ETV Bharat / bharat

'ਚੀਨ ਨੇ ਮੰਨਿਆ- ਅਰੁਣਾਚਲ ਤੋਂ ਲਾਪਤਾ ਨੌਜਵਾਨ ਉਨ੍ਹਾਂ ਕੋਲ'

author img

By

Published : Sep 8, 2020, 7:08 PM IST

ਕਿਰਨ ਰਿਜਿਜੂ ਨੇ ਕਿਹਾ ਕਿ ਚੀਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਨੌਜਵਾਨ ਉਨ੍ਹਾਂ ਦੇ ਖੇਤਰ ਵਿੱਚ ਪਾਏ ਗਏ ਹਨ। ਰਿਜਿਜੂ ਨੇ ਕਿਹਾ ਕਿ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਕਿਰਨ ਰਿਜਿਜੂ
ਕਿਰਨ ਰਿਜਿਜੂ

ਨਵੀਂ ਦਿੱਲੀ: ਕੇਂਦਰੀ ਮੰਤਰੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸਾਂਸਦ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਏ ਨੌਜਵਾਨ ਉਨ੍ਹਾਂ ਦੇ ਖੇਤਰ ਵਿੱਚ ਪਾਏ ਗਏ ਹਨ।

ਕੇਂਦਰੀ ਮੰਤਰੀ ਨੇ ਕਿਹਾ, "ਪੀਐਲਏ ਨੇ ਭਾਰਤੀ ਫ਼ੌਜ ਦੇ ਹੌਟਲਾਈਨ ਸੰਦੇਸ਼ ਦਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਨੌਜਵਾਨ ਉਨ੍ਹਾਂ ਦੇ ਖੇਤਰ ਵਿੱਚ ਪਾਏ ਗਏ ਹਨ। ਸਾਡੇ ਅਧਿਕਾਰੀ ਹੁਣ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਅੱਗੇ ਦੀ ਕਾਰਵਾਈ ਕਰ ਰਹੇ ਹਨ।"

  • China's PLA has responded to the hotline message sent by Indian Army. They have confirmed that the missing youths from Arunachal Pradesh have been found by their side. Further modalities to handover the persons to our authority is being worked out.

    — Kiren Rijiju (@KirenRijiju) September 8, 2020 " class="align-text-top noRightClick twitterSection" data=" ">

ਇਸ ਤੋਂ ਪਹਿਲਾਂ ਭਾਰਤੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਦੇ ਸੁਬਨਸਿਰੀ ਜ਼ਿਲ੍ਹੇ ਤੋਂ ਪੀਪਲਜ਼ ਲਿਬਰੇਸ਼ਨ ਆਰਮੀ ਦੇ ਸੈਨਿਕਾਂ ਕਥਿਤ ਤੌਰ 'ਤੇ ਅਗਵਾ ਕਰਨ ਦਾ ਮਾਮਲਾ ਚੀਨੀ ਫ਼ੌਜ ਕੋਲ ਚੁੱਕਿਆ ਸੀ ਅਤੇ ਇਸੇ ਮਾਮਲੇ ਵਿੱਚ ਚਿੰਤਾ ਪ੍ਰਗਟਾਉਂਦਿਆਂ ਹੌਟਲਾਈਨ ਰਾਹੀਂ ਮੈਸੇਜ ਭੇਜੇ ਸੀ।

ਕੁਝ ਦਿਨ ਪਹਿਲਾਂ ਭਾਰਤੀ ਫੌਜ ਨੇ ਸਿੱਕਿਮ ਵਿੱਚ ਚੀਨੀ ਨਾਗਰਿਕਾਂ ਦੀ ਮਦਦ ਕੀਤੀ ਸੀ। ਬੀਤੀ 3 ਸਤੰਬਰ ਨੂੰ ਤਿੰਨ ਚੀਨੀ ਨਾਗਰਿਕ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਸੀ, ਉੱਤਰੀ ਸਿੱਕਿਮ ਵਿੱਚ 17,500 ਫੁੱਟ ਦੀ ਉਚਾਈ 'ਤੇ ਆਪਣਾ ਰਾਹ ਭਟਕ ਬੈਠੇ, ਜਿਸ ਤੋਂ ਬਾਅਦ ਭਾਰਤੀ ਫ਼ੌਜ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਅਤੇ ਖਾਣਾ ਦੇ ਕੇ ਵਾਪਸ ਭੇਜਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.