ETV Bharat / bharat

ਭਾਰਤ ਚੀਨ ਤਣਾਅ ਵਿਚਾਲੇ ਰਾਜਨਾਥ ਸਿੰਘ ਤੇ ਚੀਨੀ ਰੱਖਿਆ ਮੰਤਰੀ ਦੀ ਮੁਲਾਕਾਤ

author img

By

Published : Sep 5, 2020, 7:22 AM IST

ਪੂਰਬੀ ਲੱਦਾਖ ਵਿੱਚ ਐਲਏਸੀ 'ਤੇ ਭਾਰਤ ਤੇ ਚੀਨ ਵਿਚਾਲੇ ਤਣਾਅ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਜਨਰਲ ਵੇਈ ਫੇਂਘੇ ਨੇ ਮਾਸਕੋ ਵਿੱਚ ਮੁਲਾਕਾਤ ਕੀਤੀ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਐਲਏਸੀ 'ਤੇ ਚੱਲ ਰਹੇ ਤਣਾਅ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਜਨਰਲ ਵੇਈ ਫੇਂਘੇ ਨੇ ਰੂਸ ਦੇ ਮਾਸਕੋ ਸ਼ਹਿਰ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ 2 ਘੰਟੇ 20 ਮਿੰਟ ਤੱਕ ਚੱਲੀ।

ਦੋਵੇਂ ਦੇਸ਼ਾਂ ਦੇ ਰੱਖਿਆ ਮੰਤਰੀ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੀ ਬੈਠਕ ਵਿੱਚ ਹਿੱਸਾ ਲੈਣ ਲਈ ਰੂਸ ਪਹੁੰਚੇ ਹਨ। ਇਸ ਤੋਂ ਪਹਿਲਾਂ ਚੀਨੀ ਪੱਖ ਨੇ ਭਾਰਤੀ ਮਿਸ਼ਨ ਨੂੰ ਦੋਵਾਂ ਰੱਖਿਆ ਮੰਤਰੀਆਂ ਵਿਚਾਲੇ ਬੈਠਕ ਦੀ ਆਪਣੀ ਇੱਛਾ ਪ੍ਰਗਟਾਈ ਸੀ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਹਿਲਾਂ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਭਰੋਸੇ ਦਾ ਮਾਹੌਲ, ਅਹਿੰਸਾਵਾਦ, ਇਕ ਦੂਜੇ ਪ੍ਰਤੀ ਸੰਵੇਦਨਸ਼ੀਲਤਾ ਅਤੇ ਮਤਭੇਦਾਂ ਦਾ ਸ਼ਾਂਤੀਪੂਰਨ ਹੱਲ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਅਹਿਮ ਪਹਿਲੂਆਂ ਵਿੱਚ ਸ਼ਾਮਲ ਹੈ।

ਫ਼ੋਟੋ।
ਫ਼ੋਟੋ।

ਭਾਰਤ ਅਤੇ ਚੀਨ ਦੋਵੇਂ ਹੀ ਅੱਠ ਮੈਂਬਰੀ ਖੇਤਰੀ ਸਮੂਹ ਦਾ ਹਿੱਸਾ ਹਨ ਜੋ ਮੁੱਖ ਤੌਰ 'ਤੇ ਸੁਰੱਖਿਆ ਅਤੇ ਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਦਿੰਦਾ ਹੈ।

ਜ਼ਿਕਰਯੋਗ ਹੈ ਕਿ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਵੱਲੋਂ ਹਾਲੇ ਤੱਕ ਭਾਰਤੀ ਪ੍ਰਦੇਸ਼ਾਂ ਵਿੱਚ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਤੋਂ ਬਾਅਦ, ਭਾਰਤ ਅਤੇ ਚੀਨ ਵਿਚਾਲੇ ਫੌਜੀ ਗੱਲਬਾਤ ਲਗਾਤਾਰ ਚੌਥੇ ਦਿਨ ਬੇਸਿੱਟਾ ਰਹੀ। ਚੀਨੀ ਚਾਰ ਘੰਟੇ ਚੱਲੀ ਬੈਠਕ ਦੌਰਾਨ ਅੜੇ ਰਹੇ ਅਤੇ ਪੂਰਬੀ ਲੱਦਾਖ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ।

ਚੀਨ ਨੇ ਪੈਂਗੋਂਗ ਤਸੋ ਵਿਚ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਵਿਚ ਭੜਕਾਊ ਫੌਜੀ ਕਾਰਵਾਈਆਂ ਕੀਤੀਆਂ। ਚੀਨੀ ਫੌਜੀਆਂ ਨੇ 29-30 ਅਗਸਤ ਦੀ ਦਰਮਿਆਨੀ ਰਾਤ ਉਕਸਾਉਣ ਵਾਲੀ ਕਾਰਵਾਈ ਕੀਤੀ ਸੀ ਪਰ ਭਾਰਤੀ ਜਵਾਨਾਂ ਨੇ ਪੀਐਲਏ ਦੀ ਭਾਰਤੀ ਜ਼ਮੀਨ 'ਤੇ ਕਬਜ਼ਾ ਕਰਨ ਦੀਆਂ ਯੋਜਨਾਵਾਂ ਉੱਤੇ ਪਾਣੀ ਫੇਰ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.