ETV Bharat / bharat

ਜੰਮੂ ਕਸ਼ਮੀਰ ਦੇ ਅਨੰਤਨਾਗ ਤੋਂ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ

author img

By

Published : Jan 11, 2020, 11:28 PM IST

ਜੰਮੂ ਕਸ਼ਮੀਰ ਦੇ ਅਨੰਤਨਾਗ ਤੋਂ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੇ ਪਿਛਲੇ ਦਿਨੀਂ ਸੁਰੱਖਿਆ ਬਲਾਂ 'ਤੇ ਵੀ ਹਮਲਾ ਕੀਤਾ ਸੀ।

Two terrorists arrested by Anantnag in Jammu and Kashmir
ਫ਼ੋਟੋ

ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਨੰਤਨਾਗ ਦੇ ਵਨਪੋਹ ਖੇਤਰ' ਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਨੂੰ ਕਬਜੇ ਵਿੱਚ ਲੈ ਕੇ ਪੁਲਿਸ ਪੁਛਗਿੱਛ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਇਨ੍ਹਾਂ 'ਚੋਂ ਇੱਕ ਟਾਪ ਹਿਜਬੁਲ ਅੱਤਵਾਦੀ ਨਾਵੇਦ ਹੈ। ਜੋ ਕਿ ਸ਼ੋਪੀਆਂ 'ਚ ਇੱਕ ਟਰੱਕ ਡਰਾਈਵਰ ਦੀ ਹੱਤਿਆ 'ਚ ਸ਼ਾਮਲ ਸੀ। ਇਸ ਤੋਂ ਇਲਾਵਾ ਉਹ ਸੁਰੱਖਿਆ ਬਲਾਂ 'ਤੇ ਹਮਲਿਆਂ ਲਈ ਵੀ ਜ਼ਿੰਮੇਵਾਰ ਹੈ।

Two terrorists arrested by Anantnag in Jammu and Kashmir
ਵੇਖੋ ਵੀਡੀਓ

ਉੱਥੇ ਹੀ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ਭਰ ਵਿੱਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਪਿਛਲੇ ਦਿਨੀਂ ਦਿੱਲੀ ਤੋਂ ਆਈਐਸਆਈਐਸ ਦੇ 3 ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਹਾਲ ਹੀ ਵਿਚ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਇਹ ਅੱਤਵਾਦੀ ਸੰਗਠਨ ਦੇਸ਼ ਦੇ ਕਈ ਦੱਖਣੀ ਰਾਜਾਂ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ। ਦਿੱਲੀ ਪੁਲਿਸ ਨੇ ਕੁਝ ਸਮਾਂ ਪਹਿਲਾਂ ਹੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨਾਲ ਜੁੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

Intro:Body:

Title *:


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.