ETV Bharat / bharat

ਆਰ.ਕੇ ਮਾਥੁਰ ਬਣੇ ਲੱਦਾਖ ਦੇ ਪਹਿਲੇ ਉਪ ਰਾਜਪਾਲ, ਜੰਮੂ-ਕਸ਼ਮੀਰ ਤੋਂ ਜੀਸੀ ਮੁਰਮੂ ਨੇ ਚੁੱਕੀ ਮਹੁੰ

author img

By

Published : Oct 31, 2019, 2:13 PM IST

ਲਦਾਖ ਵਿੱਚ ਆਰਕੇ ਮਾਥੁਰ ਨੇ ਪਹਿਲੇ ਉਪ ਰਾਜਪਾਲ ਅਤੇ ਜੀਸੀ ਮੁਰਮੂ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਦੀ ਸਹੁੰ ਚੁੱਕੀ ਹੈ।

ਫ਼ੋਟੋ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਲਗਿਆ ਰਾਸਟਰਪਤੀ ਸ਼ਾਸ਼ਣ ਹਟਾ ਦਿੱਤਾ ਗਿਆ ਹੈ। ਹੁਣ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਲਦਾਖ ਅਤੇ ਜੰਮੂ ਕਸ਼ਮੀਰ ਵਿੱਚ ਵੰਡਿਆ ਗਿਆ ਹੈ। ਲਦਾਖ ਦੇ ਪਹਿਲੇ ਉਪ ਰਾਜਪਾਲ ਆਰਕੇ ਮਾਥੁਰ ਨੇ ਵੀਰਵਾਰ ਸਵੇਰੇ ਅਹੁਦੇ ਦੀ ਸਹੁੰ ਚੁੱਕੀ ਹੈ।

ਉੱਥੇ ਹੀ ਜੀਸੀ ਮੁਰਮੂ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਜੰਮੂ ਕਸ਼ਮੀਰ ਹਾਈ ਕੋਰਟ ਦੀ ਚੀਫ਼ ਜਸਟਿਸ ਗੀਤਾ ਮਿੱਤਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ।

ਵੇਖੋ ਵੀਡੀਓ

ਇਸ ਮੌਕੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼ਲੀਨ ਕਾਬਰਾ, ਪ੍ਰੋਟੋਕੋਲ ਵਿਭਾਗ ਦੇ ਪ੍ਰਮੁੱਖ ਸਕੱਤਰ ਰੋਹਿਤ ਕਾਂਸਲ, ਡਾਇਰੈਕਟਰ ਜਨਰਲ ਆਫ ਪੁਲਿਸ ਦਿਲਬਾਗ ਸਿੰਘ ਸਮੇਤ ਕਈ ਲੋਤ ਮੌਜ਼ੂਦ ਸਨ।

ਦੱਸਣਯੋਗ ਹੈ ਕਿ ਜੀਸੀ ਮੁਰਮੂ ਦਾ ਪ੍ਰਧਾਨ ਮੰਤਰੀ ਮੋਦੀ ਦਾ ਪੁਰਾਣਾ ਰਿਸ਼ਤਾ ਰਿਹਾ ਹੈ। ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਉਸ ਸਮੇਂ ਮਰਮੂ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸਨ।

Intro:Body:

Title *:


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.