ETV Bharat / bharat

ਜੋ ਅਧਿਕਾਰੀ ਭ੍ਰਿਸ਼ਟਾਚਾਰ ਕਰਦੈ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇ: ਸੰਜੇ ਸਿੰਘ

author img

By

Published : Feb 7, 2020, 1:14 PM IST

ਆਮ ਆਦਮੀ ਪਾਰਟੀ ਆਗੂ ਸੰਜੇ ਸਿੰਘ ਦਾ ਮਨੀਸ਼ ਸਿਸੋਦੀਆ ਦੇ ਓਐਸਡੀ ਦੀ ਗ੍ਰਿਫਤਾਰੀ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Sanjay Singh
ਸੰਜੇ ਸਿੰਘ

ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓਐਸਡੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਬਿਆਨ ਆਇਆ ਹੈ।

ਧੰਨਵਾਦ ਏਐਆਈ

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਬਿਆਨ ਆਇਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਓਐਸਡੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਦੱਸ ਦਈਏ ਕਿ ਗੋਪਾਲ ਕ੍ਰਿਸ਼ਨ ਮਾਧਵ ਨਾਂਅ ਦੇ ਇੱਕ ਅਧਿਕਾਰੀ ਨੂੰ ਬੀਤੀ ਦੇਰ ਰਾਤ ਜੀਐਸਟੀ ਨਾਲ ਸਬੰਧਤ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਤੁਰੰਤ ਪੁੱਛਗਿੱਛ ਲਈ ਸੀਬੀਆਈ ਹੈੱਡਕੁਆਰਟਰ ਲਿਜਾਇਆ ਗਿਆ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

Intro:Body:

jyoti


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.