ETV Bharat / bharat

SYL ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਸੀਐਮ ਬੈਠ ਕੇ ਕਰਨ ਗੱਲ: SC

author img

By

Published : Jul 28, 2020, 4:17 PM IST

ਸੁਪਰੀਮ ਕੋਰਟ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਬੈਠ ਕੇ ਗੱਲ ਕਰਨ ਅਤੇ ਮਾਮਲੇ ਦਾ ਹੱਲ ਕੱਢਣ।

ਐਸਵਾਈਐਲ
ਐਸਵਾਈਐਲ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਬੈਠਕ ਕਰਨ।

ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀਆਰ ਗਾਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਬੈਂਚ ਨੇ ਦੋਹਾਂ ਸੂਬਿਆਂ ਨੂੰ ਅਗਸਤ ਦੇ ਤੀਜੇ ਹਫ਼ਤੇ ਤੱਕ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਕਿ ਉਹ ਕੋਈ ਹੱਲ ਕੱਢਣ ਦੇ ਯੋਗ ਹਨ ਜਾਂ ਨਹੀਂ।

ਆਪਣੀ ਆਖ਼ਰੀ ਸੁਣਵਾਈ ਦੌਰਾਨ ਅਦਾਲਤ ਨੇ 4 ਮਹੀਨੇ ਦਾ ਸਮਾਂ ਦਿੱਤਾ ਸੀ ਅਤੇ ਕੇਂਦਰ ਨੂੰ ਦੋਵਾਂ ਰਾਜਾਂ ਦੀ ਇੱਕ ਮੀਟਿੰਗ ਬੁਲਾਉਣ ਅਤੇ ਇੱਕ ਹੱਲ ਲੱਭਣ ਲਈ ਕਿਹਾ ਸੀ। ਅੱਜ ਕੇਂਦਰ ਨੇ ਵੀ ਅਦਾਲਤ ਨੂੰ ਪੰਜਾਬ ਤੇ ਹਰਿਆਣਾ ਦਰਮਿਆਨ ਦੁਬਾਰਾ ਮੀਟਿੰਗ ਬੁਲਾਉਣ ਅਤੇ ਇਸ ਦਾ ਹੱਲ ਲੱਭਣ ਦਾ ਭਰੋਸਾ ਦਿੱਤਾ ਹੈ।

ਦੋਹਾਂ ਸੂਬਿਆਂ ਵੱਲੋਂ ਜਵਾਬ ਦਾਖ਼ਲ ਕਰਨ ਤੋਂ ਬਾਅਦ ਇਸ ਮਾਮਲੇ 'ਤੇ ਦੀ ਫਿਰ ਸੁਣਵਾਈ ਅਗਸਤ ਦੇ ਤੀਜੇ ਹਫ਼ਤੇ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.