਾਂ ਅਨੁਸਾਰ 7 ਸਤੰਬਰ ਤੋਂ ਮੈਟਰੋ ਸੇਵਾਵਾਂ ਸ਼ੁਰੂ ਕੀਤੀ ਜਾਣਗੀਆਂ।

ਦਿੱਲੀ ਮੈਟਰੋ
ਦਿੱਲੀ ਮੈਟਰੋ

ਨਵੀਂ ਦਿੱਲੀਂ: ਅਨਲੌਕ-4 ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹਦਾਇਤਾਂ ਅਨੁਸਾਰ 7 ਸਤੰਬਰ ਤੋਂ ਮੈਟਰੋ ਸੇਵਾ ਸ਼ੁਰੂ ਕੀਤੀ ਜਾਵੇਗੀ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ 22 ਮਾਰਚ ਤੋਂ ਬੰਦ ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਮੈਟਰੋ ਨੂੰ 7 ਸਤੰਬਰ ਤੋਂ ਲੜੀਵਾਰ ਤਰੀਕੇ ਨਾਲ ਬਹਾਲ ਕਰਨ ਦੀ ਮੰਜ਼ੂਰੀ ਮਿਲ ਗਈ ਹੈ।

  • I am glad that metro has been permitted to start its operations from 7 Sep in a phased manner.

    — Arvind Kejriwal (@ArvindKejriwal) August 29, 2020 " class="align-text-top noRightClick twitterSection" data=" ">

ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਮੈਟਰੋ ਸੇਵਾਵਾਂ ਸ਼ੁਰੂ ਕਰਨ ਨੂੰ ਮੰਜ਼ੂਰੀ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਆਪਣੇ ਇੱਕ ਬਿਆਨ 'ਚ ਕਿਹਾ ਕਿ ਅਨਲੌਕ ਦੇ ਚੌਥੇ ਪੜਾਅ ਤਹਿਤ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਦਿੱਲੀ ਮੈਟਰੋ 7 ਸਤੰਬਰ ਤੋਂ ਆਪਣੀ ਸੇਵਾਵਾਂ ਸ਼ੁਰੂ ਕਰੇਗੀ।

ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਅਗਲੇ ਦਿਨਾਂ ਵਿੱਚ ਇੱਕ ਵਿਸਥਾਰਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਜਾਰੀ ਕੀਤੇ ਜਾਣ ਤੋਂ ਬਾਅਦ ਮੈਟਰੋ ਦੇ ਕੰਮ ਕਰਨ ਅਤੇ ਆਮ ਲੋਕਾਂ ਦੁਆਰਾ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਲਖਨਊ 'ਚ ਵੀ ਮੈਟਰੋ ਸੇਵਾ ਬਹਾਲ ਹੋ ਜਾਵੇਗੀ ਪਰ ਸਕੂਲਾਂ ਕਾਲਜਾਂ ਨੂੰ 30 ਸਤੰਬਰ ਤਕ ਬੰਦ ਰੱਖਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.