ETV Bharat / bharat

ਸ਼ਸਤਰ ਸੈਨਾ ਝੰਡਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਫ਼ੌਜ ਨੂੰ ਦਿੱਤੀ ਵਧਾਈ

author img

By

Published : Dec 7, 2019, 1:50 PM IST

armed forces Flag Day
ਫ਼ੋਟੋ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਸਤਰ ਸੈਨਾ ਝੰਡਾ ਦਿਵਸ ਮੌਕੇ ਭਾਰਤੀ ਫ਼ੌਜ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਆਗੂਆਂ ਨੇ ਇਸ ਮੌਕੇ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਦਾ ਧੰਨਵਾਦ ਕੀਤਾ ਹੈ।

ਨਵੀਂ ਦਿੱਲੀ: ਸ਼ਹੀਦਾਂ ਦੇ ਸਨਮਾਨ ਵਿੱਚ ਹਰ ਸਾਲ 7 ਦਸੰਬਰ ਨੂੰ ਸ਼ਸਤਰ ਝੰਡਾ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਸਾਡੇ ਦੇਸ਼ ਨੇ ਉਨ੍ਹਾਂ ਯੋਧਿਆਂ ਨੂੰ ਸਮਪਰਿਤ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੁਸ਼ਮਣਾਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਨੂੰ ਮੁੰਹ ਤੋੜ ਜਵਾਬ ਦਿੱਤਾ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫ਼ੌਜ ਨੂੰ ਵਧਾਈ ਦਿੱਤੀ ਹੈ।

  • On Armed Forces Flag Day we salute the indomitable courage of our forces and their families.

    I also urge you to contribute towards the welfare of our forces. pic.twitter.com/WXQqWAFlPg

    — Narendra Modi (@narendramodi) December 7, 2019 " class="align-text-top noRightClick twitterSection" data=" ">

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ।

ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੌਕੇ ਫ਼ੌਜੀਆਂ ਨੂੰ ਸਲਾਮ ਕੀਤਾ।

  • On Armed Forces Flag Day, I join the Nation in saluting our brave defence personnel who keep our borders safe from the nefarious designs of hostile forces. They stand by us every moment & we need to stand with them too. Make this Flag Day count.#ArmedForcesFlagDay #ArmedForces pic.twitter.com/CrT0kufZyT

    — Sukhbir Singh Badal (@officeofssbadal) December 7, 2019 " class="align-text-top noRightClick twitterSection" data=" ">

ਸਾਬਕਾ ਕੈਬਿਨੇਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਟਵੀਟ ਰਾਹੀਂ ਸਰਹੱਦ ਉੱਤੇ ਰਾਖੀ ਕਰ ਰਹੇ ਜਵਾਨਾਂ ਦਾ ਧੰਨਵਾਦ ਕੀਤਾ।

ਸ਼ਸਤਰ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ

23 ਅਗਸਤ 1947 ਨੂੰ ਕੇਂਦਰੀ ਕੈਬਿਨੇਟ ਦੀ ਰੱਖਿਆ ਕਮੇਟੀ ਨੇ ਫ਼ੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਝੰਡਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 7 ਦਸੰਬਰ 1949 ਨੂੰ ਝੰਡਾ ਦਿਵਸ ਦੀ ਸ਼ੁਰੂਆਤ ਹੋਈ। 1993 ਵਿੱਚ ਇਸ ਦਿਨ ਨੂੰ ਸ਼ਸਤਰ ਸੈਨਾ ਝੰਡਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.